ਚੰਡੀਗੜ੍ਹ : ਇੱਕ ਪਾਸੇ ਜਿੱਥੇ ਰਾਹੁਲ ਗਾਂਧੀ ਭਾਰਤ ਜੋੜੋ ਯਾਤਰਾ( (Bharat Jodo Yatra) )ਦੌਰਾਨ ਪੰਜਾਬ ਵਿੱਚ ਸਿਆਸੀ ਬਿਆਨ ਦਾਗ ਰਹੇ ਹਨ, ਉੱਥੇ ਹੀ ਕਾਂਗਰਸ ਵਿਧਾਇਕ ਸੁਖਪਾਲ ਖਹਿਰਾ(SUKHPAL KHAIRA) ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਜਾਇਜ਼ ਦੱਸ ਕੇ ਰਿਹਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਟਵੀਟ ਕੀਤਾ ਹੈ ਕਿ ‘ਮੈਂ ਸਜ਼ਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ ਭਾਰਤ ਭਰ ਦੀਆਂ ਜੇਲ੍ਹਾਂ ਵਿੱਚ ਬੰਦ ਬੰਦੀ-ਸਿੱਖਾਂ ਦੀ ਰਿਹਾਈ ਦੀ ਜਾਇਜ਼ ਮੰਗ ਦਾ ਪੂਰਾ ਸਮਰਥਨ ਕਰਦਾ ਹਾਂ। ਜੇਕਰ ਰਾਜੀਵ ਗਾਂਧੀ ਦੇ ਕਾਤਲਾਂ ਨੂੰ ਰਿਹਾਅ ਕੀਤਾ ਜਾ ਸਕਦਾ ਹੈ ਤਾਂ ਉਨ੍ਹਾਂ ਨੂੰ ਕਿਉਂ ਨਹੀਂ? ਅਸਲ ਵਿੱਚ ਮੈਂ ਸਾਰੇ ਹਿੰਦੂ, ਮੁਸਲਮਾਨ ਆਦਿ ਕੈਦੀਆਂ ਦੀ ਰਿਹਾਈ ਦੀ ਮੰਗ ਕਰਦਾ ਹਾਂ, ਜਿਨ੍ਹਾਂ ਨੇ ਆਪਣੀ ਸਜ਼ਾ ਪੂਰੀ ਕਰ ਲਈ ਹੈ।’
I fully endorse d legitimate demand for release of Bandi-Sikhs languishing in jails across India even after completion of their sentences.If killers of Rajiv Gandhi can be released why not them?In fact i demand release of all prisoners Hindus,Muslims etc who’ve completed sentence
— Sukhpal Singh Khaira (@SukhpalKhaira) January 17, 2023
ਸੁਖਪਾਲ ਖਹਿਰਾ ਨੇ ਫੋੇਸਬੁੱਕ ਉੱਤੇ ਵੀ ਵੀਡੀਓ ਰਾਹੀਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਪਿੱਛੇ ਇਹ ਕਾਰਨ ਦੱਸੇ
ਦੂਜੇ ਪਾਸੇ ਪੰਜਾਬ ‘ਚ ਭਾਰਤ ਜੋੜੋ ਯਾਤਰਾ (Bharat Jodo Yatra) ਦੌਰਾਨ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ(Rahul Gandhi) ਨੇ ਸੋਮਵਾਰ ਨੂੰ ਸੂਬੇ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸਰਕਾਰ ਉੱਤੇ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ਨੂੰ ਦਿੱਲੀ ਤੋਂ ਨਹੀਂ, ਪੰਜਾਬ ਤੋਂ ਚਲਾਉਣਾ ਚਾਹੀਦਾ ਹੈ।
