Punjab

ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਦੀ ਮੰਗ : ਚੰਡੀਗੜ੍ਹ ਪੁਲਿਸ ਨੇ ਹਿਰਾਸਤ ‘ਚ ਲਏ ਗੰਦਾ ਪਾਣੀ ਲੈ ਪਹੁੰਚੇ ਆਗੂ

Demand to close the liquor factory

ਚੰਡੀਗੜ੍ਹ : ਫਿਰੋਜ਼ਪੁਰ(Ferozepur) ਦੇ ਜ਼ੀਰਾ ਇਲਾਕੇ ਦੇ ਪਿੰਡ ਮਨਸੂਰਵਾਲ ਕਲਾਂ ਵਿਖੇ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ(Demand to close the liquor factory) ਲਈ ਕਿਸਾਨ ਹੱਲਾ ਬੋਲ ਰਹੇ ਹਨ। ਉੱਥੇ ਹੀ ਦੂਜੇ ਪਾਸੇ ਅੱਜ ਕੁੱਝ ਨੁਮਾਇੰਦੇ ਵਿਧਾਨ ਸਭਾ ਦੇ ਬਾਹਰ ਇਲਾਕੇ ਦੇ ਪਾਣੀ ਦਾ ਨਮੂਨਾ ਲੈ ਕੇ ਪਹੁੰਚੇ ਸਨ। ਪੁਲਿਸ ਨੇ ਇਨ੍ਹਾਂ ਤਿੰਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। ਇਹ ਲੋਕ ਸ਼ਰਾਬ ਦੀ ਫੈਕਟਰੀ ਨਾਲ ਇਲਾਕੇ ਦਾ ਪਾਣੀ ਗੰਦਾ ਹੋਣ ਦਾ ਇਲਜ਼ਾਮ ਲਗਾ ਰਹੇ ਸਨ। ਇਹ ਲੋਕ ਕਹਿ ਰਹੇ ਸਨ ਕਿ ਉਹ ਆਪਣੀ ਹੱਕੀ ਗੱਲ ਲੋਕਾਂ ਨੂੰ ਦੱਸਣ ਲਈ ਇੱਥੇ ਪਹੁੰਚ ਸਨ ਪਰ ਉਲਟਾ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਜਾ ਰਿਹਾ ਹੈ।
ਕੀ ਹੈ ਮਾਮਲਾ

ਫੈਕਟਰੀ ਅੱਗੇ ਕਿਸਾਨਾਂ ਦਾ ਧਰਨਾ 75 ਦਿਨਾਂ ਤੋਂ ਚੱਲ ਰਿਹਾ ਹੈ। ਕਿਸਾਨਾਂ ਦਾ ਦੋਸ਼ ਹੈ ਕਿ ਇਸ ਫੈਕਟਰੀ ਦੇ ਪਾਣੀ ਨਾਲ ਧਰਤੀ ਹੇਠਲਾ ਪਾਣੀ ਦੂਸ਼ਿਤ(Pollution water) ਹੋ ਰਿਹਾ ਹੈ, ਜਿਸ ਕਾਰਨ ਕੈਂਸਰ ਤੇ ਹੋਰ ਬਿਮਾਰੀਆਂ ਫੈਲ ਰਹੀਆਂ ਹਨ, ਟਿਊਬਵੈੱਲਾਂ ਵਿੱਚੋਂ ਦੂਸ਼ਿਤ ਪਾਣੀ ਨਿਕਲ ਰਿਹਾ ਹੈ। ਦੱਸ ਦੇਈਏ ਇਸ ਸਬੰਧ ਪੰਜਾਬ ਸਰਕਾਰ ਦੀ ਮੋਨੀਟਰਿੰਗ ਰਿਪੋਰਟ ਵਿੱਚ ਇਸ ਫੈਕਟਰੀ ਨੂੰ ਕਲੀਨ ਚਿੱਟ ਦਿੱਤੀ ਗਈ ਹੈ। ਜਿਸ ਕਾਰਨ ਲੋਕਾਂ ਵਿੱਚ ਭਾਰੀ ਰੋਸ ਹੈ।

ਇਸ ਤੋਂ ਪਹਿਲਾਂ ਪੁਲੀਸ ਅਤੇ ਪ੍ਰਸ਼ਾਸਨ ਨੇ ਪ੍ਰਦਰਸ਼ਨਕਾਰੀਆਂ ਨੂੰ ਐਨਜੀਟੀ ਵੱਲੋਂ ਫੈਕਟਰੀ ਨੂੰ ਦਿੱਤੀ ਕਲੀਨ ਚਿੱਟ ਅਤੇ ਹਾਈ ਕੋਰਟ ਦੇ ਹੁਕਮਾਂ ਦਾ ਹਵਾਲਾ ਦਿੰਦਿਆਂ ਧਰਨਾ ਖ਼ਤਮ ਕਰਨ ਦੀ ਚੇਤਾਵਨੀ ਦਿੱਤੀ ਸੀ। ਉਸ ਨੇ ਇਹ ਵੀ ਕਿਹਾ ਸੀ ਕਿ ਜੇਕਰ ਉਹ ਐਨਜੀਟੀ ਦੀ ਰਿਪੋਰਟ ਦੀ ਉਡੀਕ ਕਰਦੇ ਹਨ ਤਾਂ ਉਹ ਅਦਾਲਤ ਜਾ ਸਕਦੇ ਹਨ, ਪਰ ਧਰਨਾ ਫੈਕਟਰੀ ਤੋਂ 300 ਮੀਟਰ ਦੀ ਦੂਰੀ ‘ਤੇ ਦੇਣਾ ਪਵੇਗਾ।

