India Punjab

ਕੇਰਲਾ ਸਰਕਾਰ ਦੇ 21 ਮੈਂਬਰੀ ਵਫਦ ਵੱਲੋਂ ਪੰਜਾਬ ਦਾ ਦੌਰਾ, ਕੇਰਲਾ ਵਿੱਚ Punjab model ਲਾਗੂ ਕਰਨ ਦੀ ਭਰੀ ਹਾਮੀ

ਚੰਡੀਗੜ੍ਹ : ਕੇਰਲਾ ਦੀ ਪਸ਼ੂ ਪਾਲਣ ਮੰਤਰੀ ਸ੍ਰੀਮਤੀ ਜੇ. ਚਿਨਚੁਰਾਨੀ ਅੱਜ ਕਲ ਆਪਣੇ ਪੰਜਾਬ ਦੌਰੇ ਤੇ ਹਨ, ਨੇ ਪੰਜਾਬ ਭਵਨ ਦਾ ਦੌਰਾ ਕੀਤਾ ਹੈ ਤੇ ਇੱਥੇ ਵਿਖੇ ਹੋਈ ਮੀਟਿੰਗ ਵਿੱਚ ਹਿੱਸਾ ਲਿਆ ਹੈ। ਇਸ ਮੀਟਿੰਗ ਦੌਰਾਨ ਪਸ਼ੂਆਂ ਦੇ ਚਾਰਾ ਪ੍ਰਬੰਧਨ ਲਈ ‘ਪੰਜਾਬ ਮਾਡਲ’ ਅਪਣਾਉਣ ਵਿੱਚ ਦਿਲਚਸਪੀ ਦਿਖਾਈ ਹੈ ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦੱਖਣ ਭਾਰਤੀ ਸੂਬੇ ਕੇਰਲਾ ਨੂੰ ਪਸ਼ੂਆਂ ਦੇ ਚਾਰੇ ਵਾਸਤੇ ਪਰਾਲੀ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਹੈ। ਜਿਸ ਨਾਲ ਪੰਜਾਬ ਵਿੱਚ ਪਰਾਲੀ ਨੂੰ ਅੱਗ ਲਾਉਣ ਦੀ ਸਮੱਸਿਆ ਨੂੰ ਕੁੱਝ ਹੱਦ ਤੱਕ ਹਲ ਕੀਤਾ ਜਾ ਸਕੇਗਾ।

ਪੰਜਾਬ ਦੀ ਤਰਜ਼ ‘ਤੇ ਪਸ਼ੂ-ਧੰਨ ਲਈ ਖ਼ੁਰਾਕ, ਬੁਨਿਆਦੀ ਢਾਂਚਾ ਅਤੇ ਢੁਕਵਾਂ ਮਾਹੌਲ ਸਿਰਜਣ ਹਿੱਤ ਕਾਨੂੰਨ ਬਣਾਉਣ ਵਾਸਤੇ ਕੇਰਲਾ ਸਰਕਾਰ ਦੇ 21 ਮੈਂਬਰੀ ਵਫ਼ਦ ਪਸ਼ੂ ਪਾਲਣ ਮੰਤਰੀ ਸ੍ਰੀਮਤੀ ਜੇ. ਚਿਨਚੁਰਾਨੀ ਦੀ ਆਗਵਾਈ ਵਿੱਚ ਪੰਜਾਬ ਆਇਆ ਹੈ । ਕੇਰਲਾ ਦੀ ਪਸ਼ੂ ਪਾਲਣ ਮੰਤਰੀ ਸ੍ਰੀਮਤੀ ਜੇ. ਚਿਨਚੁਰਾਨੀ ਨੇ ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਪੱਤਰ ਸੌਂਪਿਆ।

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੋਹਾਂ ਸੂਬਿਆਂ ਲਈ ਮੁਨਾਫ਼ੇ ਵਾਲਾ ਦੱਸਿਆ ਹੈ ਤੇ ਕਿਹਾ ਕਿ ਮਾਨ ਸਰਕਾਰ ਇਸ ਦਿਸ਼ਾ ਵਿੱਚ ਹਰ ਸੰਭਵ ਸਹਿਯੋਗ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਦੌਰਾਨ ਇਸ ਪ੍ਰਸਤਾਵਤ ਪ੍ਰਾਜੈਕਟ ਨੂੰ ਸਿਰੇ ਚਾੜ੍ਹਨ ਲਈ ਸੰਭਾਵਨਾਵਾਂ ਦੀ ਖੋਜ ਕੀਤੀ ਜਾਵੇਗੀ ।

