Punjab

ਗਣਤੰਤਰ ਦਿਵਸ ਮੌਕੇ ਰਿਹਾਅ ਕੀਤੇ ਜਾਣ ਵਾਲੇ ਕੈਦੀਆਂ ਦੀ ਸੂਚੀ ਵਿੱਚ ਸਿੱਧੂ ਦਾ ਨਾਮ ਸ਼ਾਮਲ !

Sidhu's name included in the list of prisoners to be released on the occasion of Republic Day!

‘ਦ ਖ਼ਾਲਸ ਬਿਊਰੋ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੇ ਪਟਿਆਲਾ ਜੇਲ੍ਹ ਚੋਂ 26 ਜਨਵਰੀ ਨੂੰ ਰਿਹਾਈ ਹੋਣ ਦੇ ਚਰਚੇ ਛਿੜੇ ਹਨ। ਪੰਜਾਬੀ ਟ੍ਰਿਬਿਊਨ ਦਾ ਖ਼ਬਰ ਮੁਤਾਬਿਕ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਮੱਦੇਨਜ਼ਰ ਕੇਂਦਰ ਸਰਕਾਰ ਵੱਲੋਂ ਜੇਲ੍ਹਾਂ ’ਚੋਂ ਕੈਦੀਆਂ ਦੀ ਰਿਹਾਈ ਲਈ ਵਿਸ਼ੇਸ਼ ਛੋਟਾਂ ਅਤੇ ਹਦਾਇਤਾਂ ਜਾਰੀ ਕੀਤੀਆਂ ਹਨ ਜਿਨ੍ਹਾਂ ਦੇ ਤਹਿਤ ਨਵਜੋਤ ਸਿੱਧੂ ਦੀ ਰਿਹਾਈ ਹੋਣੀ ਵੀ ਯਕੀਨੀ ਦੱਸੀ ਜਾ ਰਹੀ ਹੈ। ਅਹਿਮ ਸੂਤਰਾਂ ਅਨੁਸਾਰ ਸਾਬਕਾ ਵਿਧਾਇਕਾ ਅਤੇ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਵੱਲੋਂ ਇਸ ਬਾਰੇ ਪੰਜਾਬ ਸਰਕਾਰ ਤੱਕ ਪਹੁੰਚ ਵੀ ਕੀਤੀ ਗਈ ਸੀ।

ਡਾ. ਨਵਜੋਤ ਕੌਰ ਵੱਲੋਂ ਆਪਣੇ ਪਤੀ ਨਵਜੋਤ ਸਿੱਧੂ ਦੀ ਰਿਹਾਈ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਵੀ ਪੱਤਰ ਲਿਖਿਆ ਗਿਆ ਸੀ। ਸੂਤਰਾਂ ਮੁਤਾਬਿਕ ਜੇਲ੍ਹ ਵਿਭਾਗ ਵੱਲੋਂ 26 ਜਨਵਰੀ ਨੂੰ ਕਰੀਬ 50 ਕੈਦੀਆਂ ਨੂੰ ਰਿਹਾਅ ਕਰਨ ਦੀ ਸੂਚੀ ਤਿਆਰ ਕੀਤੀ ਗਈ ਹੈ ਜਿਸ ਵਿਚ ਨਵਜੋਤ ਸਿੱਧੂ ਦਾ ਨਾਮ ਵੀ ਸ਼ਾਮਿਲ ਹੈ। ਨਵਜੋਤ ਸਿੱਧੂ ਦੇ ਨੇੜਲਿਆਂ ਨੇ ਸਿੱਧੂ ਦੀ ਰਿਹਾਈ ਮੌਕੇ ਸਵਾਗਤ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਟਿਆਲਾ ਜੇਲ੍ਹ ਦੇ ਪ੍ਰਸ਼ਾਸਨ ਵੱਲੋਂ ਨਵਜੋਤ ਸਿੱਧੂ ਦੇ ਚੰਗੇ ਆਚਰਨ ਬਾਰੇ ਵੀ ਆਪਣੀ ਰਿਪੋਰਟ ਦੇ ਦਿੱਤੀ ਗਈ ਹੈ।

