Punjab

Bhagwant Mann Birthday: ‘ਮੈਂ ਜਦ ਵੀ ਇਸ ਦੁਨੀਆ ‘ਤੇ ਆਵਾਂ ਮੇਰਾ ਦੇਸ ਹੋਵੇ ਪੰਜਾਬ’ : CM ਮਾਨ

Bhagwant Mann Birthday

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਜਨਮ ਦਿਨ (Bhagwant Mann Birthday) ਹੈ। ਉਹ 17 ਅਕਤੂਬਰ 1973 ਨੂੰ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਸਤੌਜ ਵਿੱਚ ਹੋਇਆ ਸੀ। ਉਹ ਅੱਜ 49 ਸਾਲ ਦੇ ਉਹ ਗਏ ਹਨ। ਉਨ੍ਹਾਂ ਨੂੰ ਦੇਸ਼ ਹੀ ਨਹੀਂ ਬਲਕਿ ਪੂਰੀ ਦੁਨੀਆ ਤੋਂ ਜਨਮ ਦਿਨ ਦੀਆਂ ਮੁਬਾਰਕਾਂ ਮਿਲ ਰਹੀਆਂ ਹਨ।

ਮੁੱਖ ਮੰਤਰੀ ਮਾਨ ਨੇ ਜਨਮ ਦਿਨ ਦੀਆਂ ਵਧਾਈਆਂ ਦੇਣ ਲਈ ਆਪਣੇ ਫੇਸਬੁੱਕ ਅਕਾਉਂਟ ਉੱਤੇ ਧੰਨਵਾਦ ਕੀਤਾ। ਉਨ੍ਹਾਂ ਨੇ ਲਿਖਿਆ ਕਿ ‘ਮੈਂ ਜਦ ਵੀ ਇਸ ਦੁਨੀਆ ‘ਤੇ ਆਵਾਂ ਮੇਰਾ ਦੇਸ ਹੋਵੇ ਪੰਜਾਬ…’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਵਧਾਈ ਦਿੱਤੀ। ਮੋਦੀ ਨੇ ਇੱਕ ਟਵੀਟ ਵਿੱਚ ਕਿਹਾ
“ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਜੀ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ। ਉਨ੍ਹਾਂ ਨੂੰ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਦੀ ਬਖਸ਼ਿਸ਼ ਹੋਵੇ, ”

ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਇਸ ਮੌਕੇ ਮਾਨ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਦੌਰਾਨ ‘ਆਪ’ ਦੇ ਕਈ ਆਗੂਆਂ ਅਤੇ ਕੈਬਨਿਟ ਮੰਤਰੀਆਂ ਨੇ ਵੀ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ।

ਮਾਨ ਨੇ ਆਪਣੀ ਕਾਮੇਡੀ ਨਾਲ ਲੋਕਾਂ ਦੇ ਦਿਲਾਂ ਵਿੱਚ ਥਾਂ ਬਣਾਈ ਅਤੇ 2011 ਵਿੱਚ ਸਿਆਸਤ ਵਿੱਚ ਪ੍ਰਵੇਸ਼ ਕੀਤਾ। ਫਰਵਰੀ 2022 ਵਿੱਚ ਚੋਣ ਜਿੱਤ ਕੇ ਮੁੱਖ ਮੰਤਰੀ ਬਣਨ ਤੋਂ ਬਾਅਦ ਉਹ ਲੋਕਾਂ ਦੀ ਬਿਹਤਰੀ ਲਈ ਕੰਮ ਕਰ ਰਹੇ ਹਨ। ਇਨ੍ਹਾਂ ਵਿੱਚੋਂ 300 ਯੂਨਿਟ ਮੁਫ਼ਤ ਬਿਜਲੀ ਨੇ ਪੰਜਾਬੀਆਂ ਦਾ ਦਿਲ ਜਿੱਤ ਲਿਆ ਹੈ। ਇਸ ਫੈਸਲੇ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ।

ਭਗਵੰਤ ਮਾਨ ਨੇ ਸਭ ਤੋਂ ਪਹਿਲਾਂ ਆਪਣੇ ਸਿਆਸੀ ਕਰੀਅਰ ਦੀ ਸ਼ੁਰੂਆਤ ਮਨਪ੍ਰੀਤ ਬਾਦਲ ਦੀ ਪੰਜਾਬ ਪੀਪਲਜ਼ ਪਾਰਟੀ ਨਾਲ ਕੀਤੀ ਸੀ। ਉਨ੍ਹਾਂ ਨੇ ਪਹਿਲੀ ਵਾਰ ਪੀਪੀਪੀ ਦੀ ਟਿਕਟ ‘ਤੇ ਚੋਣ ਵੀ ਲੜੀ ਸੀ ਪਰ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਬਾਅਦ ਵਿੱਚ ਮਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਸ ਸਮੇਂ ਆਮ ਆਦਮੀ ਪਾਰਟੀ ਨੇ ਹੀ ਰਾਜਨੀਤੀ ਸ਼ੁਰੂ ਕੀਤੀ ਸੀ। 2014 ਵਿੱਚ ਭਗਵੰਤ ਮਾਨ ਨੇ ਸੰਗਰੂਰ ਤੋਂ ਲੋਕ ਸਭਾ ਚੋਣ ਲੜੀ ਅਤੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ।

ਪੰਜਾਬ ਦੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਮਾਨ ਲਈ ਟਰਨਿੰਗ ਪੁਆਇੰਟ ਸਾਬਤ ਹੋਈਆਂ। ਆਮ ਆਦਮੀ ਪਾਰਟੀ ਨੇ ਭਗਵੰਤ ਮਾਨ ਨੂੰ ਸੀਐਮ ਚਿਹਰਾ ਬਣਾਇਆ ਸੀ। ਪਾਰਟੀ ਨੇ ਭਗਵੰਤ ਮਾਨ ਦੀ ਅਗਵਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪਾਰਟੀ ਨੇ ਕੁੱਲ 117 ਵਿਧਾਨ ਸਭਾ ਸੀਟਾਂ ਵਿੱਚੋਂ 92 ਸੀਟਾਂ ਜਿੱਤੀਆਂ ਹਨ। ਚੋਣਾਂ ਵਿੱਚ ਸੱਤਾਧਾਰੀ ਕਾਂਗਰਸ ਦਾ ਹੀ ਸਫ਼ਾਇਆ ਹੋ ਗਿਆ। ਕਾਂਗਰਸ ਸਿਰਫ਼ 18 ਸੀਟਾਂ ‘ਤੇ ਅਤੇ ਅਕਾਲੀ ਦਲ 3 ਸੀਟਾਂ ‘ਤੇ ਸਿਮਟ ਗਿਆ।