ਆਪਣੇ ਦੋ ਦਿਨਾਂ ਪੰਜਾਬ ਦੌਰੇ ਦੌਰਾਨ ਕੇਰਲਾ ਸਰਕਾਰ ਦਾ ਵਫ਼ਦ ਚੰਡੀਗੜ੍ਹ ਪੁੱਜਿਆ ਹੈ,ਜਿਥੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਤੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਨਿੱਘਾ ਸਵਾਗਤ ਕੀਤਾ।ਇਸ ਪਿੱਛੋਂ ਮੀਟਿੰਗ ਦੌਰਾਨ ਸ੍ਰੀਮਤੀ ਚਿਨਚੁਰਾਨੀ ਨੇ ਦੱਸਿਆ ਕਿ ਕੇਰਲਾ ਵਿੱਚ ਲੋਕਾਂ ਲਈ ਡੇਅਰੀ ਫ਼ਾਰਮਿੰਗ ਰਾਹੀਂ ਆਪਣੀ ਰੋਜ਼ੀ-ਰੋਟੀ ਕਮਾਉਂਦੇ ਹਨ ਤੇ ਇਹ ਲੱਖਾਂ ਕਿਸਾਨਾਂ ਲਈ ਵੀ ਆਮਦਨ ਦਾ ਮੁੱਖ ਸਾਧਨ ਹੈ।

ਪੰਜਾਬ ਤੋਂ ਬਾਅਦ ਕੇਰਲਾ ਅਜਿਹਾ ਸੂਬਾ ਹੈ ,ਜੋ ਦੇਸ਼ ਵਿੱਚ ਸਭ ਤੋਂ ਵੱਧ ਦੁੱਧ ਉਤਪਾਦਨ ਕਰਦਾ ਹੈ। ਉਹਾਨਂ ਇਹ ਵੀ ਕਿਹਾ ਕਿ ਪਿਛਲੇ ਕੁਝ ਸਾਲਾਂ ਵਿੱਚ ਪਸ਼ੂ ਚਾਰੇ ਦੀਆਂ ਕੀਮਤਾਂ ਵਧਣ ਕਾਰਨ ਡੇਅਰੀ ਨਾਲ ਜੁੜੇ ਕਿਸਾਨਾਂ ਦੀ ਆਰਥਿਕਤਾ ਬਹੁਤ ਬੁਰਾ ਅਸਰ ਪਿਆ ਹੈ । ਇਸ ਤੋਂ ਇਲਾਵਾ ਤੱਟੀ ਰਾਜ ਕੇਰਲਾ ਵਿੱਚ ਖੇਤੀਯੋਗ ਜ਼ਮੀਨ ਘੱਟ ਹੈ ,ਜਿਸ ਕਾਰਨ ਪਸ਼ੂਆਂ ਲਈ ਲੋੜੀਂਦਾ ਚਾਰਾ ਪੈਦਾ ਕਰਨਾ ਬਹੁਤ ਔਖਾ ਹੈ।

ਉਨ੍ਹਾਂ ਕਿਹਾ ਕਿ ਜੇ ਕੇਂਦਰ ਸਰਕਾਰ ਨੇ ਜਿਹੜਾ ਕਿਸਾਨ ਰੇਲ ਪ੍ਰਾਜੈਕਟ ਐਲਾਨਿਆ ਹੈ ,ਜੇਕਰ ਇਸ ਰਾਹੀਂ ਪਰਾਲੀ ਪੰਜਾਬ ਤੋਂ ਕੇਰਲਾ ਨੂੰ ਭੇਜੀ ਜਾਂਦੀ ਹੈ ਤਾਂ ਇਸ ਨਾਲ ਕੇਰਲਾ ਦੇ ਵੱਡੀ ਗਿਣਤੀ ਡੇਅਰੀ ਕਿਸਾਨਾਂ ਨੂੰ ਲਾਭ ਹੋਵੇਗਾ ਤੇ ਉਹਨਾਂ ਲਈ ਪਸ਼ੂਆਂ ਦੇ ਚਾਰੇ ਦਾ ਪ੍ਰਬੰਧ ਕਰਨਾ ਸੌਖਾ ਹੋ ਜਾਵੇਗਾ।