ਨਵਜੋਤ ਸਿੱਧੂ ਮਈ ਮਹੀਨੇ ਵਿਚ ਪਟਿਆਲਾ ਜੇਲ੍ਹ ਵਿਚ ਗਏ ਸਨ ਅਤੇ ਕਲਰਕ ਵਜੋਂ ਜੇਲ੍ਹ ਵਿਚ ਡਿਊਟੀ ਨਿਭਾ ਰਹੇ ਹਨ। ਕੇਂਦਰੀ ਗ੍ਰਹਿ ਮੰਤਰਾਲੇ ਨੇ 10 ਜੂਨ 2022 ਨੂੰ ਚੰਗੇ ਆਚਰਨ ਵਾਲੇ ਕੈਦੀਆਂ ਦੀ ਰਿਹਾਈ ਬਾਰੇ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਸਨ ਜਿਨ੍ਹਾਂ ਦਾ ਲਾਭ ਨਵਜੋਤ ਸਿੱਧੂ ਨੂੰ ਵੀ ਮਿਲਣਾ ਤੈਅ ਹੈ। ਨਵਜੋਤ ਸਿੱਧੂ 27 ਦਸੰਬਰ 1988 ਵਿਚ ਪਟਿਆਲਾ ਵਿਚ ਵਾਪਰੀ ਇੱਕ ਘਟਨਾ ਦੇ ਮਾਮਲੇ ਵਿਚ ਪਟਿਆਲਾ ਜੇਲ੍ਹ ਵਿਚ ਹੁਣ ਇੱਕ ਸਾਲ ਦੀ ਸਜ਼ਾ ਕੱਟ ਰਹੇ ਹਨ। ਨਵਜੋਤ ਸਿੱਧੂ ਨੇ ਜੇਲ੍ਹ ਦੌਰਾਨ ਕੋਈ ਛੁੱਟੀ ਵੀ ਨਹੀਂ ਲਈ ਹੈ।

ਨਵਜੋਤ ਸਿੱਧੂ ਦੀ ਸੰਭਾਵੀ ਰਿਹਾਈ ਨੂੰ ਲੈ ਕੇ ਕਾਂਗਰਸ ਪਾਰਟੀ ਵਿਚ ਵੀ ਹਲਚਲ ਸ਼ੁਰੂ ਹੋ ਗਈ ਹੈ। ਪਿਛਲੇ ਦਿਨੀਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵੀ ਪਟਿਆਲਾ ਜੇਲ੍ਹ ਵਿਚ ਨਵਜੋਤ ਸਿੱਧੂ ਨਾਲ ਮੁਲਾਕਾਤ ਕੀਤੀ ਸੀ। ਵਿਦੇਸ਼ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਵੀ ਪਰਤ ਆਏ ਹਨ।

ਦੂਜੇ ਪਾਸੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੀ ਭਾਰਤ ਜੋੜੋ ਯਾਤਰਾ ਦੇ ਸਿਲਸਿਲੇ ਵਿਚ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਤਾਜਪੋਸ਼ੀ ਬਹਾਨੇ ਜ਼ਿਲ੍ਹਿਆਂ ਵਿਚ ਜਾ ਰਹੇ ਹਨ। ਚੇਤੇ ਰਹੇ ਕਿ ਜਦੋਂ ਅਮਰਿੰਦਰ ਸਿੰਘ ਉਰਫ਼ ਰਾਜਾ ਵੜਿੰਗ ਦੇ ਤਾਜਪੋਸ਼ੀ ਸਮਾਗਮ ਸਨ ਤਾਂ ਉਦੋਂ ਨਵਜੋਤ ਸਿੱਧੂ ਨੇ ਹਾਜ਼ਰੀ ਨਹੀਂ ਭਰੀ ਸੀ। ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਅੰਦਰੋਂ ਤੌਖਲਾ ਹੈ ਕਿ ਨਵਜੋਤ ਸਿੱਧੂ ਦੇ ਜੇਲ੍ਹ ਤੋਂ ਬਾਹਰ ਆਉਣ ਮਗਰੋਂ ਪੰਜਾਬ ਕਾਂਗਰਸ ਵਿਚ ਨਵੀਂ ਸਫ਼ਬੰਦੀ ਸ਼ੁਰੂ ਹੋ ਜਾਵੇਗੀ।

