ਚੰਡੀਗੜ੍ਹ : SYL ਦੇ ਪਾਣੀ ਨੂੰ ਲੈਕੇ 14 ਅਕਤੂਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵਤੰ ਮਾਨ (Bhagwant mann) ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ (Cm manohar lal khattar) ਦੇ ਵਿਚਾਲੇ ਮੀਟਿੰਗ ਹੋਣ ਜਾ ਰਹੀ ਹੈ। ਪਰ ਇਸ ਤੋਂ ਪਹਿਲਾਂ ਹੀ ਖੱਟਰ ਦਾ ਵੱਡਾ ਬਿਆਨ ਸਾਹਮਣੇ ਆਈ ਹੈ । ਉਨ੍ਹਾਂ ਸਾਫ਼ ਕਰ ਦਿੱਤਾ ਹੈ ਕਿ SYL ਦੇ ਪਾਣੀ ‘ਤੇ ਹਰਿਆਣਾ (Haryana) ਦਾ ਵੀ ਬਰਾਬਰ ਦਾ ਹੱਕ ਹੈ ਅਤੇ ਇਸ ਨੂੰ ਇਸੇ ਵੀ ਹਾਲਤ ਵਿੱਚ ਲਿਆ ਜਾਵੇਗਾ । ਸੀਐੱਮ ਖੱਟਰ ਨੇ ਕਿਹਾ ਇਸ ਦਾ ਹੱਲ ਕੱਢਣ ਦੇ ਲਈ ਟਾਈਮ ਲਾਈਨ ਫਿਕਸ ਕੀਤੀ ਜਾਵੇਗੀ । ਚੰਡੀਗੜ੍ਹ ਵਿੱਚ ਸਵੇਰ 11 ਵਜੇ ਦੋਵਾਂ ਮੁੱਖ ਮੰਤਰੀਆਂ ਦੇ ਵਿਚਾਲੇ ਇਹ ਮੀਟਿੰਗ ਹੋਵੇਗੀ, ਉਧਰ ਹਰਿਆਣਾ ਦੇ ਮੁੱਖ ਮੰਤਰੀ ਦੇ ਸਖ਼ਤ ਰੁੱਖ ਤੋਂ ਬਾਅਦ ਸੂਬੇ ਦੀਆਂ ਵਿਰੋਧੀ ਪਾਰਟੀਆਂ ਸੀਐੱਮ ਮਾਨ (CM MANN) ਨੂੰ ਘੇਰਨ ਦੇ ਨਾਲ ਸ਼ੁੱਕਰਵਾਰ ਦੀ ਮੀਟਿੰਗ ਨੂੰ ਲੈਕੇ ਸ਼ੱਕ ਦੀ ਨਜ਼ਰ ਨਾਲ ਵੇਖ ਰਹੀਆਂ ਹਨ ।
ਅਕਾਲੀ ਦਲ ਨੇ ਜਤਾਇਆ ਸ਼ੱਕ
SYL ‘ਤੇ 14 ਅਕਤੂਬਰ ਦੀ ਮੀਟਿੰਗ ਨੂੰ ਲੈਕੇ ਅਕਾਲੀ ਦਲ ਸੀਐੱਮ ਭਗਵੰਤ ਮਾਨ ਨੂੰ ਸ਼ੱਕ ਦੀ ਨਜ਼ਰ ਨਾਲ ਵੇਖ ਰਿਹਾ ਹੈ । ਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਹੁਣ ਤੱਕ ਭਗਵੰਤ ਮਾਨ ਨੇ SYL ‘ਤੇ ਆਪਣਾ ਸਟੈਂਡ ਸਪਸ਼ਟ ਨਹੀਂ ਕੀਤਾ ਹੈ ਜਿਸ ਦੀ ਵਜ੍ਹਾ ਕਰਕੇ ਉਨ੍ਹਾਂ ਨੂੰ ਸ਼ੱਕ ਹੈ ਕਿ ਆਪ ਸੁਪਰੀਮੋ ਦੇ ਕਹਿਣ ‘ਤੇ ਉਹ ਪੰਜਾਬ ਨੂੰ ਧੋਖਾ ਦੇ ਸਕਦੇ ਹਨ। ਚੀਮਾ ਨੇ ਕਿਹਾ ਖੱਟਰ ਨਾਲ ਮੀਟਿੰਗ ਤੋਂ ਪਹਿਲਾਂ ਭਗਵੰਤ ਮਾਨ ਨੂੰ ਆਲ ਪਾਰਟੀ ਮੀਟਿੰਗ (ALL PARTY MEETING) ਬੁਲਾਉਣੀ ਚਾਹੀਦੀ ਸੀ ਅਤੇ ਪੰਜਾਬ ਸਰਕਾਰ ਦਾ ਸਟੈਂਡ ਜਨਤਕ ਕਰਨਾ ਚਾਹੀਦਾ ਸੀ। ਅਕਾਲੀ ਦਲ ਨੇ ਇਲਜ਼ਾਮ ਲਗਾਇਆ ਹੈ ਕਿ ਜਦੋਂ ਆਪ ਸੁਪਰੀਮੋ ਨੇ ਕੇਂਦਰ ਨੂੰ ਕਿਹਾ ਸੀ ਕਿ SYL ਦਾ ਪਾਣੀ ਪੰਜਾਬ ਅਤੇ ਹਰਿਆਣਾ ਵਿੱਚ ਵੰਡਿਆ ਜਾਣਾ ਚਾਹੀਦਾ ਹੈ ਤਾਂ ਉਨ੍ਹਾਂ ਜਨਤਕ ਤੌਰ ‘ਤੇ ਇਸ ਦੀ ਹਿਮਾਇਤ ਕੀਤੀ ਸੀ ।
