ਉੱਤਰਾਖੰਡ ਤੋਂ ਵੱਡੀ ਖ਼ਬਰ ਸਾਹਮਣੇ ਆਈ ਜਿੱਥੇ ਯੂਪੀ ਪੁਲਿਸ ‘ਤੇ ਭਾਜਪਾ ਨੇਤਾ ਦੀ ਪਤਨੀ ਦੀ ਹੱਤਿਆ ਦਾ ਇਲਜ਼ਾਮ ਲੱਗਾ ਹੈ। ਮੁਰਾਦਾਬਾਦ ਪੁਲਿਸ ਬੁੱਧਵਾਰ ਦੇਰ ਰਾਤ ਉੱਤਰਾਖੰਡ ਦੇ ਜਸਪੁਰ ‘ਚ ਛਾਪੇਮਾਰੀ ਕਰਨ ਗਈ ਸੀ। ਜਦੋਂ ਪਿੰਡ ਵਾਸੀਆਂ ਨੇ ਪੁਲਿਸ ਨੂੰ ਘੇਰ ਲਿਆ ਤਾਂ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਗੋਲੀਬਾਰੀ ‘ਚ ਜਸਪੁਰ ਦੇ ਭਾਜਪਾ ਆਗੂ ਗੁਰਤਾਜ ਸਿੰਘ ਭੁੰਲਰ ਦੀ ਪਤਨੀ ਦੀ ਮੌਤ ਹੋ ਗਈ।
ਇਲਜ਼ਾਮ ਹੈ ਕਿ ਪੁਲਿਸ ਦੀ ਗੋਲੀ ਨਾਲ ਮਹਿਲਾ ਦੀ ਮੌਤ ਹੋ ਗਈ । ਇਸ ਘਟਨਾ ਵਿੱਚ ਮੁਰਾਦਾਬਾਦ ਦੇ 2 ਪੁਲਿਸ ਮੁਲਾਜ਼ਮ ਵੀ ਗੋਲੀਆਂ ਦਾ ਸ਼ਿਕਾਰ ਹੋਏ ਹਨ। ਪੁਲਿਸ ਟੀਮ ਦੇ ਕਈ ਲੋਕਾਂ ਨੂੰ ਬੰਧਕ ਬਣਾਉਣ ਦੀ ਵੀ ਸੂਚਨਾ ਹੈ। ਮੁਰਾਦਾਬਾਦ ਪੁਲਿਸ ਜ਼ਫਰ ਨਾ ਦੇ ਮੁਲਜ਼ਮ ਨੂੰ ਫੜਨ ਗਈ ਸੀ, ਜਿਸ ‘ਤੇ 50 ਹਜ਼ਾਰ ਦਾ ਇਨਾਮ ਸੀ। ਮੁਰਾਦਾਬਾਦ ਪੁਲਿਸ ਨੂੰ ਬਲਾਕ ਮੁਖੀ ਗੁਰਤਾਜ ਦੇ ਘਰ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਮੁਰਾਦਾਬਾਦ ਪੁਲਿਸ ਦੇ ਪੁੱਜਣ ’ਤੇ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ, ਜਿਸ ਵਿੱਚ ਬਲਾਕ ਪ੍ਰਧਾਨ ਦੀ ਪਤਨੀ ਗੁਰਪ੍ਰੀਤ ਕੌਰ ਦੀ ਮੌਤ ਹੋ ਗਈ ਹੈ। ਅਜੇ ਵੀ ਕੁਝ ਪੁਲਿਸ ਮੁਲਾਜ਼ਮਾਂ ਦੇ ਲਾਪਤਾ ਹੋਣ ਦੀ ਖ਼ਬਰ ਹੈ।
Uttarakhand | People protest after a woman was shot dead in a clash that broke out between UP's Moradabad police and the people of Bharatpur village in Udham Singh Nagar. Police had gone there to arrest a criminal carrying reward of Rs 50,000: Uttarakhand Police pic.twitter.com/GvASmX0Zqm
— ANI UP/Uttarakhand (@ANINewsUP) October 12, 2022
