Punjab

ਪੰਜਾਬ ਸਰਕਾਰ ਵੱਲੋਂ ਇਸ ਦਿਨ ਸਰਕਾਰੀ ਛੁੱਟੀ ਐਲਾਨ ! ਇਸ ਐਕਟ ਦਾ ਦਿੱਤਾ ਹਵਾਲਾ

28TH December punjab holiday

ਬਿਊਰੋ ਰਿਪੋਰਟ : ਪੰਜਾਬ ਸਰਕਾਰ ਨੇ 28 ਦਸੰਬਰ ਨੂੰ ਛੁੱਟੀ ਦਾ ਐਲਾਨ ਕਰ ਦਿੱਤਾ ਹੈ । ਫਤਿਹਗੜ੍ਹ ਸਾਹਿਬ ਵਿੱਚ ਹੋਣ ਵਾਲੇ ਸ਼ਹੀਦੀ ਸਮਾਗਮ ਦੇ ਮੱਦੇ ਨਜ਼ਰ ਇਸ ਦਿਨ ਗਜਟੇਡ ਛੁੱਟੀ ਦੇਣ ਦਾ ਫੈਸਲਾ ਲਿਆ ਗਿਆ ਹੈ। ਸੂਬੇ ਦੇ ਸਾਰੇ ਸਰਕਾਰੀ ਦਫਤਰ,ਬੋਰਡ,ਕਾਰਪੋਰੇਸ਼ਨਾਂ ਸਮੇਤ ਸਰਕਾਰੀ ਦਫਤਰ ਨੇਗੋਸ਼ੀਏਬਲ ਇੰਸਟੂਮੈਂਟ ਐਕਟ 1881 ਦੀ ਧਾਰਾ 25 ਅਧੀਨ ਛੁੱਟੀ ਦੇਣ ਦਾ ਐਲਾਨ ਕੀਤਾ ਗਿਆ ਹੈ । ਇਸ ਸਬੰਧ ਵਿੱਚ ਪੰਜਾਬ ਸਰਕਾਰ ਦੇ ਪਰਸਨਲ ਵਿਭਾਗ ਵੱਲੋਂ ਨੋਟਿਫਿਕੇਸ਼ਨ ਜਾਰੀ ਕੀਤਾ ਗਿਆ ਹੈ ।

ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਦੇ ਨਾਲ ਗੁਰਦੁਆਰਾ ਫਤਿਹਗੜ੍ਹ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਸਨ। ਉਨ੍ਹਾਂ ਨੇ ਛੋਟੇ ਸਾਹਿਬਜ਼ਾਦੀਆਂ ਅਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਨੂੰ ਯਾਦ ਕੀਤਾ।ਇਸ ਤੋਂ ਬਾਅਦ ਦੇਰ ਸ਼ਾਮ ਨੂੰ ਪੰਜਾਬ ਸਰਕਾਰ ਵੱਲੋਂ 28 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ । ਤਿੰਨ ਦਿਨਾਂ ਦੇ ਜੋੜ ਮੇਲ ਦੀ ਸ਼ੁਰੂਆਤ 26 ਦਸੰਬਰ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਤੋਂ ਹੋਈ। ਇਸ ਦੌਰਾਨ ਸਾਹਿਬਜ਼ਾਦੀਆਂ ਦੀ ਸ਼ਹਾਦਤ ਨਾਲ ਜੁੜੇ ਇਤਿਹਾਸਕ ਗੁਰਦੁਆਰਾ ਠੰਡਾ ਬੁਰਜ ਸਾਹਿਬ,ਗੁਰਦੁਆਰਾ ਜੋਤੀ ਸਰੂਪ, ਗੁਰਦੁਆਰਾ ਮੋਤੀਰਾਮ ਮਹਿਰਾ ਜੀ ਵਿੱਚ ਸੰਗਤਾਂ ਨੇ ਵਧ ਚੜ ਕੇ ਹਾਜ਼ਰੀ ਲਵਾਈ । ਸੰਗਤਾਂ ਦੇ ਲਈ ਵੱਖ-ਵੱਖ ਗੁਰਦੁਆਰਿਆਂ ਵਿੱਚ ਸ਼ਬਦ ਕੀਰਤਨ ਦੇ ਖਾਸ ਪ੍ਰੋਗਰਾਮ ਉਲੀਕੇ ਗਏ ਸਨ । ਦੇਸ਼ ਵਿਦੇਸ਼ ਤੋਂ ਪਹੁੰਚੀ ਸੰਗਤ ਦੇ ਲਈ ਗੁਰੂ ਘਰਾਂ ਤੋਂ ਇਲਾਵਾ ਪੂਰੇ ਇਲਾਕਾ ਵਾਸੀਆਂ ਨੇ ਲੰਗਰ ਦਾ ਪ੍ਰਬੰਧ ਕੀਤਾ ਸੀ । ਹੁਣ ਜੋੜ ਮੇਲ ਦੇ ਅਖੀਰਲੇ ਦਿਨ 28 ਦਸੰਬਰ ਨੂੰ ਗੁਰਦੁਆਰਾ ਫਤਿਹਗੜ੍ਹ ਸਾਹਿਬ ਤੋਂ ਗੁਰਦੁਆਰਾ ਜੋਤੀ ਸਰੂਪ ਸਹਿਬ ਤੱਕ ਵਿਸ਼ਾਲ ਨੰਗਰ ਕੀਰਤਨ ਸਜਾਇਆ ਜਾਵੇਗਾ ।

ਇਸ ਤੋਂ ਪਹਿਲਾਂ 26 ਦਸੰਬਰ ਨੂੰ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਸਾਹਿਜ਼ਾਦੀਆਂ ਦਾ ਯਾਦ ਵਿੱਚ ਰੱਖੇ ਗੇਏ ‘ਵੀਰ ਬਾਲ ਦਿਵਸ’ ਦੇ ਸਮਾਗਮ ਵਿੱਚ ਪਹੁੰਚੇ ਸਨ । ਉਨ੍ਹਾਂ ਨੇ ਸਾਹਿਜ਼ਾਦੀਆਂ ਦੀ ਕੁਰਬਾਨੀ ਨੂੰ ਯਾਦ ਕੀਤਾ ਅਤੇ ਪੂਰੀ ਦੁਨੀਆ ਵਿੱਚ ਇਸ ਨੂੰ ਪਹੁੰਚਾਉਣ ਲਈ ਕਿਹਾ । ਇਸੇ ਸਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ 26 ਦਸੰਬਰ ਨੂੰ ਵੀਰ ਬਾਲ ਦਿਵਲ ਦੇ ਰੂਪ ਵਿੱਚ ਮਨਾਉਣ ਦਾ ਫੈਸਲਾ ਲਿਆ ਸੀ