Punjab

ਤਰਨਤਾਰਨ ਪੁਲਿਸ ਨੇ ਲੱਖਾ ਸਿਧਾਣਾ ਨੂੰ ਬੇਗੁਨਾਹ ਐਲਾਨਿਆ , ਪਿੰਡ ਮਹਿਰਾਜ ਵਿਚ ਸੱਦਿਆ ਭਾਰੀ ਇੱਕਠ

Tarn Taran police declared Lakha Sidhana innocent

‘ਦ ਖ਼ਾਲਸ ਬਿਊਰੋ : ਸਮਾਜ ਸੇਵੀ ਵਜੋਂ ਜਾਣੇ ਜਾਂਦੇ ਹਨ ਤੇ ਪੰਜਾਬੀ ਮਾਂ ਬੋਲੀ ਸਤਿਕਾਰ ਕਮੇਟੀ ਦੇ ਪ੍ਰਧਾਨ ਲੱਖਾ ਸਿਧਾਣਾ ਨੂੰ ਤਰਨਤਾਰਨ ਪੁਲਿਸ ਵੱਲੋਂ ਖ਼ਿਲਾਫ਼ ਥਾਣਾ ਹਰੀਕੇ ਵਿਖੇ ਫਿਰੌਤੀ ਮੰਗਣ ਸਬੰਧੀ ਦਰਜ ਕੀਤੇ ਪਰਚੇ ਤੋਂ ਬਾਅਦ ਕਲੀਨ ਚਿੱਟ ਦੇ ਦਿੱਤੀ ਗਈ ਹੈ।

ਜਾਣਕਾਰੀ ਮੁਤਾਬਿਕ ਬੀਤੇ ਦਿਨੀਂ ਜ਼ਿਲਾ ਤਰਨਤਾਰਨ ਦੇ ਥਾਣਾ ਹਰੀਕੇ ਵਿਖੇ ਲੱਖਾ ਸਿਧਾਣਾ ਖਿਲਾਫ਼ ਅਸਲਾ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਹੋਏ ਮੁਕੱਦਮੇ ’ਚੋਂ ਤਰਨਤਾਰਨ ਪੁਲਿਸ ਨੇ ਇਕ ਪੱਤਰ ਜਾਰੀ ਕਰਕੇ ਲੱਖਾ ਸਿਧਾਣਾ ਨੂੰ ਬੇਗੁਨਾਹ ਕਰਾਰ ਦੇ ਦਿੱਤਾ ਹੈ। ਇਸ ਦੀ ਪੁਸ਼ਟੀ ਡੀ. ਐਸ. ਪੀ. (ਡੀ) ਤਰਨਤਾਰਨ ਦਵਿੰਦਰ ਸਿੰਘ ਨੇ ਕੀਤੀ, ਜਦਕਿ ਲੱਖਾ ਸਿਧਾਣਾ ਦਾ ਕਹਿਣਾ ਹੈ ਕਿ ਇਸ ਬਾਰੇ ਉਨਾਂ ਨੂੰ ਪਤਾ ਤਾਂ ਲੱਗਿਆ ਪਰ ਅਧਿਕਾਰਤ ਸੂਚਨਾ ਨਹੀਂ ਮਿਲੀ। ਜ਼ਿਕਰਯੋਗ ਹੈ ਕਿ ਲੱਖਾ ਸਿਧਾਣਾ ’ਤੇ ਦਰਜ ਮੁਕੱਦਮੇ ਵਿਰੁੱਧ 9 ਅਕਤੂਬਰ ਯਾਨੀ ਅੱਜ ਨੂੰ ਜ਼ਿਲ੍ਹਾ ਬਠਿੰਡਾ ਦੇ ਪਿੰਡ ਮਹਿਰਾਜ ਵਿਚ ਵਿਸ਼ਾਲ ਇਕੱਠ ਸੱਦਿਆ ਗਿਆ  ਹੈ ਜਿਸ ਤੋਂ ਪਹਿਲਾਂ ਹੀ ਪੰਜਾਬ ਪੁਲਸ ਵੱਲੋਂ ਲੱਖਾ ਸਿਧਾਣਾ ਨੂੰ ਕਲੀਨ ਚਿੱਟ ਜਾਰੀ ਕਰ ਦਿੱਤੀ ਗਈ ਹੈ।

ਇਸ ਦੇ ਚਲਦਿਆਂ ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੀ ਜ਼ਿਲ੍ਹਾ ਬਠਿੰਡਾ ਦੇ ਪਿੰਡ ਮਹਿਰਾਜ ਲੱਧਾ ਸਧਾਣਾ  ਦੁਆਰਾ ਬੁਲਾਏ ਗਏ ਇਕੱਠ ਵਿੱਚ ਪੁੱਜਣਗੇ। ਉਨ੍ਹਾਂ ਨੇ ਇਸਦੀ ਜਾਣਕਾਰੀ ਟਵੀਟ ਕਰਦਿਆਂ ਦਿੱਤੀ ਹੈ। ਟਵੀਟ ਕਰਦਿਆਂ ਕਿਹਾ ਕਿ ਮੈਂ ਅੱਜ ਬਠਿੰਡਾ ਦੇ ਪਿੰਡ ਮਹਿਰਾਜ ਵਿਖੇ ਲੱਖਾ ਸਿਧਾਣਾ ਦੁਆਰੇ ਸੱਦੇ ਗਏ ਇਕੱਠ ਵਿੱਚ ਉਸਦਾ ਸਾਥ ਦੇਣ ਲਈ ਪਹੁੰਚਾਗਾ।ਉਨ੍ਹਾਂ ਨੇ ਕਿਹਾ ਕਿ ਨੌਜਵਾਨ ਆਗੂ ਲੱਖਾ ਸਿੰਘ ਸਿਧਾਣਾ ਖਿਲਾਫ਼ ਪੰਜਾਬ ਸਰਕਾਰ ਸਿੱਧੀ ਸਿਆਸੀ ਕਿੜ ਕੱਢ ਰਹੀ ਹੈ। ਖਹਿਰਾ ਨੇ ਕਿਹਾ ਕਿ ਮਾਨ ਸਰਕਾਰ ਨੂੰ ਲੋਕਾਂ ਦੀ ਸ਼ਕਤੀ ਅੱਗੇ ਝੁਕਣਾ ਪਿਆ ਹੈ ਅਤੇ ਲੱਖਾ ‘ਤੇ ਪਾਏ ਝੂਠੇ ਕੇਸ ਨੂੰ ਰੱਦ ਕਰਨਾ ਪਿਆ ਹੈ।

