Punjab

MLA ਨਰਿੰਦਰ ਕੌਰ ਭਰਾਜ ਦੀ ਰਿਸੈਪਸ਼ਨ ਪਾਰਟੀ ‘ਚ ਪੁੱਜੇ ਕੇਜਰੀਵਾਲ ਤੇ ਭਗਵੰਤ ਮਾਨ

MLA Bharaj reception party ,

ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ(AAP MLA Narinder Kaur Bharaj Marriage ) ਵਿਆਹ ਦੀ ਰਿਸੈਪਸ਼ਨ ਪਾਰਟੀਵਿਚ  ਸ਼ਾਮਲ ਹੋਣ ਲਈ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ  (Arvind kejriwal )ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ  ( (Cm Bhagwant Mann) ਨਵੀਂ ਵਿਆਹੀ ਜੋੜੀ ਨੂੰ ਆਸ਼ੀਰਵਾਦ ਦੇਣ ਲਈ ਪਟਿਆਲਾ ਪੁੱਜੇ।

ਇਸ ਮੌਕੇ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਪੰਜਾਬ ਦੇ ਐਮ ਪੀ ਰਾਘਵ ਚੱਢਾ, ਮੰਤਰੀ ਚੇਤਨ ਸਿੰਘ ਜੋੜੇਮਾਜਰਾ, ਕੁਲਦੀਪ ਧਾਲੀਵਾਲ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਡਾ. ਬਲਬੀਰ ਸਿੰਘ ਤੇ ਹੋਰਨਾਂ ਨੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਨਵੇਂ ਵਿਆਹੇ ਜੋੜੇ ਨੂੰ ਅਸ਼ੀਰਵਾਦ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮ ਪਤਨੀ ਡਾ: ਗੁਰਪ੍ਰੀਤ ਕੌਰ ਵਿਸ਼ੇਸ਼ ਤੌਰ ‘ਤੇ ਪਹੁੰਚੇ  ਸਨ|

ਇਸ ਰਿਸੈਪਸ਼ਨ ਦਾ ਪ੍ਰਬੰਧ ਪਟਿਆਲਾ ਦੇ ਮੈਰਿਜ ਪੈਲੇਸ ਜੇਡੀ ਗਰੈਂਡ ਵਿੱਚ ਕੀਤਾ ਗਿਆ। ਲੀਡਰਾਂ ਦੀ ਆਮਦ ਨੂੰ ਦੇਖਦੇ ਹੋਏ ਮੁੱਖ ਮਾਰਗ ’ਤੇ ਆਵਾਜਾਈ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਗਈ ਤੇ ਸੜਕ ’ਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ, ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਇਸ ਪਾਰਟੀ ਵਿੱਚ ਨਵੀਂ ਵਿਆਹੀ ਜੋੜੀ ਦੇ ਰਿਸ਼ਤੇਦਾਰਾਂ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕਿਸ਼ਨ ਰੋੜੀ, ਕੈਬਨਿਟ ਮੰਤਰੀ ਬਲਜੀਤ ਕੌਰ, ਚੇਤਨ ਸਿੰਘ ਜੌੜੇਮਾਜਰਾ, ਬ੍ਰਹਮ ਸ਼ੰਕਰ ਜਿੰਪਾ, ਅਮਨ ਅਰੋੜਾ, ਗੁਰਮੀਤ ਸਿੰਘ ਮੀਤ ਹੇਅਰ, ਕੁਲਦੀਪ ਸਿੰਘ ਧਾਲੀਵਾਲ, ਮੁੱਖ ਮੰਤਰੀ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ, ਸੰਤ ਬਲਬੀਰ ਸਿੰਘ ਸੀਚੇਵਾਲ, ਵਿਧਾਇਕ ਰਜਨੀਸ਼ ਦਹੀਆ, ਬਲਕਾਰ ਸਿੰਘ ਸਿੱਧੂ ਰਾਮਪੁਰਾ ਫੂਲ, ਮਨਜੀਤ ਸਿੰਘ, ਦੇਵ ਮਾਨ ਨਾਭਾ, ਗੁਰਲਾਲ ਘਨੌਰ, ਰਣਬੀਰ ਸਿੰਘ ਭੁੱਲਰ ਫ਼ਿਰੋਜ਼ਪੁਰ ਸਿਟੀ ਆਦਿ ਪੁੱਜੇ।

ਇਸ ਮੌਕੇ ਗੈਰਰਸਮੀ ਗੱਲ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਵਿੱਚ ਪਾਰਟੀ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਅਤੇ ਦੋਵੇਂ ਸੂਬਿਆਂ ਵਿੱਚ ਲੋਕ ਅਗਲੀ ਸਰਕਾਰ ਆਮ ਆਦਮੀ ਪਾਰਟੀ ਦੀ ਬਣਾਉਣਗੇ।

