Punjab

ਦੀਪਕ ਦਾ ਪੁਲਿਸ ਕਸਟਡੀ ‘ਚੋਂ ਭੱਜਣਾ ‘ਤੇ ਸਿੱਧੂ ਦੇ ਮਾਤਾ ਚਰਨ ਕੌਰ ਦਾ ਫੁੱਟਿਆ ਗੁੱਸਾ , ਪੁੱਤ ਨੂੰ ਇਨਸਾਫ਼ ਦੁਆਉਣ ਲਈ ਜਾਨ ਵੀ ਕੁਰਬਾਨ ਕਰ ਦਿਆਂਗੀ

Sidhu Moosewala's mother

‘ਦ ਖ਼ਾਲਸ ਬਿਊਰੋ : ਪ੍ਰਸਿਧ ਗਾਇਕ ਸਿੱਧੂ ਮੂਸੇ ਵਾਲਾ (Sidhu Moose wala)ਕਤਲ ਕਾਂਡ ਵਿੱਚ ਨਾਮਜ਼ਦ ਮੁਲਜ਼ਮ ਦੀਪਕ ਟੀਨੂੰ CIA ਸਟਾਫ਼ ਦੀ ਹਿਰਾਸਤ ‘ਚੋਂ  ਫਰਾਰ ਹੋ ਗਿਆ ਹੈ। ਇਸ ਖ਼ਬਰ ਨੇ ਪੰਜਾਬ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਤੇ ਸਵਾਲਿਆ ਨਿਸ਼ਾਨ ਲਗਾ ਦਿੱਤੇ ਹਨ। ਹਾਲਾਂਕਿ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ  ਪਰ ਕਈ ਨਿੱਜ਼ੀ ਚੈਨਲਾਂ ਤੇ ਇਸ ਖ਼ਬਰ ਨੂੰ ਇੱਕ ਵੱਡੀ ਖ਼ਬਰ ਵਜੋਂ ਚਲਾਇਆ ਜਾ ਰਿਹਾ ਹੈ।  ਆਪਣੇ ਭਰੋਸੇਯੋਗ ਸੂਤਰਾਂ ਦੇ ਆਧਾਰ ਤੇ ਇਹਨਾਂ ਚੈਨਲਾਂ ਤੇ ਇਹ ਵੀ ਖ਼ਬਰ ਚਲਾਈ ਜਾ ਰਹੀ ਹੈ ਕਿ ਸਿੱਧੂ ਮਰਡਰ ਮਾਮਲੇ ‘ਚ ਏ ਕੈਟਾਗਰੀ ਦੇ ਗੈਂਗਸਟਰ ਦੀਪਕ ਟੀਨੂੰ ਨੂੰ ਮਾਨਸਾ ਪੁਲਿਸ ਵੱਲੋਂ ਪੁੱਛਗਿੱਛ ਲਈ ਲਿਆਂਦਾ ਗਿਆ ਸੀ ਅਤੇ ਉਸ ਨੂੰ ਕਿਸੇ ਜਗਾ ਨਿਸ਼ਾਨਦੇਹੀ ਲਈ ਲਿਜਾਇਆ ਜਾ ਰਿਹਾ ਸੀ ਰਸਤੇ ‘ਚ ਚਕਮਾ ਦੇ ਕੇ ਦੀਪਕ ਟੀਨੂੰ ਫਰਾਰ ਹੋ ਗਿਆ |

ਸਿੱਧੂ ਮੂਸੇ ਵਾਲਾ ਦੇ ਮਾਤਾ ਚਰਣ ਕੌਰ(Sidhu Moosewala’s mother Charan KAUR) ਨੇ ਤਿੱਖਾ ਰੋਸ ਜ਼ਾਹਰ ਕਰਦੇ ਹੋਏ ਕਿਹਾ ਹੈ ਸੁਰੱਖਿਆ ਨਾਮ ਦੀ ਕੋਈ ਚੀਜ਼ ਨਹੀਂ ਤੇ ਗੈਂਗਸਟਰ ਸ਼ਰ੍ਹੇਆਮ ਜੇਲ੍ਹਾਂ ਦੇ ਵਿੱਚੋਂ ਫ਼ਰਾਰ ਹੋ ਰਹੇ ਹਨ । ਇਸ ਨਾਲ ਹੀ ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਗੈਂਗਸਟਰਾਂ ਨੂੰ ਜੇਲ੍ਹਾਂ ਵਿੱਚ ਵੱਡੀਆਂ ਸਹੂਲਤਾਂ ਦੇ ਰਹੀ ਹੈ, ਜਿਸ ਕਾਰਨ ਇਨ੍ਹਾਂ ਦੇ ਹੌਸਲੇ ਬੁਲੰਦ ਹੋ ਰਹੇ ਹਨ। ਚਰਨ ਕੌਰ ਦਾ ਕਹਿਣਾ ਹੈ ਕਿ ਉਸਦੇ ਪੁੱਤ ਸਿਧੂ ਮੂਸੇਵਾਲਾ ਦੇ ਕਤਲ ਕੇਸ ਨੂੰ ਸੰਦੀਪ ਨੰਗਲ ਅੰਬੀਆਂ ਅਤੇ ਦੀਪ ਸਿੱਧੂ ਦੇ ਕੇਸ ਵਾਂਗ ਦਬਾਇਆ ਜਾ ਰਿਹਾ ਹੈ।

ਸਿੱਧੂ ਮੂਸੇਵਾਲਾ ਦੀ ਮਾਤਾ ਵੱਲੋਂ ਅੱਜ ਐਤਵਾਰ ਦੇ ਦਿਨ ਸਿੱਧੂ ਮੂਸੇਵਾਲਾ ਦੇ ਪ੍ਰਸੰਸਕਾਂ ਦੇ ਨਾਲ ਗੱਲਬਾਤ ਕੀਤੀ ਅਤੇ ਇਸ ਦੌਰਾਨ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਅਤੇ ਪੰਜਾਬ ਪੁਲੀਸ ਤੇ ਵਰ੍ਹਦੇ ਹੋਏ ਕਿਹਾ ਕਿ ਪੰਜਾਬ ਦੇ ਵਿਚ ਸੁਰੱਖਿਆ ਨਾਮ ਦੀ ਕੋਈ ਵੀ ਚੀਜ਼ ਨਹੀਂ ਪੰਜਾਬ ਸਰਕਾਰ ਅਜੇ ਤਕ ਸਿੱਧੂ ਮੂਸੇ ਵਾਲਾ ਦੇ ਅਸਲ ਕਾਤਲਾਂ ਨੂੰ ਗ੍ਰਿਫਤਾਰ ਨਹੀਂ ਕਰ ਸਕੀ ਅਤੇ ਉਨ੍ਹਾਂ ਵੱਲੋਂ ਕਈ ਨਾਮਵਰ ਲੋਕਾਂ ਦੇ ਪੰਜਾਬ ਪੁਲੀਸ ਨੂੰ ਨਾਮ ਵੀ ਦਰਜ ਕਰਵਾਏ ਹਨ ਪਰ ਪੁਲਸ ਵੱਲੋਂ ਅਜੇ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ।

ਉਨ੍ਹਾਂ ਪੰਜਾਬ ਪੁਲਸ ਦੀ ਕਸਟੱਡੀ ਵਿੱਚੋਂ ਭੱਜੇ ਗੈਂਗਸਟਰ ਦੀਪਕ ਟੀਨੂੰ ਦੇ ਫ਼ਰਾਰ ਹੋ ਜਾਣ ਤੇ ਬੋਲਦਿਆਂ ਕਿਹਾ ਕਿ ਸੁਰੱਖਿਆ ਨਾਮ ਦੀ ਕੋਈ ਚੀਜ਼ ਨਹੀਂ ਅਤੇ ਗੈਂਗਸਟਰ ਸ਼ਰ੍ਹੇਆਮ ਜੇਲ੍ਹਾਂ ਦੇ ਵਿੱਚੋਂ ਫ਼ਰਾਰ ਹੋ ਰਹੇ ਹਨ ਉਨ੍ਹਾਂ ਇਹ ਵੀ ਕਿਹਾ ਕਿ ਆਪਣੇ ਬੇਟੇ ਨੂੰ ਇਨਸਾਫ ਦਿਵਾਉਣ ਦੇ ਲਈ ਬੇਸ਼ੱਕ ਉਨ੍ਹਾਂ ਨੂੰ ਆਪਣੀ ਜਾਨ ਹੀ ਕੁਰਬਾਨ ਕਿਉਂ ਨਾ ਕਰਨੀ ਪਵੇ ਪਰ ਆਪਣੇ ਬੇਟੇ ਨੂੰ ਇਨਸਾਫ ਦਿਵਾਉਣ ਦੇ ਲਈ ਹਰ ਹੀਲਾ ਵਰਤਣਗੇ ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਦੇ ਵਿਚ ਪੰਜਾਬ ਦੇ ਹਰੇਕ ਜ਼ਿਲ੍ਹੇ ਦੇ ਵਿੱਚ ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਕੈਂਡਲ ਮਾਰਚ ਕੀਤਾ ਜਾਵੇਗਾ ਜਿਸਦੇ ਲਈ ਉਨ੍ਹਾਂ ਵੱਲੋਂ ਇੱਕ ਵ੍ਹੱਟਸਐਪ ਨੰਬਰ ਵੀ ਜਾਰੀ ਕੀਤਾ ਜਾ ਰਿਹਾ ਹੈ।