‘ਦ ਖ਼ਾਲਸ ਬਿਊਰੋ:- ਅੱਜ 27 ਜੁਲਾਈ ਨੂੰ ਪੰਜਾਬ ਭਰ ਵਿੱਚ ਕੇਂਦਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਆਰਡੀਨੈਂਸਾਂ ਖਿਲਾਫ ਕਿਸਾਨ ਜਥੇਬੰਦੀਆਂ ਵੱਲੋਂ ਟਰੈਕਟਰਾਂ ‘ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। 13 ਕਿਸਾਨ ਜਥੇਬੰਦੀਆਂ ਵੱਲੋਂ BJP ਅਤੇ ਅਕਾਲੀ ਲੀਡਰਾਂ ਦੀਆਂ ਕੋਠੀਆਂ ਦਾ ਘਿਰਾਓ ਕੀਤਾ ਜਾਵੇਗਾ, ਜਿਸ ਦੇ ਮੱਦੇਨਜ਼ਰ ਲੰਬੀ ਵਿੱਚ ਸ਼੍ਰੋ.ਅ.ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਹਾਇਸ਼ ਮੂਹਰੇ ਸੁਰੱਖਿਆ ਵਧਾ ਦਿੱਤਾ ਗਈ ਹੈ, ਤਾਂ ਜੋ ਕਿਸਾਨਾਂ ਨੂੰ ਸੁਖਬੀਰ ਸਿੰਘ ਬਾਦਲ ਦੀ ਰਹਾਇਸ਼ ਤੋਂ ਦੂਰ ਹੀ ਰੋਕਿਆ ਜਾ ਸਕੇ।
ਬਠਿੰਡਾ ਵਿੱਚ ਵੀ ਸਿਕੰਦਰ ਸਿੰਘ ਮਲੂਕਾ ਸਮੇਤ ਪ੍ਰਧਾਨ ਸੁਖਬੀਰ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਸਥਿਤ ਦਫ਼ਤਰਾਂ ਸਮੇਤ ਪੰਜਾਬ ਭਰ ‘ਚ ਸਾਰੇ ਅਕਾਲੀ ਲੀਡਰਾਂ ਦੇ ਦਫਤਰਾਂ ਦੇ ਬਾਹਰ ਧਰਨੇ ਲਾਏ ਜਾਣਗੇ।
ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਆਰਡੀਨੈਂਸ ਅਤੇ ਬਿਜਲੀ ਐਕਟ 2020 ਵਾਪਸ ਲੈਣ, ਤੇਲ ਦੀਆਂ ਕੀਮਤਾਂ ਘਟਾਉਣ ਨੂੰ ਲੈ ਕੇ ਪਿਛਲੇ ਕਈ ਹਫਤਿਆਂ ਤੋਂ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਹਨ।