Others

PM ਮੋਦੀ ਵੱਲੋਂ SGPC ਦੀ ਸਿਫਾਰਿਸ਼ ਖਾਰਜ ! ਸ੍ਰੀ ਅਕਾਲ ਤਖ਼ਤ ਦੇ ਨਿਰਦੇਸ਼ਾਂ ਦਾ ਦਿੱਲੀ ਗੁਰਦੁਆਰਾ ਕਮੇਟੀ ਨੇ ਨਹੀਂ ਰੱਖਿਆ ਧਿਆਨ

26th december veer bal diwal programme

ਬਿਊਰੋ ਰਿਪੋਰਟ : ਭਾਰਤ ਸਰਕਾਰ ਨੇ 26 ਦਸੰਬਰ ਨੂੰ ਸਾਹਿਬਜ਼ਾਦੀਆਂ ਦੀ ਸ਼ਹਾਦਤ ਨੂੰ ‘ਵੀਰ ਬਾਲ ਦਿਵਸ’ ਦੇ ਰੂਪ ਵਿੱਚ ਹੀ ਮਨਾਉਣ ਦੇ ਹੁਣ ਮੋਹਰ ਲੱਗਾ ਦਿੱਤੀ ਹੈ। SGPC ਵੱਲੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਭੇਜੀ ਗਈ ਚਿੱਠੀ ਵਿੱਚ ਨਾਂ ਬਦਲਣ ਦੀ ਸਿਫਾਰਿਸ਼ ਨੂੰ ਕੇਂਦਰ ਸਰਕਾਰ ਨੇ ਨਹੀਂ ਮੰਨਿਆ ਹੈ। SGPC ਨੇ ਪੀਐੱਮ ਮੋਦੀ ਨੂੰ ‘ਵੀਰ ਬਾਲ ਦਿਵਸ’ ਦੀ ਥਾਂ ‘ਤੇ ‘ਸਾਹਿਬਜ਼ਾਦਾ ਸ਼ਹਾਦਤ ਦਿਵਸ’ ਨਾਂ ਭੇਜਿਆ ਸੀ ਅਤੇ ਕਿਹਾ ਸੀ ਕਿ ਇਸ ਨੂੰ ਸ੍ਰੀ ਅਕਾਲ ਤਖਤ ਦੇ ਜਥੇਦਾਰ ਵੱਲੋਂ ਮਨਜ਼ੂਰ ਕੀਤਾ ਗਿਆ ਹੈ । ਬੀਜੇਪੀ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਸ਼ੁੱਕਰਵਾਰ ਨੁੰ ਪ੍ਰੈਸ ਕਾਂਫਰੰਸ ਕਰਕੇ 26 ਤਰੀਕ ਨੂੰ ਹੋਣ ਵਾਲੇ ਪ੍ਰੋਗਰਾਮ ਬਾਰੇ ਦੱਸ ਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਇਸ ਨੂੰ ‘ਵੀਰ ਬਾਲ ਦਿਵਸ’ ਦੇ ਰੂਪ ਵਿੱਚ ਹੀ ਮਨਾਏਗੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਵਿੱਚ ਭਾਰਤ ਸਰਕਾਰ ਵੱਲੋਂ ਉਲੀਕੇ ਪ੍ਰੋਗਰਾਮ ਦੀ ਤਿਆਰ ਕਰ ਰਹੀ ਹੈ। ਹੈਰਾਨੀ ਦੀ ਗੱਲ ਤਾਂ ਇਹ ਹੈ ਸ੍ਰੀ ਅਕਾਲ ਤਖਤ ਵੱਲੋਂ ਨਾਂ ਬਦਲਣ ਦੇ ਹੁਕਮਾ ਦੇ ਬਾਵਜੂਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਇਨ੍ਹਾਂ ਪ੍ਰੋਗਰਾਮਾਂ ਵਿੱਚ ਸ਼ਾਮਲ ਹੋ ਰਹੀ ਹੈ ।