ਦੱਸ ਦਈਏ ਕਿ ਨਵਜੋਸ ਸਿੰਘ ਸਿੱਧੂ  34 ਸਾਲ ਪੁਰਾਣੇ ਰੋਡਰੇਜ ਮਾਮਲੇ ਵਿੱਚ ਇੱਕ ਸਾਲ ਦੀ ਸਜ਼ਾ ਕੱਟ ਰਹੇ ਹਨ।   ਇਹ ਮਾਮਲਾ ਕਰੀਬ ਤਿੰਨ ਦਹਾਕੇ ਪੁਰਾਣਾ ਸੀ। ਜਦੋਂ ਪਟਿਆਲਾ ‘ਚ ਪਾਰਕਿੰਗ ਨੂੰ ਲੈ ਕੇ ਨਵਜੋਤ ਸਿੱਧੂ ਤੇ ਉਨ੍ਹਾਂ ਦੇ ਦੋਸਤ ਦੀ ਕਿਸੇ ਨਾਲ ਲੜਾਈ ਹੋ ਗਈ। ਇਸ ਵਿੱਚ ਇੱਕ 65 ਸਾਲਾ ਵਿਅਕਤੀ ਦੀ ਮੌਤ ਹੋ ਗਈ ਸੀ।

ਪੁਲਿਸ ਨੇ ਨਵਜੋਤ ਸਿੱਧੂ ਤੇ ਉਸ ਦੇ ਦੋਸਤ ਰੁਪਿੰਦਰ ਸਿੰਘ ਸਿੱਧੂ ਖਿ ਲਾਫ ਇਰਾਦਾ ਕਤ ਲ ਦਾ ਮਾਮਲਾ ਦਰਜ ਕਰ ਲਿਆ ਸੀ । ਇਸ ਮਾ ਮਲੇ ਵਿੱਚ ਪਹਿਲਾਂ ਹਾਈ ਕੋਰਟ ਨੇ ਸਿੱਧੂ ਅਤੇ ਉਸਦੇ ਦੋਸਤ ਨੂੰ ਤਿੰਨ ਸਾਲ ਸ ਜਾ ਅਤੇ ਇੱਕ ਲੱਖ ਰੁਪਏ ਦਾ ਜੁਰ ਮਾਨਾ ਲਗਾਇਆ ਸੀ। ਹਾਲਾਂਕਿ ਬਾਅਦ ਵਿੱਚ ਸੁਪਰੀਮ ਕੋਰਟ ਨੇ ਸਿੱਧੂ ਨੂੰ ਰਾਹਤ ਦਿੰਦੇ ਹੋਏ ਇੱਕ ਹਜ਼ਾਰ ਦਾ ਜੁਰ ਮਾਨਾ ਲਗਾਇਆ ਸੀ। ਜਿਸ ਤੋਂ ਬਾਅਦ 2018 ਵਿੱਚ ਬਜੁਰਗ ਦੇ ਬੇਟੇ ਵੱਲੋਂ ਸਿੱਧੂ ਖਿਲਾਫ ਰੀਵੀਊ ਪਟੀਸ਼ਨ ਪਾਈ ਗਈ ਸੀ। ਇਸ ਦੇ ਨਾਲ ਹੀ ਨਵਜੋਤ ਸਿੱਧੂ ਨੇ ਅਦਾ ਲਤ ਵਿੱਚ ਇੱਕ ਹਲਫ ਨਾਮਾ ਦਾਖਲ ਕੀਤਾ ਗਿਆ ਸੀ ਅਤੇ ਇਸਦੇ ਜਰੀਏ ਰੀਵੀਊ ਪਟੀਸ਼ਨ ਖਾਰਜ ਕਰਨ ਦੀ ਮੰਗ ਕੀਤੀ ਸੀ।

ਜਿਸ ਤੋਂ ਬਾਅਦ ਦੇਸ਼ ਦੀ ਸਿਖਰਲੀ ਅਦਾਲਤ ਸੁਪਰੀਮ ਕੋਰਟ ਨੇ 19 ਮਈ ਨੂੰ  ਰੋਡ ਰੇਜ ਮਾਮਲੇ ਦੀ ਸਮੀਖਿਆ ਪਟੀਸ਼ਨ ‘ਤੇ ਫ਼ੈਸਲਾ ਸੁਣਾਉਂਦੇ ਹੋਏ ਨਵਜੋਤ ਸਿੱਧੂ ਨੂੰ ਇੱਕ ਸਾਲ ਦੀ ਸ ਜ਼ਾ  ਸੁਣਾਈ ਸੀ।