ਜਾਣਕਾਰੀ ਅਨੁਸਾਰ ਥਾਣਾ ਹਰੀਕੇ ਵਿਖੇ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ਉੱਪਰ ਕੈਨੇਡਾ ਬੈਠੇ ਨਾਮੀ ਗੈਂਗਸਟਰ ਸੁਖਬੀਰ ਸਿੰਘ ਲੰਡਾ ਜਿਸ ਦੇ ਖਿਲਾਫ਼ ਵੱਖ-ਵੱਖ ਥਾਣਿਆਂ ‘ਚ ਵੱਡੀ ਗਿਣਤੀ ਦੌਰਾਨ ਫਿਰੌਤੀ ਮੰਗਣ ਅਤੇ ਪਾਕਿਸਤਾਨੀ ਸਮਗਲਰਾਂ ਪਾਸੋਂ ਹਥਿਆਰ ਅਤੇ ਹੋਰ ਸਮੱਗਰੀ ਮੰਗਵਾਉਣ ਤਹਿਤ ਪਰਚੇ ਦਰਜ ਹਨ ਅਤੇ ਲੱਖਾ ਸਿਧਾਣਾ ਸਮੇਤ ਕੁੱਲ 11 ਵਿਅਕਤੀਆਂ ਖ਼ਿਲਾਫ਼ ਫਿਰੌਤੀ ਮੰਗਣ ਅਤੇ ਡਰੋਨ ਦੀ ਮਦਦ ਰਾਹੀਂ ਪਾਕਿਸਤਾਨ ਤੋਂ ਹਥਿਆਰ ਮੰਗਵਾਉਣ ਦੇ ਜੁਰਮ ਹੇਠ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਸੀ। ਪੁਲਿਸ ਵੱਲੋਂ ਦਰਜ ਕੀਤੇ ਗਏ ਪਰਚੇ ‘ਚ ਗੈਂਗਸਟਰ ਲਖਬੀਰ ਸਿੰਘ ਲੰਡਾ, ਲੱਖਾ ਸਿਧਾਣਾ ਤੋਂ ਇਲਾਵਾ ਨਛੱਤਰ ਸਿੰਘ, ਸਤਨਾਮ ਸਿੰਘ, ਗੁਰਕੀਰਤ ਸਿੰਘ, ਅਨਮੋਲ ਸੋਨੀ, ਚੜਤ ਸਿੰਘ, ਗੁਰਜੰਟ ਸਿੰਘ, ਮਹਾਂਵੀਰ ਸਿੰਘ, ਸੁਖਦੇਵ ਸਿੰਘ ਅਤੇ ਦਲਜੀਤ ਸਿੰਘ ਨੂੰ ਵੀ ਨਾਮਜ਼ਦ ਕੀਤਾ ਸੀ।

ਕੇਸ ਦਰਜ ਹੋਣ ਤੋਂ ਬਾਅਦ ਲੱਖਾ ਸਿਧਾਣਾ ‘ਆਪ’ ਸਰਕਾਰ ਵਿਰੁੱਧ ਨਿੱਤਰ ਆਏ ਸਨ ਜਿਸ ਨੇ ਸੂਬਾ ਸਰਕਾਰ ਦੀ ਧੱਕੇਸ਼ਾਹੀ ਦੇ ਖ਼ਿਲਾਫ਼ 9 ਅਕਤੂਬਰ ਨੂੰ ਪਿੰਡ ਮਹਿਰਾਜ ਦੀ ਅਨਾਜ ਮੰਡੀ ਵਿੱਚ ਵੱਡਾ ਇਕੱਠ ਰੱਖਿਆ ਸੀ। ਸਿਧਾਣਾ ਨੇ ਇਕੱਠ ਵਿੱਚ ਸੂਬੇ ਦੇ ਇਨਸਾਫ਼ ਪਸੰਦ ਅਤੇ ਲੋਕ ਮਾਰੂ ਨੀਤੀਆਂ ਖ਼ਿਲਾਫ਼ ਸੰਘਰਸ਼ ਕਰਨ ਵਾਲਿਆਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਹ ਪ੍ਰਗਟਾਵਾ ਲੱਖਾ ਸਿਧਾਣਾ ਨੇ ਚੰਡੀਗੜ੍ਹ ਦੇ ਕੇਂਦਰੀ ਸਿੰਘ ਸਭਾ ਵਿੱਚ ਕੀਤਾ।