ਜਲੰਧਰ : ਪੰਜਾਬ ਦੇ ਜਲੰਧਰ ਸ਼ਹਿਰ ‘ਚ ਪੁਲਿਸ ਨੇ ਸਖ਼ਤੀ ਸ਼ੁਰੂ ਕਰ ਦਿੱਤੀ ਹੈ। ਲਤੀਫਪੁਰਾ ‘ਚ ਬੁਲੇਟ ਮੋਟਰਸਾਈਕਲ ਨਾਲ ਪਟਾਕੇ ਚਲਾਉਣ ਵਾਲਿਆਂ ‘ਤੇ ਸ਼ਿਕੰਜਾ ਕੱਸਿਆ ਗਿਆ ਹੈ। ਲਤੀਫਪੁਰਾ ਨੇੜੇ 3 ਨੌਜਵਾਨ ਬੁਲਟ ਮੋਟਰਸਾਈਕਲ ਦੇ ਪਟਾਕੇ ਵਜਾ ਕੇ ਹੁਲੜਵਾਜੀ ਕਰ ਰਹੇ ਸੀ। ਜਦੋਂ ਪੁਲਿਸ ਨੇ ਉਨ੍ਹਾਂ ਨੂੰ ਰੋਕਿਆ ਤਾਂ ਉਨ੍ਹਾਂ ਪੁਲਿਸ ਮੁਲਾਜ਼ਮਾਂ ਨਾਲ ਬਦਸਲੂਕੀ ਕਰਨੀ ਸ਼ੁਰੂ ਕਰ ਦਿੱਤੀ। ਇਹ ਦੇਖ ਕੇ ਮਾਹੌਲ ਗਰਮ ਹੋ ਗਿਆ ਅਤੇ ਨੌਜਵਾਨਾਂ ਨੇ ਪੁਲਿਸ ਨਾਲ ਧੱਕਾ-ਮੁੱਕੀ ਕਰਨੀ ਸ਼ੁਰੂ ਕਰ ਦਿੱਤੀ।
ਜਦੋਂ ਪੁਲੀਸ ਉਨ੍ਹਾਂ ਨੂੰ ਥਾਣੇ ਲਿਜਾਣ ਲਈ ਕਾਰ ਦੇ ਅੰਦਰ ਬਿਠਾ ਰਹੀ ਸੀ ਤਾਂ ਇਸ ਦੌਰਾਨ ਉਨ੍ਹਾਂ ਦੀ ਪੁਲਿਸ ਨਾਲ ਝੜਪ ਹੋ ਗਈ। ਡੀਸੀਪੀ ਜਗਮੋਹਨ ਸਿੰਘ ਨੇ ਦੱਸਿਆ ਕਿ ਫੜੇ ਗਏ ਤਿੰਨ ਨੌਜਵਾਨ ਬੁਲੇਟ ਮੋਟਰਸਾਈਕਲ ਲੈ ਕੇ ਲਤੀਫਪੁਰਾ ਰੋਡ ’ਤੇ ਹੰਗਾਮਾ ਕਰ ਰਹੇ ਸਨ। ਬੁਲਟ ਮੋਟਰਸਾਈਕਲ ਦੇ ਪਟਾਕੇ ਵਜਾ ਰਹੇ ਸਨ।
ਉਥੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੇ ਜਦੋਂ ਉਨ੍ਹਾਂ ਨੂੰ ਰੋਕ ਕੇ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਪੁਲਿਸ ਮੁਲਾਜ਼ਮਾਂ ਨਾਲ ਲੜਨ ਲੱਗ ਪਏ। ਡੀਸੀਪੀ ਜਗਮੋਹਨ ਸਿੰਘ ਨੇ ਦੱਸਿਆ ਕਿ ਤਿੰਨੋਂ ਲੜਕਿਆਂ ਨੂੰ ਰਾਊਂਡਅਪ ਕਰਕੇ ਜਾਂਚ ਲਈ ਥਾਣੇ ਲਿਜਾਇਆ ਗਿਆ ਹੈ।
ਜਦੋਂ ਪੁਲਿਸ ਮੁਲਾਜ਼ਮਾਂ ਨੇ ਨੌਜਵਾਨਾਂ ਨੂੰ ਕਾਰ ‘ਚ ਬੈਠਣ ਲਈ ਕਿਹਾ ਤਾਂ ਉਹ ਫਿਰ ਪੁਲਿਸ ਕਰਮਚਾਰੀਆਂ ਨਾਲ ਉਲਝ ਗਏ। ਫਿਰ ਹੰਗਾਮਾ ਸ਼ੁਰੂ ਹੋ ਗਿਆ। ਇਸ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਨੇ ਲੋਕਾਂ ਦੇ ਸਾਹਮਣੇ ਪ੍ਰਦਰਸ਼ਨ ਕਰਦੇ ਹੋਏ ਨੌਜਵਾਨਾਂ ਨੂੰ ਜ਼ਬਰਦਸਤੀ ਕਾਰ ਵਿੱਚ ਬਿਠਾ ਦਿੱਤਾ। ਪੁਲਿਸ ਮੁਲਾਜ਼ਮਾਂ ਨੇ ਕਾਰ ਅੰਦਰ ਬੈਠੇ ਨੌਜਵਾਨਾਂ ਦੀ ਵੀ ਕੁੱਟਮਾਰ ਕੀਤੀ।