ਦੱਸ ਦਈਏ ਕਿ ਸੰਗਰੂਰ ਹਲਕੇ ਤੋਂ ਸੂਬੇ ਦੀ ਸਭ ਤੋਂ ਨੌਜਵਾਨ ਅਤੇ ਪਹਿਲੀ ਵਾਰ ਵਿਧਾਇਕ ਬਣੀ ਨਰਿੰਦਰ ਕੌਰ ਭਰਾਜ  ਤੇ ਪਿੰਡ ਲੱਖੇਵਾਲ ਦੇ ਮਨਦੀਪ ਸਿੰਘ 7 ਅਕਤੂਬਰ ਨੂੰ ਵਿਆਹ ਹੋਇਆ ਸੀ। ਦੋਵਾਂ ਦੇ ਅਨੰਦ ਕਾਰਜ ਦੀ ਰਸਮ ਪਟਿਆਲਾ ਦੇ ਪਿੰਡ ਰੋੜੇਵਾਲ ਦੇ ਗੁਰਦੁਆਰਾ ਸਾਹਿਬ ’ਚ ਨਿਭਾਈ ਗਈ ਸੀ। ਵਿਆਹ ਸਮਾਗਮ ’ਚ ਦੋਵਾਂ ਦੇ ਪਰਿਵਾਰਕ ਮੈਂਬਰਾਂ ਸਮੇਤ ਕਰੀਬੀ ਜਾਣਕਾਰ ਹੀ ਮੌਜੂਦ ਸਨ। ਵਿਆਹ ਸਮਾਗਮ ਬੇਹੱਦ ਸਾਧਾਰਨ ਰੱਖਿਆ ਗਿਆ ਸੀ।

‘ਆਪ’ MLA ਨਰਿੰਦਰ ਕੌਰ ਭਰਾਜ ਨੇ ਮਨਦੀਪ ਲੱਖੇਵਾਲ ਨਾਲ ਲਏ ਫੇਰੇ, ਹੋਇਆ ਸਾਦਾ ਵਿਆਹ

ਨਰਿੰਦਰ ਕੌਰ ਭਾਰਜ ਦੇ ਪਤੀ ਮਨਦੀਪ ਸਿੰਘ ‘ਆਪ’ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਰਹਿ ਚੁੱਕੇ ਹਨ। ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨਰਿੰਦਰ ਕੌਰ ਭਾਰਜ ਦੇ ਹੱਕ ਵਿੱਚ ਚੋਣ ਪ੍ਰਚਾਰ ਦੀ ਜ਼ਿੰਮੇਵਾਰੀ ਵੀ ਸੰਭਾਲੀ ਸੀ। ਦੋਵੇਂ ਪਰਿਵਾਰ ਵੀ ਕਾਫੀ ਸਮੇਂ ਤੋਂ ਨੇੜੇ ਹਨ।

ਨਰਿੰਦਰ ਕੌਰ ਭਾਰਜ ਸਭ ਤੋਂ ਛੋਟੀ ਉਮਰ ਦੇ ਵਿਧਾਇਕ ਹਨ ਨਰਿੰਦਰ ਕੌਰ ਭਾਰਜ ਪੰਜਾਬ ਦੇ ਸਮੂਹ ਵਿਧਾਇਕਾਂ ਵਿੱਚੋਂ ਸਭ ਤੋਂ ਨੌਜਵਾਨ ਹਨ। ਉਹ ਪਹਿਲੀ ਵਾਰ ਵਿਧਾਇਕ ਬਣੇ। 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਅਕਾਲੀ-ਭਾਜਪਾ ਸਰਕਾਰ ਵੇਲੇ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਦੇ ਹੱਕ ਵਿੱਚ ਆਪਣੇ ਪਿੰਡ ਵਿੱਚ ਇੱਕੋ-ਇੱਕ ਪੋਲਿੰਗ ਬੂਥ ਬਣਾ ਕੇ ਚਰਚਾ ਵਿੱਚ ਆਈ ਸੀ।

ਭਰਾਜ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸੰਗਰੂਰ ਸੀਟ ਤੋਂ ਆਪਣੇ ਨੇੜਲੇ ਵਿਰੋਧੀ ਵਿਜੇ ਇੰਦਰ ਸਿੰਗਲਾ ਨੂੰ 38,000 ਵੋਟਾਂ ਦੇ ਫਰਕ ਨਾਲ ਹਰਾ ਕੇ ਪਹਿਲੀ ਚੋਣ ਜਿੱਤੀ ਸੀ।