ਆਗਰਾ-ਲਖਨਊ ਐਕਸਪ੍ਰੈਸ ਵੇਅ ‘ਤੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ ( Road accident on Agra-Lucknow Expressway ) , ਜਿਸ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 17 ਯਾਤਰੀ ਗੰਭੀਰ ਜ਼ਖਮੀ ਹੋ ਗਏ। ਸੂਚਨਾ ‘ਤੇ ਪਹੁੰਚੀ ਪੁਲਿਸ ਵੱਲੋਂ ਲਾਸ਼ਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਕਨੌਜ ਜ਼ਿਲੇ ‘ਚ ਆਗਰਾ-ਲਖਨਊ ਐਕਸਪ੍ਰੈੱਸ ਵੇਅ ‘ਤੇ ਸੰਘਣੀ ਧੁੰਦ ਕਾਰਨ ਯਾਤਰੀਆਂ ਨਾਲ ਭਰੀ ਬੱਸ ਪਲਟ ਗਈ। ਇਸ ਹਾਦਸੇ ‘ਚ 3 ਲੋਕਾਂ ਦੀ ਮੌਤ ਹੋ ਗਈ, ਜਦਕਿ 17 ਯਾਤਰੀ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਮੈਡੀਕਲ ਕਾਲਜ ਭੇਜਿਆ ਗਿਆ।
ਜਾਣਕਾਰੀ ਅਨੁਸਾਰ ਐਤਵਾਰ ਰਾਤ ਕਰੀਬ 11 ਵਜੇ ਇੱਕ ਨਿੱਜੀ ਬੱਸ ਦਿੱਲੀ ਤੋਂ ਲਖਨਊ ਜਾ ਰਹੀ ਸੀ। ਇਸ ਦੌਰਾਨ ਧੁੰਦ ਕਾਰਨ ਇਹ ਠਠੀਆ ਥਾਣਾ ਖੇਤਰ ਦੇ ਪਿੰਡ ਬਾਂਸੂਰੀਆ ਨੇੜੇ ਬੇਕਾਬੂ ਹੋ ਕੇ ਪਲਟ ਗਈ। ਹਾਦਸੇ ‘ਚ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ 17 ਲੋਕ ਗੰਭੀਰ ਜ਼ਖਮੀ ਹੋ ਗਏ ਹਨ।
ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਇੰਚਾਰਜ ਕਮਲ ਭਾਟੀ ਮੌਕੇ ‘ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਤੁਰੰਤ ਮੈਡੀਕਲ ਕਾਲਜ ‘ਚ ਦਾਖਲ ਕਰਵਾਇਆ। ਥਾਣਾ ਇੰਚਾਰਜ ਨੇ ਦੱਸਿਆ ਕਿ ਅਜੇ ਤੱਕ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਮ੍ਰਿਤਕਾਂ ਦੀ ਗਿਣਤੀ ਅਜੇ ਵਧ ਸਕਦੀ ਹੈ। ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ।
ਪੁਲਿਸ ਮੁਤਾਬਿਕ ਇਹ ਹਾਦਸਾ ਸਲੀਪਰ ‘ਚ ਵਾਪਰਿਆ। ਦਰਅਸਲ ਇਹ ਸਲੀਪਰ ਬੱਸ ਦਿੱਲੀ ਤੋਂ ਯਾਤਰੀਆਂ ਨੂੰ ਭਰ ਕੇ ਲਖਨਊ ਜਾ ਰਹੀ ਸੀ। ਬਹੁਤ ਠੰਢ ਹੋਣ ਕਾਰਨ ਹਾਦਸੇ ਦੇ ਸਮੇਂ ਬੱਸ ਵਿੱਚ ਸਵਾਰ ਜ਼ਿਆਦਾਤਰ ਸਵਾਰੀਆਂ ਚਾਦਰ ਵਿਛਾ ਕੇ ਸੌਂ ਰਹੀਆਂ ਸਨ। ਇੱਥੇ ਲਖਨਊ ਐਕਸਪ੍ਰੈਸ ਵੇਅ ‘ਤੇ ਤੇਜ਼ ਰਫ਼ਤਾਰ ਨਾਲ ਬੱਸ ਜਿਵੇਂ ਹੀ ਠਠੀਆ ਥਾਣਾ ਖੇਤਰ ਦੇ ਕੋਲ ਪਹੁੰਚੀ ਤਾਂ ਅਚਾਨਕ ਸੰਘਣੀ ਧੁੰਦ ਦੀ ਲਪੇਟ ‘ਚ ਆ ਗਈ, ਜਿਸ ਕਾਰਨ ਡਰਾਈਵਰ ਦਾ ਵਾਹਨ ‘ਤੇ ਕਾਬੂ ਨਹੀਂ ਆਇਆ ਅਤੇ ਕੁਝ ਹੀ ਦੇਰ ‘ਚ ਗੱਡੀ ਪਲਟ ਗਈ।