India

ਸਾਲ ਦੇ ਪਹਿਲੇ ਦਿਨ ਹੀ ਦੇਸ਼ ਦੇ ਲੋਕਾਂ ਨੂੰ ਮਹਿੰਗਾਈ ਦਾ ਝਟਕਾ , ਗੈਸ ਸਿਲੰਡਰ ਹੋਇਆ ਮਹਿੰਗਾ

People got a big shock on the first day of the year! 25 rupees expensive gas cylinder

ਨਵੀਂ ਦਿੱਲੀ :  ਅੱਜ ਤੋਂ ਨਵਾਂ ਸਾਲ 2023 ਸ਼ੁਰੂ ਹੋ ਗਿਆ ਹੈ। ਨਵੇਂ ਸਾਲ ਦੇ ਨਾਲ ਹੀ ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗਾ ਹੈ। ਸਰਕਾਰੀ ਤੇਲ ਕੰਪਨੀਆਂ ਨੇ 1 ਜਨਵਰੀ 2023 ਨੂੰ ਗੈਸ ਸਿਲੰਡਰਾਂ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਹਨ। ਖਾਸ ਗੱਲ ਇਹ ਹੈ ਕਿ ਗੈਸ ਸਿਲੰਡਰ ਦੀ ਕੀਮਤ ‘ਚ 25 ਰੁਪਏ ਤੱਕ ਦਾ ਵਾਧਾ ਦਰਜ ਕੀਤਾ ਗਿਆ ਹੈ। ਧਿਆਨ ਯੋਗ ਹੈ ਕਿ ਇਹ ਵਾਧਾ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿੱਚ ਕੀਤਾ ਗਿਆ ਹੈ ਅਤੇ ਘਰੇਲੂ ਗੈਸ ਸਿਲੰਡਰ ਉਹਨਾਂ ਦੇ ਪੁਰਾਣੇ ਰੇਟਾਂ ‘ਤੇ ਹੀ ਮਿਲ ਰਹੇ ਹਨ। ਰਾਜਧਾਨੀ ਦਿੱਲੀ ਵਿੱਚ ਅੱਜ ਵਪਾਰਕ ਗੈਸ ਸਿਲੰਡਰ ਦੀ ਕੀਮਤ ਵਿੱਚ ਵਾਧਾ ਦਰਜ ਕੀਤਾ ਗਿਆ ਹੈ।

ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਹੋਇਆ ਵਾਧਾ-

ਨਵੇਂ ਸਾਲ ਦੀ ਸ਼ੁਰੂਆਤ ਦੇ ਨਾਲ ਹੀ 1 ਜਨਵਰੀ 2023 ਤੋਂ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ‘ਚ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਘਰੇਲੂ ਗੈਸ ਸਿਲੰਡਰ ਦੀ ਕੀਮਤ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਅਜਿਹੇ ‘ਚ ਘਰੇਲੂ ਔਰਤਾਂ ਦਾ ਬਜਟ ਵਿਗੜਨ ਵਾਲਾ ਨਹੀਂ ਹੈ ਪਰ ਰੈਸਟੋਰੈਂਟਾਂ, ਹੋਟਲਾਂ ਆਦਿ ‘ਚ ਖਾਣਾ ਮਹਿੰਗਾ ਹੋ ਸਕਦਾ ਹੈ ਕਿਉਂਕਿ ਕਮਰਸ਼ੀਅਲ ਗੈਸ ਸਿਲੰਡਰ ਮਹਿੰਗੇ ਹੋ ਗਏ ਹਨ। ਨਵੀਆਂ ਦਰਾਂ ਵੀ ਅੱਜ ਤੋਂ ਲਾਗੂ ਹੋ ਗਈਆਂ ਹਨ।

ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧੇ ਤੋਂ ਬਾਅਦ ਰਾਜਧਾਨੀ ਦਿੱਲੀ ਵਿੱਚ ਇਹ 1769 ਰੁਪਏ, ਕੋਲਕਾਤਾ ਵਿੱਚ 1870 ਰੁਪਏ, ਮੁੰਬਈ ਵਿੱਚ 1721 ਰੁਪਏ ਤੇ ਚੇੱਨਈ ਵਿੱਚ 1917 ਰੁਪਏ ਮਿਲ ਰਿਹਾ ਹੈ। ਇਸ ਤੋਂ ਪਹਿਲਾਂ ਨਵੰਬਰ ਵਿੱਚ 19 ਕਿਲੋ ਵਾਲੇ ਕਮਰਸ਼ੀਅਲ ਸਿਲੰਡਰ 115.50 ਰੁਪਏ ਤੱਕ ਘਟਾਈਆਂ ਗਈਆਂ ਸਨ।

ਦੱਸ ਦੇਈਏ ਕਿ ਦੇਸ਼ ‘ਚ ਘਰੇਲੂ ਗੈਸ ਸਿਲੰਡਰ ਦੀ ਕੀਮਤ ‘ਚ ਲੰਬੇ ਸਮੇਂ ਤੋਂ ਕੋਈ ਬਦਲਾਅ ਨਹੀਂ ਹੋਇਆ ਹੈ। ਆਖਰੀ ਬਦਲਾਅ 6 ਜੁਲਾਈ, 2022 ਨੂੰ ਕੀਤਾ ਗਿਆ ਸੀ, ਜਦੋਂ ਤੇਲ ਕੰਪਨੀਆਂ ਨੇ ਘਰੇਲੂ ਸਿਲੰਡਰ ਦੀ ਕੀਮਤ ਵਿੱਚ 50 ਰੁਪਏ ਦਾ ਵਾਧਾ ਕੀਤਾ ਸੀ। ਦੂਜੇ ਪਾਸੇ ਜੇਕਰ ਪਿਛਲੇ ਇੱਕ ਸਾਲ ਦੀ ਗੱਲ ਕਰੀਏ ਤਾਂ ਘਰੇਲੂ ਸਿਲੰਡਰ ਦੀ ਕੀਮਤ ਵਿੱਚ ਕੁੱਲ 153.5 ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਲ 2022 ਵਿੱਚ ਘਰੇਲੂ ਐਲਪੀਜੀ ਦੀ ਕੀਮਤ ਵਿੱਚ ਚਾਰ ਵਾਰ ਬਦਲਾਅ ਹੋਇਆ ਹੈ।