ਦਿੱਲੀ ਮਹਿਲਾ ਕਮਿਸ਼ਨ (DCW) ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਬਲਾਤਕਾਰੀ ਅਤੇ ਕਾਤਲ ਕਿਹਾ ਹੈ। ਉਨ੍ਹਾਂ ਨੇ ਰਹੀਮ ਦੀ ਪੈਰੋਲ ‘ਤੇ ਸਵਾਲ ਖੜ੍ਹੇ ਕੀਤੇ ਹਨ। ਦਿੱਲੀ ਮਹਿਲਾ ਕਮਿਸ਼ਨ (DCW) ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੀ ਪੈਰੋਲ ‘ਤੇ ਰਿਹਾਈ ਦਾ ਵਿਰੋਧ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਹਰਿਆਣਾ ਸਰਕਾਰ ਨੂੰ ਰਾਮ ਰਹੀਮ ਦੀ ਪੈਰੋਲ ਵਾਪਸ ਲੈਣ ਦੀ ਅਪੀਲ ਕੀਤੀ ਹੈ।
ਸਵਾਤੀ ਮਾਲੀਵਾਲ ਨੇ ਕਿਹਾ ਕਿ ਰਾਮ ਰਹੀਮ ਬਲਾਤਕਾਰੀ ਅਤੇ ਕਾਤਲ ਹੈ। ਅਦਾਲਤ ਨੇ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਪਰ ਹਰਿਆਣਾ ਸਰਕਾਰ ਜਦੋਂ ਚਾਹੇ ਉਸਨੂੰ ਪੈਰੋਲ ਦੇ ਦਿੰਦੀ ਹੈ। ਜੇਲ੍ਹ ਤੋਂ ਬਾਹਰ ਆ ਕੇ ਉਹ ‘ਸਤਿਸੰਗ’ ਕਰ ਰਿਹਾ ਹੈ। ਹਰਿਆਣਾ ਸਰਕਾਰ ਦੇ ਡਿਪਟੀ ਸਪੀਕਰ ਅਤੇ ਮੇਅਰ ਰਾਮ ਰਹੀਮ ਦੇ ਸਤਿਸੰਗ ਵਿੱਚ ਸ਼ਾਮਲ ਹੋਏ। ਮੇਰੀ ਅਪੀਲ ਹੈ ਕਿ ਹਰਿਆਣਾ ਸਰਕਾਰ ਰਾਮ ਰਹੀਮ ਦੀ ਪੈਰੋਲ ਵਾਪਸ ਲਵੇ।
ਉਨ੍ਹਾਂ ਨੇ ਕਿਹਾ ਕਿ ਇਸ ਵਾਰ ਰਾਮ ਰਹੀਮ ਪੈਰੋਲ ‘ਤੇ ਰਹਿੰਦਿਆਂ ਥਾਂ-ਥਾਂ ‘ਸਤਿਸੰਗ’ ਕਰ ਰਿਹਾ ਹੈ ਅਤੇ ਇਸ ‘ਸਤਿਸੰਗ’ ‘ਚ ਹਰਿਆਣਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਮੇਅਰ ਹਿੱਸਾ ਲੈ ਰਹੇ ਹਨ। ਮਾਲੀਵਾਲ ਨੇ ਕਿਹਾ ਕਿ ਦੋਸ਼ੀ ਰਾਮ ਰਹੀਮ ਆਪਣਾ ਅਕਸ ਸਾਫ਼ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਹਨਾਂ ਕਿਹਾ ਕਿ ਮੈਂ ਹਰਿਆਣਾ ਸਰਕਾਰ ਨੂੰ ਅਪੀਲ ਕਰਦੀ ਹਾਂ ਕਿ ਉਸ ਦੀ ਪੈਰੋਲ ਤੁਰੰਤ ਰੱਦ ਕਰਕੇ ਉਸ ਨੂੰ ਜੇਲ੍ਹ ਭੇਜਿਆ ਜਾਵੇ।
ਸਵਾਤੀ ਮਾਲੀਵਾਲ ਨੇ ਟਵੀਟ ਕੀਤਾ ਕਿ “ਅਦਾਲਤ ਨੇ ਗੁਰਮੀਤ ਰਾਮ ਰਹੀਮ ਨੂੰ ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਜਿਹੇ ਖਤਰਨਾਕ ਵਿਅਕਤੀ ਨੂੰ ਵਾਰ-ਵਾਰ ਪੈਰੋਲ ਕਿਉਂ ਦਿੱਤੀ ਜਾ ਰਹੀ ਹੈ? ਉਹ ਪੈਰੋਲ ਵਿਚ ਭਾਸ਼ਣ ਅਤੇ ਗੀਤ ਬਣਾਉਂਦਾ ਹੈ। ਹਰਿਆਣਾ ਸਰਕਾਰ ਦੇ ਕੁਝ ਲੀਡਰ ਤਾੜੀਆਂ ਮਾਰਦੇ ਹਨ, ‘ਭਗਤੀ’ ‘ਚ ਲੀਨ ਹਨ! ਹਰਿਆਣਾ ਸਰਕਾਰ ਗੁਰਮੀਤ ਰਾਮ ਰਹੀਮ ਦੀ ਪੈਰੋਲ ਤੁਰੰਤ ਖਤਮ ਕਰੇ!”