ਇਸ ਦੇ ਨਾਲ ਹੀ ਧਰਨਾਕਾਰੀਆਂ ਦਾ ਕਹਿਣਾ ਹੈ ਕਿ ਫੈਕਟਰੀਆਂ ਕਾਰਨ ਧਰਤੀ ਹੇਠਲਾ ਪਾਣੀ ਦੂਸ਼ਿਤ ਹੋਣ ਕਾਰਨ ਭਿਆਨਕ ਬਿਮਾਰੀਆਂ ਪੈਦਾ ਹੋ ਰਹੀਆਂ ਹਨ। ਹੁਣ ਤੱਕ ਰਟੌਲ ਰੋਹੀ ਅਤੇ ਮਨਸੂਰਵਾਲ ਕਲਾਂ ਵਿੱਚ ਦੂਸ਼ਿਤ ਪਾਣੀ ਕਾਰਨ ਕੈਂਸਰ ਨਾਲ ਚਾਰ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਟਿਊਬਵੈੱਲਾਂ ਵਿੱਚ ਦੂਸ਼ਿਤ ਪਾਣੀ ਆ ਰਿਹਾ ਹੈ ਅਤੇ ਐਨਜੀਟੀ ਪਾਣੀ ਲਈ ਲਏ ਗਏ ਸੈਂਪਲਾਂ ਦੀ ਰਿਪੋਰਟ ਸਹੀ ਢੰਗ ਨਾਲ ਦੇ ਰਿਹਾ ਹੈ।

ਲੱਗਭੱਗ 2 ਮਹੀਨੇ ਪਹਿਲਾਂ ਜੀਰੇ ਨੇੜਲੇ ਪਿੰਡ ਮਹੀਆਂ ਵਾਲਾ ਵਿਖੇ ਇੱਕ ਧਾਰਮਿਕ ਸਥਾਨ ਉੱਤੇ ਪਾਣੀ ਵਾਲਾ ਬੋਰ ਕੀਤਾ ਗਿਆ ਤਾਂ ਉਸ ਵਿਚੋਂ ਲਾਹਣ ਨਿੱਕਲ ਆਈ। ਪਹਿਲਾਂ ਵੀ ਇਸ ਇਲਾਕੇ ਵਿਚ ਲੋਕਾਂ ਦੇ ਘਰਾਂ ਅਤੇ ਖੇਤਾਂ ਲਈ ਕੀਤੇ ਜਾਂਦੇ ਬੋਰਾਂ ਵਿਚ ਅਜਿਹਾ ਹੋ ਜਾਂਦਾ ਸੀ। ਪਰ ਇਸ ਵਾਰ ਧਾਰਮਿਕ ਸਥਾਨ ਦਾ ਬੋਰ ਹੋਣ ਕਰਕੇ ਮਸਲਾ ਭਖ ਗਿਆ। ਸਥਾਨ ਲੋਕਾਂ ਦੱਸਦੇ ਹਨ ਕਿ ਉਕਤ ਸ਼ਰਾਬ ਫੈਕਟਰੀ ਵੱਲੋਂ ਰਸਾਇਣਾਂ ਨਾਲ ਦੂਸ਼ਿਤ ਕਰਕੇ ਪਾਣੀ ਬੋਰ ਰਾਹੀਂ ਜਮੀਨ ਹੇਠ ਪਾਇਆ ਜਾ ਰਿਹਾ ਹੈ ਜਿਸ ਕਾਰਨ ਇਥੇ ਧਰਤੀ ਹੇਠਲਾ ਪਾਣੀ ਪਲੀਤ ਹੋ ਰਿਹਾ ਹੈ। ਐਕਸਪੋਰਟ ਇੰਡੀਆ ਤੇ ਪਾਈ ਜਾਣਕਾਰੀ ਮੁਤਾਬਿਕ ਕੰਪਨੀ ਸਿਲਵਰ ਪੋਟਾਸ਼ੀਅਮ ਸਾਇਨਾਈਡ, ਸੋਡੀਅਮ ਸਲਫਾਈਟ,ਮੋਨੋਈਥਾਨੋਲਮਾਈਨ ਆਦਿ ਤੇ ਵੀ ਕੰਮ ਕਰਦੀ ਹੈ।

ਸਥਾਨਕ ਲੋਕਾਂ ਦੇ ਦੱਸਣ ਮੁਤਾਬਕ ਫੈਕਟਰੀ ਦੇ ਆਲੇ ਦੁਆਲੇ ਦੇ ਪਿੰਡਾਂ ਦੇ ਲੋਕਾਂ ਚ ਕੈਂਸਰ ਕਾਲਾ ਪੀਲੀਆ ਦਿਲ ਦੇ ਰੋਗ ਅਤੇ ਚਮੜੀ ਰੋਗਾਂ ਦੀ ਤਾਦਾਦ ਆਮ ਨਾਲੋਂ ਕਿਤੇ ਵੱਧ ਹੈ । ਮਾਰਚ ਚ ਇਸੇ ਫੈਕਟਰੀ ਦੀ ਸੁਆਹ ਪਿੰਡਾਂ ਦੇ ਲੋਕਾਂ ਦੇ ਪੱਠਿਆਂ (ਹਰਾ ਚਾਰਾ) ਉੱਤੇ ਪੈਣ ਕਰਕੇ ਪੱਠੇ ਜ਼ਹਿਰੀਲੇ ਹੋ ਗਏ ਜਿਸ ਕਰਕੇ 24-25 ਘਰਾਂ ਦੇ ਤਕਰੀਬਨ 90 ਪਸ਼ੂਆਂ ਦੀ ਮੌਤ ਹੋਈ ਸੀ।