ਰਿਪੋਰਟ ਮੁਤਾਬਕ ਉੱਤਰ ਪਦੇਸ ਪੁਲਿਸ ਪਿੰਡ ਵਿੱਚ ਮਾਈਨਿੰਗ ਮਾਫੀਆ ਨੂੰ ਨੱਥ ਪਾਉਣ ਲਈ ਗਈ ਸੀ। ਇਸ ਦੌਰਾਨ ਪੁਲਿਸ ਨੇ ਇੱਕ ਘਰ ‘ਤੇ ਛਾਪਾ ਮਾਰਿਆ, ਪਰ ਉਨ੍ਹਾਂ ਨੇ ਸਥਾਨਕ ਪੁਲਿਸ ਵਾਲਿਆਂ ਨੂੰ ਸੂਚਨਾ ਨਹੀਂ ਦਿੱਤੀ। ਇਸ ਕਾਰਨ ਪੁਲਿਸ ਅਤੇ ਭਾਜਪਾ ਦੇ ਬਲਾਕ ਪ੍ਰਧਾਨ ਗੁਰਤਾਜ ਭੁੱਲਰ ਦੇ ਪਰਿਵਾਰ ਵਿਚਾਲੇ ਹੱਥੋਪਾਈ ਸ਼ੁਰੂ ਹੋ ਗਈ। ਵਿਵਾਦ ਵਧਦਾ ਹੀ ਗਿਆ ਅਤੇ ਗੱਲ ਗੋਲੀਬਾਰੀ ਤੱਕ ਪਹੁੰਚ ਗਈ। ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ, ਜਿਸ ਵਿਚ ਇਕ ਗੋਲੀ ਬਲਾਕ ਪ੍ਰਧਾਨ ਦੀ ਪਤਨੀ ਗੁਰਪ੍ਰੀਤ ਕੌਰ ਨੂੰ ਲੱਗੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਰਿਪੋਰਟ ਮੁਤਾਬਕ ਇਸ ਘਟਨਾ ਤੋਂ ਗੁੱਸੇ ‘ਚ ਆਏ ਪਿੰਡ ਵਾਸੀਆਂ ਨੇ ਰਾਸ਼ਟਰੀ ਰਾਜ ਮਾਰਗ ‘ਤੇ ਜਾਮ ਲਗਾ ਦਿੱਤਾ ਹੈ। ਡੀਆਈਜੀ ਮੁਰਾਦਾਬਾਦ ਨੇ ਦੱਸਿਆ ਕਿ ਮੁਲਜ਼ਮ 50,000 ਰੁਪਏ ਦਾ ਇਨਾਮ ਵਾਲਾ ਲੋੜੀਂਦਾ ਅਪਰਾਧੀ ਉਨ੍ਹਾਂ ਨੇ ਦੱਸਿਆ ਕਿ ਜਦੋਂ ਸਾਡੀ ਪੁਲਿਸ ਟੀਮ ਪਹੁੰਚੀ ਤਾਂ ਉਨ੍ਹਾਂ ਨੂੰ ਬੰਧਕ ਬਣਾ ਲਿਆ ਗਿਆ ਅਤੇ ਉਨ੍ਹਾਂ ਦੇ ਹਥਿਆਰ ਖੋਹ ਲਏ ਗਏ। ਉਨ੍ਹਾਂ ਨੇ ਕਿਹਾ ਕਿ ਸਾਡੇ ਕੁਝ ਪੁਲਿਸ ਕਰਮਚਾਰੀ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉਤਰਾਖੰਡ ਪੁਲਿਸ ਨੇ ਇਸ ਘਟਨਾ ਵਿੱਚ ਮਹਿਲਾ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ।
ਇਸ ਦੇ ਨਾਲ ਹੀ ਉੱਤਰਾਖੰਡ ਦੇ ਕੁਮਾਉਂ ਰੇਂਜ ਦੇ ਡੀਆਈਜੀ ਨੀਲੇਸ਼ ਭਰਨੇ ਨੇ ਦੱਸਿਆ ਕਿ ਭੁੱਲਰ ਦੀ ਪਤਨੀ ਦੀ ਮੌਤ ਦੇ ਮਾਮਲੇ ਵਿੱਚ ਆਈਪੀਸੀ ਦੀ ਧਾਰਾ 302, 147, 506 ਅਤੇ 120 ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਮੁਕੰਮਲ ਜਾਂਚ ਲਈ ਵੱਖਰੀ ਪੁਲਿਸ ਟੀਮ ਦਾ ਗਠਨ ਕੀਤਾ ਗਿਆ ਹੈ।