कोर्ट ने गुरमीत राम रहीम को रेप & हत्या के जुर्म में उम्रक़ैद की सज़ा दी है।क्यों ऐसे खतरनाक शख्स को बार बार पैरोल दी जा रही है? वो पैरोल में प्रवचन और गाने बनाता है और हरियाणा सरकार के कुछ नेता ताली बजाते हैं, ‘भक्ति’ में लीन है!
हरियाणा सरकार तुरन्त गुरमीत की पैरोल ख़तम करे! pic.twitter.com/WCkiROT9Co
— Swati Maliwal (@SwatiJaiHind) October 26, 2022
ਰੋਹਤਕ ਦੀ ਸੁਨਾਰੀਆ ਜੇਲ੍ਹ (Sunaria Jail ) ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ (gurmeet singh ram Rahim) ਨੂੰ ਇੱਕ ਵਾਰ ਫ਼ਿਰ 40 ਦਿਨਾਾਂ ਦੀ ਪੈਰੋਲ ‘ਤੇ ਆਇਆ ਹੋਇਆ ਹੈ। ਡੇਰਾ ਮੁਖੀ ਪੰਜਾਬ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਜੇਲ੍ਹ ਤੋਂ ਬਾਹਰ ਆਇਆ ਸੀ। ਉਸ ਸਮੇਂ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਦਿੱਤੀ ਗਈ ਸੀ। ਇਹ ਪਰੋਲ ਇਸ ਲਈ ਵੀ ਮਹੱਤਵਪੂਰਨ ਸੀ ਕਿਉਂਕਿ ਮਾਲਵੇ ਦੀਆਂ 35 ਤੋਂ ਵੱਧ ਸੀਟਾਂ ‘ਤੇ ਡੇਰਾ ਸੱਚਾ ਸੌਦਾ ਦਾ ਸਿੱਧਾ ਪ੍ਰਭਾਵ ਹੈ। ਵਿਰੋਧੀ ਪਾਰਟੀਆਂ ਨੇ ਵੀ ਇਸ ਨੂੰ ਲੈ ਕੇ ਭਾਜਪਾ ‘ਤੇ ਨਿਸ਼ਾਨਾ ਸਾਧਿਆ ਸੀ। ਪਹਿਲਾਂ ਉਹ ਗੁਰੂਗ੍ਰਾਮ ਦੇ ਡੇਰੇ ਵਿੱਚ ਰਿਹਾ ਸੀ। ਇਸ ਤੋਂ ਬਾਅਦ ਦੂਜੀ ਵਾਰ ਪਰਲੋ ਉੱਤੇ ਯੂਪੀ ਦੇ ਬਾਗਪਤ ਵਿੱਚ 30 ਦਿਨ ਰਿਹਾ। ਇਸ ਦੌਰਾਨ ਉਸ ਨੇ ਆਪਣੇ ਸਤਸੰਗਿ ਦੇ ਵੀਡੀਓ ਵੀ ਜਾਰੀ ਕੀਤੇ ਸੀ।