ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਐਬਸਫੋਰਡ ਵਿਚ ਇਕ ਬਜ਼ੁਰਗ ਜੋੜੇ ਦੇ ਕਤਲ ਦੇ ਦੋਸ਼ ਹੇਠ ਤਿੰਨ ਪੰਜਾਬੀ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜੋੜੇ ਦੀ ਹੱਤਿਆ ਮਈ ਵਿਚ ਹੋਈ ਸੀ। ਨੌਜਵਾਨਾਂ ’ਤੇ ਆਰਨੋਲਡ ਅਤੇ ਜੋਐਨ ਡੀ ਜੌਂਗ ਦੀ ਹੱਤਿਆ ਦਾ ਦੋਸ਼ ਹੈ।
ਜਾਣਕਾਰੀ ਅਨੁਸਾਰ ਕੈਨੇਡਾ ਦੇ ਸ਼ਹਿਰ ਐਬਟਸਫੋਰਡ ਵਿੱਚ ਇਸ ਸਾਲ ਮਈ ਮਹੀਨੇ ਵਿੱਚ ਹੋਏ ਇੱਕ ਬਜ਼ੁਰਗ ਜੋੜੇ ਦੇ ਕਤਲ ਦੇ ਇਲਜ਼ਾਮ ਦੇ ਵਿੱਚ ਇੰਟੈਗਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਦੀ ਟੀਮ ਵੱਲੋਂ ਸਰੀ ਦੇ 3 ਪੰਜਾਬੀਆਂ ਉੱਤੇ ਬੀਤੇ ਦਿਨ ਫਰਸਟ ਡਿਗਰੀ ਕਤਲ ਦੇ ਇਲਜ਼ਾਮ ਲਗਾਏ ਗਏ ਹਨ ਅਤੇ ਉਹਨਾਂ ਨੂੰ ਪੁਲਿਸ ਦੇ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਸ ਕਤਲ ਦੇ ਬਾਰੇ ਮਿਲੀ ਜਾਣਕਾਰੀ ਦੇ ਮੁਤਾਬਿਕ ਪੁਲਿਸ ਵੱਲੋਂ ਕੈਨੇਡਾ ਦੇ ਸਰੀ ਵਿੱਚ ਰਹਿਣ ਵਾਲੇ ਗੁਰਕਰਨ ਸਿੰਘ, ਅਭਿਜੀਤ ਸਿੰਘ , ਅਤੇ ਖੁਸ਼ਵੀਰ ਤੂਰ ਨੂੰ ਬਜ਼ੁਰਗ ਜੋੜੇ ਆਰਨੋਲਡ ਡੀ ਜੋਂਗ ਅਤੇ ਉਨ੍ਹਾਂ ਦੀ ਪਤਨੀ ਜੋਐਨ ਦੇ ਕਤਲ ਦੇ ਇਲਜ਼ਾਮ ਦੇ ਵਿੱਚ ਫਰਸਟ ਡਿਗਰੀ ਦੇ ਕਤਲ ਦੇ ਇਲਜ਼ਾਮ ਵਿੱਚ ਗ੍ਰਿਫ਼ਤਾਰ ਅਤੇ ਚਾਰਜ ਕੀਤਾ ਗਿਆ ਹੈ।
ਦਰਅਸਲ ਇੰਟੈਗਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ 16 ਦਸੰਬਰ 2022 ਨੂੰ ਇਨ੍ਹਾਂ ਗ੍ਰਿਫ਼ਤਾਰੀਆਂ ਅਤੇ ਚਾਰਜ਼ਜ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਲੰਘੀ 9 ਮਈ ਨੂੰ 77 ਸਾਲਾ ਦੇ ਆਰਨੌਲਡ ਡੀ ਜੌਂਗ ਅਤੇ ਉਨ੍ਹਾਂ ਦੀ 76 ਸਾਲਾ ਦੀ ਪਤਨੀ ਜੋਐਨ ਡੀ ਜੌਂਗ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਘਰ ਵਿੱਚੋਂ ਮਿਲੇ ਸਨ। ਬਜ਼ੁਰਗ ਜੋੜੇ ਬਾਰੇ ਦੱਸਿਆ ਗਿਆ ਸੀ ਕਿ ਉਹ ਇੱਕ ਲੋਕਲ ਟਰੱਕਿੰਗ ਕੰਪਨੀ ਦੇ ਫਾਊਂਡਰ ਸਨ।ਜਿਨ੍ਹਾਂ ਦੇ ਕਤਲ ਦੇ ਇਲਜ਼ਾਮ ਵਿੱਚ ਇੰਟੈਗਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਦੀ ਟੀਮ ਵੱਲੋਂ ਸਰੀ ਦੇ 3 ਪੰਜਾਬੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਪੁਲਿਸ ਮੁਤਾਬਿਕ ਤਿੰਨੋਂ ਨੌਜਵਾਨ ਸਰੀ ਦੇ ਰਹਿਣ ਵਾਲੇ ਹਨ। ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਬਜ਼ੁਰਗ ਜੋੜੇ ਲਈ ਇਨਸਾਫ਼ ਯਕੀਨੀ ਬਣਾਉਣ ਦੇ ਕਰੀਬ ਪਹੁੰਚ ਗਏ ਹਨ। ਇਨ੍ਹਾਂ ਹੱਤਿਆਵਾਂ ਨੇ ਭਾਈਚਾਰੇ ਨੂੰ ਹਿਲਾ ਕੇ ਰੱਖ ਦਿੱਤਾ ਸੀ।