ਸਿਰਸਾ ਨੇ ਦੱਸਿਆ ਇਸੇ ਸਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸਾਹਿਬਜ਼ਾਦੀਆਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਦੇ ਹੋਏ ਹਰ ਸਾਲ 26 ਦਸੰਬਰ ਨੂੰ ਕੌਮੀ ਪੱਧਰ ‘ਤੇ ‘ਵੀਰ ਬਾਲ ਦਿਵਸ’ ਦੇ ਰੂਪ ਵਿੱਚ ਮਨਾਉਣ ਦਾ ਫੈਸਲਾ ਕੀਤਾ ਸੀ । ਇਸ ‘ਤੇ ਤਹਿਤ 26 ਦਸੰਬਰ ਨੂੰ ਦਿੱਲੀ ਦੇ ਧਿਆਨ ਚੰਦ ਸਟੇਡੀਅਮ ਵਿੱਚ ‘ਵੀਰ ਬਾਲ ਦਿਵਸ’ਦੇ ਪ੍ਰੋਗਰਾਮ ਹੋਣਗੇ ਜਿਸ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ,ਗ੍ਰਹਿ ਮੰਤਰੀ ਨਰੇਂਦਰ ਮੋਦੀ ਅਤੇ ਹੋਰ ਮੰਤਰਾਲੇ ਦੇ ਮੰਤਰੀ ਸ਼ਾਮਲ ਹੋਣਗੇ । ਇਸ ਦੌਰਾਨ ਸਿਰਸਾ ਨੇ ਦੱਸਿਆ ਕਿ ਇੰਡੀਆ ਗੇਟ ਤੋਂ ਸਾਹਿਬਜ਼ਾਦੀਆਂ ਦੀ ਸ਼ਹਾਦਤ ਨੂੰ ਸਮਰਪਿਤ ਬੱਚਿਆਂ ਦੀ ਇੱਕ ਪਰੇਡ ਵੀ ਕੱਢੀ ਜਾਵੇਗੀ ਅਤੇ ਪ੍ਰਦਰਸ਼ਨੀ ਵੀ ਲਾਈ ਜਾਵੇਗੀ । ਉਨ੍ਹਾਂ ਨੇ ਦੱਸਿਆ ਕੇਂਦਰੀ ਸਿੱਖਿਆ ਮੰਤਰੀ ਵੱਲੋਂ ਦੇਸ਼ ਦੇ ਸਾਰੇ ਸਕੂਲਾਂ ਨੂੰ ਇਸ ਦਿਨ ਸਪੈਸ਼ਲ ਅਸੈਂਬਲੀ ਕਰਨ ਦੇ ਨਿਰਦੇਸ਼ ਦਿੱਤੇ ਹਨ । ਬੀਜੇਪੀ ਦੇ ਆਗੂ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਨਿਰਦੇਸ਼ ਜਾਰੀ ਕਰ ਦਿੱਤਾ ਗਿਆ ਹੈ ਕਿ ਦੇਸ਼ ਦੇ 97 ਲੱਖ ਅਧਿਆਪਕ 15 ਲੱਖ ਸਕੂਲਾਂ ਵਿੱਚ 24 ਕਰੋੜ 44 ਲੱਖ ਬੱਚਿਆਂ ਨੂੰ ਸਾਹਿਬਜ਼ਾਦੀਆਂ ਦੀ ਸ਼ਹਾਦਤ ਬਾਰੇ ਜਾਣਕਾਰੀ ਦੇਣਗੇ ।

ਜਦੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸਾਹਿਬਜ਼ਾਦੀਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਦੇ ਰੂਪ ਵਿੱਚ ਹੀ ਮਨਾਉਣ ਦਾ ਐਲਾਨ ਕੀਤਾ ਸੀ ਤਾਂ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਨੇ ਉਸੇ ਦਿਨ ਹੀ ਨਾਂ ਨੂੰ ਲੈਕੇ ਇਤਰਾਜ ਜਤਾਇਆ ਸੀ । ਕਮੇਟੀ ਦਾ ਤਰਕ ਸੀ ਕਿ ਇਹ ਨਾਂ ਸਾਹਿਜ਼ਾਦੀਆਂ ਦੀ ਲਾਸਾਨੀ ਕੁਰਬਾਨੀ ਨਾਲ ਨਹੀਂ ਸਹੀ ਲੱਗ ਦਾ ਹੈ ਅਤੇ ਪੰਥਕ ਮਰਿਆਦਾ ਵੀ ਇਸ ਦੀ ਪ੍ਰਵਾਨਗੀ ਨਹੀਂ ਦਿੰਦੀ ਹੈ । ਇਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਿਰਦੇਸ਼ਾਂ ਦੇ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਸੀ ਜਿਸ ਨੇ ਇਸ ਦਾ ਨਾਂ ‘ਸਾਹਿਬਜ਼ਾਦਾ ਸ਼ਹਾਦਤ ਦਿਵਸ’ ਦੇ ਰੂਪ ਵਿੱਚ ਮਨਾਉਣ ਦੀ ਸਿਫਾਰਿਸ਼ ਕੀਤੀ ਸੀ । ਜਥੇਦਾਰ ਸ੍ਰੀ ਅਕਾਲ ਤਖਤ ਦੇ ਨਿਰਦੇਸ਼ਾਂ ‘ਤੇ ਇਸ ਨੂੰ ਭਾਰਤ ਸਰਕਾਰ ਨੂੰ ਭੇਜਿਆ ਗਿਆ ਸੀ ਪਰ ਜਿਸ ਤਰ੍ਹਾਂ ਹੁਣ ਵੀ ਭਾਰਤ ਸਰਕਾਰ ਵੱਲੋਂ ਇਸ ਨੂੰ ‘ਵੀਰ ਬਾਲ ਦਿਵਸ’ ਦੇ ਰੂਪ ਵਿੱਚ ਮਨਾਉਣ ਦਾ ਫੈਸਲਾ ਲਿਆ ਗਿਆ ਹੈ। ਇਸ ਤੋਂ ਸਾਫ਼ ਹੈ ਕਿ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਦੀ ਸਿਫਾਰਿਸ਼ ਨੂੰ ਨਾ ਮਨਜ਼ੂਰ ਕਰ ਦਿੱਤਾ ਹੈ।