‘ਦ ਖ਼ਾਲਸ ਬਿਊਰੋ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਸਦਾ ਦੂਜਾ ਗੀਤ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਰਿਲੀਜ਼ ਹੋਣ ਜਾ ਰਿਹਾ ਹੈ। ਇਹ ਜਾਣਕਾਰੀ ਸਿੱਧੂ ਮੂਸੇਵਾਲਾ ਦੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਗੁਰੂ ਪਰਬ ਦੇ ਦਿਨ ਪਾਠ ਉਪਰੰਤ ਅਰਦਾਸ ਕਰਕੇ 10 ਵਜੇ ਗੀਤ ਰਿਲੀਜ਼ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਉਸ ਦਾ ਗਾਣਾ ‘ਐੱਸਵਾਈਐੱਲ’ ਰਿਲੀਜ ਹੋਇਆ ਸੀ, ਜਿਸ ਨੂੰ ਬੈਨ ਕਰ ਦਿੱਤਾ ਸੀ।ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਕਿਹਾ ਕਿ 8 ਨਵੰਬਰ ਨੂੰ ਨਵਾਂ ਗੀਤ ‘ਵਾਰ’ ਰਿਲੀਜ਼ ਹੋ ਰਿਹਾ ਹੈ।
View this post on Instagram
ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਦੂਜਾ ਗੀਤ ਹੈ। ਸੋਸ਼ਲ ਮੀਡੀਆ ‘ਤੇ ਪਾਈ ਪੋਸਟ ਮੁਤਾਬਕ ਇਸ ਗੀਤ ਦਾ ਟਾਈਟਲ ‘ਵਾਰ’ ਰੱਖਿਆ ਗਿਆ ਹੈ। ਜੋ 8 ਨਵੰਬਰ ਨੂੰ ਸਵੇਰੇ 10 ਵਜੇ ਰਿਲੀਜ਼ ਹੋਵੇਗੀ। ਇਹ ਉਹਨਾਂ ਗੀਤਾਂ ਵਿੱਚੋਂ ਇੱਕ ਹੈ ਜਿਸਨੂੰ ਸਿੱਧੂ ਮੂਸੇਵਾਲਾ ਨੇ ਗਾਇਆ ਸੀ ਪਰ ਰਿਲੀਜ਼ ਤੋਂ ਪਹਿਲਾਂ ਹੀ ਉਸਦਾ ਕਤਲ ਕਰ ਦਿੱਤਾ ਗਿਆ ਸੀ। ਇਹ ਗੀਤ ਵੀ ਅਸਲ ‘ਚ ‘ਵਾਰ’ ਹੈ, ਜੋ ਉਸ ਨੇ ਪੰਜਾਬ ਦੇ ਵੀਰ ਨਾਇਕ ਹਰੀ ਸਿੰਘ ਨਲਵਾ ਲਈ ਗਾਇਆ ਸੀ।
ਪਿੰਡ ਮੂਸਾ ‘ਚ ਐਤਵਾਰ ਨੂੰ ਉਸ ਦੇ ਮਾਪਿਆਂ ਨਾਲ ਦੁੱਖ ਸਾਂਝਾ ਕਰਨ ਲਈ ਵੱਡੀ ਗਿਣਤੀ ’ਚ ਪ੍ਰਸ਼ੰਸਕ ਪਹੁੰਚੇ ਸਨ। ਸਿੱਧੂ ਮੂਸੇਵਾਲਾ ਦੀ ਮਾਤਾ ਅਤੇ ਆਏ ਪ੍ਰਸ਼ੰਸਕ ਭਾਵੁਕ ਹੋ ਗਏ। ਸਿੱਧੂ ਮੂਸੇਵਾਲਾ ਦੇ ਆਏ ਪ੍ਰਸ਼ੰਸਕਾਂ ਦਾ ਧੰਨਵਾਦ ਕਰਦਿਆਂ ਸਿੱਧੂ ਦੀ ਮਾਤਾ ਚਰਨ ਕੌਰ ਨੇ ਕਿਹਾ ਕਿ ਸਿੱਧੂ ਨੂੰ ਚਾਹੁਣ ਵਾਲੇ ਬੱਚੇ ਤੋਂ ਲੈ ਕੇ ਬਜ਼ੁਰਗ ਤੱਕ ਸਨ ਅਤੇ ਹਰ ਕੋਈ ਦਿਲੋਂ ਚਾਹੁੰਦਾ ਸੀ। ਉਸ ਦੀ ਸੋਚ ਦਾ ਅਸਰ ਵੀ ਬੱਚਿਆਂ ’ਤੇ ਵੀ ਹੋ ਰਿਹਾ ਹੈ। ਮੂਸਾ ਪਿੰਡ ਆਏ ਪ੍ਰਸ਼ੰਸਕਾਂ ਨੇ ਵੀ ਸਰਕਾਰਾਂ ਨੂੰ ਅਪੀਲ ਕੀਤੀ ਕਿ ਸਿੱਧੂ ਮੂਸੇ ਵਾਲਾ ਨੂੰ ਇਨਸਾਫ਼ ਦਿੱਤਾ ਜਾਵੇ।
ਇਹ ਸਿੱਧੂ ਮੂਸੇਵਾਲਾ ਦਾ ਉਨ੍ਹਾਂ ਦੀ ਮੌਤ ਤੋਂ ਬਾਅਦ ਦੂਜਾ ਗੀਤ ਹੈ। ਪਹਿਲਾ ਗੀਤ ਐਸ.ਵਾਈ.ਐਲ (ਸਤਲੁਜ-ਯਮੁਨਾ ਲਿੰਕ ਨਹਿਰ) ਉਨ੍ਹਾਂ ਦੇ ਪਿਤਾ ਜੀ ਦੀ ਅਗਵਾਈ ਹੇਠ ਰਿਲੀਜ਼ ਕੀਤਾ ਗਿਆ। ਜਿਸ ਵਿੱਚ ਪੰਜਾਬ ਦੇ ਪਾਣੀਆਂ ਦਾ ਮੁੱਦਾ ਉਠਾਇਆ ਗਿਆ। SYL ਮੁੱਦਾ ਅਜੇ ਵੀ ਪੰਜਾਬ ਅਤੇ ਹਰਿਆਣਾ ਦਰਮਿਆਨ ਤਣਾਅ ਪੈਦਾ ਕਰ ਰਿਹਾ ਹੈ। ਇਸ ਗੀਤ ਤੋਂ ਬਾਅਦ ਬਲਵਿੰਦਰ ਸਿੰਘ ਜਟਾਣਾ ਵੀ ਸੁਰਖੀਆਂ ‘ਚ ਆ ਗਏ ਸਨ ਪਰ ਇਸ ਗੀਤ ‘ਤੇ ਭਾਰਤ ਸਰਕਾਰ ਨੇ ਦੋ ਦਿਨਾਂ ਬਾਅਦ ਪਾਬੰਦੀ ਲਗਾ ਦਿੱਤੀ ਸੀ। ਸਿਰਫ ਦੋ ਦਿਨਾਂ ‘ਚ 2.7 ਕਰੋੜ ਵਿਊਜ਼ ਮਿਲੇ ਹਨ। ਇਹ ਗੀਤ ਅੱਜ ਵੀ ਦੇਸ਼-ਵਿਦੇਸ਼ ਵਿੱਚ ਬਹੁਤ ਸੁਣਿਆ ਜਾਂਦਾ ਹੈ।