ਅਕਾਲੀ ਦਲ ਨੇ ਸੀਐੱਮ ਮਾਨ ਨੂੰ ਨਸੀਹਤ ਦਿੱਤੀ ਕਿ 14 ਅਕਤੂਬਰ ਨੂੰ ਸੀਐੱਮ ਖੱਟਰ ਨਾਲ ਹੋਣ ਵਾਲੀ ਮੀਟਿੰਗ ਦੌਰਾਨ ਉਹ ਚੰਡੀਗੜ੍ਹ ਵਿੱਚ ਹਰਿਆਣਾ ਦੀ ਵੱਖ ਤੋਂ ਵਿਧਾਨਸਭਾ ਬਣਾਉਣ ਦੇ ਫੈਸਲੇ ‘ਤੇ ਪੰਜਾਬ ਦਾ ਇਤਰਾਜ਼ ਦਰਜ ਕਰਨ ।ਇਸ ਤੋਂ ਇਲਾਵਾ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਪੰਜਾਬ ਦੇ ਮੁਲਾਜ਼ਮਾਂ ਦੀ ਘੱਟ ਹੋ ਰਹੀ ਗਿਣਤੀ ਦਾ ਮੁੱਦਾ ਵੀ ਚੁੱਕਣ।
ਕੈਪਟਨ ਦੀ SYL ‘ਤੇ ਮਾਨ ਨੂੰ ਸਲਾਹ
(EX CM PUNJAB) ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ( CAPT AMARINDER SINGH) ਨੇ ਭਗਵੰਤ ਮਾਨ ਨੂੰ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ‘ਤੇ ਆਪਣੇ ਸਟੈਂਡ ‘ਤੇ ਡਟਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ “ਕਿਰਪਾ ਕਰਕੇ ਇਹ ਯਕੀਨੀ ਬਣਾਓ ਕਿ ਤੁਹਾਡੇ ਸਟੈਂਡ ਵਿੱਚ ਕੋਈ ਅਸਪਸ਼ਟਤਾ ਨਹੀਂ ਹੈ ਜੋ ਭਵਿੱਖ ਵਿੱਚ ਰਾਜ ਲਈ ਮਹਿੰਗਾ ਸਾਬਤ ਹੋ ਸਕਦਾ ਹੈ”, ਉਨ੍ਹਾਂ ਨੇ ਮਾਨ ਨੂੰ ਸੁਚੇਤ ਕਰਦਿਆਂ ਕਿਹਾ, “ਤੁਹਾਨੂੰ ਸਾਫ਼ ਅਤੇ ਸਪੱਸ਼ਟ ਹੋਣਾ ਪਏਗਾ ਕਿ ਪੰਜਾਬ ਕੋਲ ਕਿਸੇ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਫਾਲਤੂ ਨਹੀਂ ਹੈ।”
ਮਾਨ ਨੂੰ ਆਪਣੀ ਤਜਰਬੇਕਾਰ ਸਲਾਹ ਵਿੱਚ ਕੈਪਟਨ ਅਮਰਿੰਦਰ ਨੇ ਉਮੀਦ ਪ੍ਰਗਟਾਈ ਕਿ ਉਹ ਪੰਜਾਬ ਦੀ ਜ਼ਮੀਨੀ ਸਥਿਤੀ ਤੋਂ ਜਾਣੂ ਹਨ,ਜੋ ਪਹਿਲਾਂ ਹੀ ਪਾਣੀ ਦੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੇ ਕੋਲ ਹਰਿਆਣਾ ਸਮੇਤ ਕਿਸੇ ਹੋਰ ਰਾਜ ਲਈ ਵਾਧੂ ਪਾਣੀ ਨਹੀਂ ਹੈ ਇਸ ਲਈ ਕਿਸੇ ਨੂੰ ਵੀ ਪਾਣੀ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,’ਜਦੋਂ ਕਿ ਹਰਿਆਣਾ ਦਾ ਪੰਜਾਬ ਦੇ ਦਰਿਆਵਾਂ ‘ਤੇ ਕੋਈ ਰਿਪੇਰੀਅਨ ਅਧਿਕਾਰ ਨਹੀਂ ਹੈ, ਜਿਸ ਦੇ ਪਾਣੀ ‘ਤੇ ਉਹ ਦਾਅਵਾ ਕਰ ਰਿਹਾ ਹੈ, ਤਾਜੇਵਾਲਾ ਬੈਰਾਜ ਰਾਹੀਂ ਆਉਣ ਵਾਲੇ ਯਮੁਨਾ ਦੇ ਪਾਣੀ ‘ਤੇ ਉਸ ਦਾ ਪੂਰਾ ਹੱਕ ਹੈ। ਯਮੁਨਾ ਦੇ ਪਾਣੀ ਨੂੰ ਪੰਜਾਬ ਅਤੇ ਹਰਿਆਣਾ ਵਿਚਕਾਰ 60:40 ਦੇ ਅਨੁਪਾਤ ‘ਤੇ ਸਰੋਤਾਂ ਦੀ ਵੰਡ ਦੌਰਾਨ ਕਾਰਕ ਕੀਤਾ ਗਿਆ ਸੀ।
SYL ‘ਤੇ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ-ਵੜਿੰਗ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja warring) ਨੇ ਮੁੱਖ ਮੰਤਰੀ ਭਗਵੰਤ ਮਾਨ (Bhagwant mann) ਨੂੰ ਬਿਨਾਂ ਸ਼ਰਤ ਸਪੱਸ਼ਟ ਗਾਰੰਟੀ ਦੇਣ ਲਈ ਕਿਹਾ ਹੈ ਕਿ ਉਹ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ SYL ‘ਤੇ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਜ਼ਿੰਦਗੀ ਅਤੇ ਮੌਤ ਦਾ ਮਸਲਾ ਹੈ ਤੇ ਇਸ ਵਿੱਚ ਗਲਤੀ ਦੀ ਕੋਈ ਥਾਂ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਮੁੱਖ ਮੰਤਰੀ ਵੱਲੋਂ ਸ਼ੁੱਕਰਵਾਰ ਵੱਲੋਂ ਚੁੱਕੇ ਕਦਮਾਂ ਦਾ ਪੰਜਾਬ ਦੀ ਆਰਥਿਕਤਾ ਅਤੇ ਖੇਤੀ ’ਤੇ ਚਿਰਸਥਾਈ ਅਸਰ ਪਵੇਗਾ।
ਵੜਿੰਗ ਨੇ ਮਾਨ ਨੂੰ ਸਲਾਹ ਦਿੱਤੀ ਕਿ ਉਹ ਯਮੁਨਾ ਦੇ ਪਾਣੀ ਦਾ ਮੁੱਦਾ ਉਠਾਉਣ,ਜੋ ਹਰਿਆਣਾ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਪੰਜਾਬ ਦੇ ਦਰਿਆਵਾਂ ‘ਤੇ ਦਾਅਵਾ ਕਰ ਰਿਹਾ ਹੈ, ਜੋ ਉਸਦੀ ਧਰਤੀ ਨੂੰ ਵੀ ਨਹੀਂ ਛੂਹਦੇ ਅਤੇ ਇਹ ਕੁਦਰਤੀ ਰਿਪੇਰੀਅਨ ਨਿਯਮਾਂ ਦੇ ਵਿਰੁੱਧ ਹੈ। ਇਸ ਲਈ ਜੇਕਰ ਹਰਿਆਣਾ ਸਾਡੇ ਦਰਿਆਵਾਂ ਦਾ ਪਾਣੀ ਮੰਗ ਸਕਦਾ ਹੈ ਤਾਂ ਸਾਨੂੰ ਯਮੁਨਾ ਤੋਂ ਵੀ ਪਾਣੀ ਮੰਗਣਾ ਚਾਹੀਦਾ ਹੈ, ਜੋ ਪੰਜਾਬ ਅਤੇ ਹਰਿਆਣਾ ਦਰਮਿਆਨ ਵਸੀਲਿਆਂ ਦੀ ਵੰਡ ਸਮੇਂ ਛੱਡ ਦਿੱਤਾ ਗਿਆ ਸੀ ਅਤੇ ਇਹ ਉਸ ਸਮੇਂ ਪੰਜਾਬ ਨਾਲ ਬਹੁਤ ਵੱਡੀ ਬੇਇਨਸਾਫ਼ੀ ਸੀ।