ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਐੱਸਵਾਈਐੱਲ ਮੁੱਦੇ ਉੱਤੇ ਪਹਿਲੀ ਮੀਟਿੰਗ ਹੋਈ ਪਰ ਦੋਵਾਂ ਵਿਚਾਲੇ ਸਹਿਮਤੀ ਨਹੀਂ ਬਣੀ। ਪੰਜਾਬ ਆਪਣਾ ਪਾਣੀ ਵੰਡਣ ਦੇ ਲਈ ਤਿਆਰ ਨਹੀਂ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਦੋਵਾਂ ਸੂਬਿਆਂ ਵਿਚਾਲੇ ਕੋਈ ਸਹਿਮਤੀ ਨਹੀਂ ਬਣ ਸਕੀ ਹੈ।
ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ SYL ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਹੈ । ਇੱਕ ਟਵੀਟ ਕਰਦਿਆਂ ਉਨ੍ਹਾਂ ਨੇ ਕਿਹਾ ਹੈ ਕਿ ਜਿਸ ਸਮੇਂ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਸਨ, ਉਸ ਸਮੇਂ ਸੁਪਰੀਮ ਕੋਰਟ ਦੇ ਆਦੇਸ਼ ਅਨੁਸਾਰ ਨਹਿਰ ਬਣਾਉਣ ਤੋਂ ਇਨਕਾਰ ਕਰ ਦਿੱਤਾ ਸੀ। ਪ੍ਰਕਾਸ਼ ਸਿੰਘ ਬਾਦਲ ਨੇ ਐਲਾਨ ਕੀਤਾ ਸੀ ਕਿ ਉਹ ਪੰਜਾਬ ਦੇ ਖਿਲਾਫ ਹੁਕਮਾਂ ਨੂੰ ਲੈ ਕੇ ਫਾਂਸੀ ਚੜ੍ਹਨ ਲਈ ਵੀ ਤਿਆਰ ਹਨ।
Bhagwant should have known how S Parkash Singh Badal had reacted as CM to the SC directive to Pb to construct SYL canal. He had categorically refused to build the canal & declared that he was willing to be hanged for defying orders against Pb as river waters are our lifeline. 5/7 pic.twitter.com/ivTPPrnPij
— Sukhbir Singh Badal (@officeofssbadal) October 14, 2022
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਪ੍ਰਵਾਨਿਤ ਰਿਪੇਰੀਅਨ ਸਿਧਾਂਤਾਂ ਮੁਤਾਬਕ ਪੰਜਾਬ ਦੇ ਦਰਿਆਈ ਪਾਣੀਆਂ ਉਤੇ ਇਕਲੌਤਾ ਹੱਕ ਸਿਰਫ਼ ਪੰਜਾਬ ਦਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੇ ਹਰਿਆਣਾ ਦੇ ਹਮਰੁਤਬਾ ਨਾਲ ਗੱਲਬਾਤ ਵਿਚ ਐਸ.ਵਾਈ.ਐਲ. ਉਤੇ ਚਰਚਾ ਕਰਨ ਤੇ ਹਰਿਆਣਾ ਨੂੰ ਬਰਾਬਰ ਦਾ ਹਿੱਸਾ ਦੇਣ ਦੀ ਗੱਲ ਕਰਨ ਦੀ ਥਾਂ ਇਸ ਗੱਲ ਉਤੇ ਜ਼ੋਰ ਦੇਣਾ ਚਾਹੀਦਾ ਸੀ।
ਸੁਖਬੀਰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿਤਾਵਨੀ ਦਿੱਤੀ ਕਿ ਉਹ ਪੰਜਾਬੀਆਂ ਦੀਆਂ ਇੱਛਾਵਾਂ ਦੇ ਖ਼ਿਲਾਫ਼ ਸੂਬੇ ਨੂੰ ਅੱਗ ਨਾ ਲਾਉਣ ਕਿਉਂਕਿ ਪੰਜਾਬੀ ਹਰਿਆਣਾ ਨਾਲ ਕੋਈ ਗੱਲਬਾਤ ਨਹੀਂ ਕਰਨਾ ਚਾਹੁੰਦੇ।
ਉਨ੍ਹਾ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਭਗਵੰਤ ਮਾਨ ਪਾਣੀ ਦੀ ਉਪਲਬਧਤਾ ਚੈੱਕ ਕਰਨ ਵਾਸਤੇ ਹਰਿਆਣਾ ਵੱਲੋਂ ਗੱਲਬਾਤ ਕਰਨ ਲਈ ਵਿਛਾਏ ਜਾਲ ਵਿਚ ਫਸ ਗਏ। ਉਨ੍ਹਾਂ ਕਿਹਾ ਕਿ ਅਜਿਹਾ ਇਸ ਗੱਲ ਦੇ ਬਾਵਜੂਦ ਕੀਤਾ ਗਿਆ ਕਿ ਗ਼ੈਰ ਰਿਪੇਰੀਅਨ ਰਾਜ ਹੋਣ ਦੇ ਕਾਰਨ ਹਰਿਆਣਾ ਦਾ ਕੋਈ ਹੱਕ ਨਹੀਂ ਬਣਦਾ।