ਹੁਣ ਭਗਵੰਤ ਮਾਨ(Bhagwant Mann) ਨੇ ਰਾਹੁਲ ‘ਤੇ ਪਲਟਵਾਰ ਕਰਦੇ ਹੋਏ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਨੇ ਮੈਨੂੰ ਮੁੱਖ ਮੰਤਰੀ ਬਣਾਇਆ ਹੈ ਨਾ ਕਿ ਚੰਨੀ ਦੀ ਤਰ੍ਹਾਂ ਰਾਹੁਲ ਗਾਂਧੀ ਨੇ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਪੰਜਾਬ ‘ਚ ਉਲਟਾ ਸਿੱਧਾ ਨਾ ਬੋਲਣ ਤਾਂ ਬਿਹਤਰ ਹੈ।
ਇੱਕ ਟਵੀਟ ਵਿੱਚ ਭਗਵੰਤ ਮਾਨ ਨੇ ਕਿਹਾ ਕਿ ‘ਰਾਹੁਲ ਜੀ ਪੰਜਾਬ ‘ਚ ਤੁਸੀਂ ਪੁੱਠਾ ਸਿੱਧਾ ਨਾ ਹੀ ਬੋਲੋ ਤਾਂ ਚੰਗਾ ਹੈ..ਮੈਨੂੰ CM ਪੰਜਾਬ ਦੀ ਜਨਤਾ ਨੇ ਬਣਾਇਆ ਹੈ ਤੇ ਚੰਨੀ ਜੀ ਨੂੰ ਰਾਹੁਲ ਗਾਂਧੀ ਨੇ..ਤੁਸੀਂ 2 ਮਿੰਟ ‘ਚ ਚੁਣੇ ਹੋਏ CM ਕੈਪਟਨ ਸਾਹਿਬ ਨੂੰ ਦਿੱਲੀ ਤੋਂ ਬੇਇੱਜਤ ਕਰਕੇ ਹਟਾ ਦਿੱਤਾ ਸੀ.ਯਾਤਰਾ ਦੌਰਾਨ ਪੰਜਾਬ ਦੇ ਪ੍ਰਧਾਨ ਨੂੰ ਧੱਕੇ ਪੈ ਰਹੇ ਨੇ..ਤੁਸੀਂ ਬੋਲਦੇ ਚੰਗੇ ਨਹੀਂ ਲੱਗਦੇ’
राहुल जी, पंजाब में आप उल्टा सीधा ना ही बोले तो अच्छा है… मुझे CM पंजाब की जनता ने बनाया है और चन्नी जी को राहुल गांधी ने..आपने 2 मिनट में चुने हुए CM कैप्टन साहब को दिल्ली से बेइज्जत करके हटा दिया था..यात्रा में पंजाब के अध्यक्ष को धक्के पड़ रहे हैं..आप बोलते अच्छे नहीं लगते.. https://t.co/YmpE1fQAKY
— Bhagwant Mann (@BhagwantMann) January 16, 2023
ਰਾਹੁਲ ਗਾਂਧੀ ਨੇ ਕੀ ਕਿਹਾ?
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਕਿਸੇ ਦੇ ‘ਰਿਮੋਟ ਕੰਟਰੋਲ’ ‘ਚ ਨਹੀਂ ਰਹਿਣਾ ਚਾਹੀਦਾ ਅਤੇ ਸੂਬੇ ਨੂੰ ਆਜ਼ਾਦਾਨਾ ਢੰਗ ਨਾਲ ਚਲਾਉਣਾ ਚਾਹੀਦਾ ਹੈ। ਇਥੇ ਆਪਣੀ ‘ਭਾਰਤ ਜੋੜੋ ਯਾਤਰਾ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਪੰਜਾਬ ਤੋਂ ਚੱਲਣਾ ਚਾਹੀਦਾ ਹੈ, ਦਿੱਲੀ ਤੋਂ ਨਹੀਂ ਚਲਾਉਣਾ ਚਾਹੀਦਾ।
ਉਨ੍ਹਾਂ ਕਿਹਾ, “ਮੈਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਪੰਜਾਬ ਦੇ ਮੁੱਖ ਮੰਤਰੀ ਹੋ, ਪੰਜਾਬ ਨੂੰ ਪੰਜਾਬ ਤੋਂ ਹੀ ਚਲਾਉਣਾ ਚਾਹੀਦਾ ਹੈ। ਭਗਵੰਤ ਮਾਨ ਨੂੰ ਕੇਜਰੀਵਾਲ ਜੀ ਅਤੇ ਦਿੱਲੀ ਦੇ ਦਬਾਅ ਵਿੱਚ ਨਹੀਂ ਆਉਣਾ ਚਾਹੀਦਾ। ਰਾਹੁਲ ਗਾਂਧੀ ਨੇ ਕਿਹਾ, ‘ਤੁਹਾਨੂੰ ਸੁਤੰਤਰਤਾ ਨਾਲ ਕੰਮ ਕਰਨਾ ਚਾਹੀਦਾ ਹੈ ਅਤੇ ਕਿਸੇ ਦੇ ਰਿਮੋਟ ਕੰਟਰੋਲ ‘ਚ ਨਹੀਂ ਹੋਣਾ ਚਾਹੀਦਾ। ਇਹ ਪੰਜਾਬ ਦੇ ਮਾਣ ਦੀ ਗੱਲ ਹੈ।
भगवंत मान जी,
आप पंजाब के चीफ मिनिस्टर हो। आपको पंजाब को पंजाब से चलाना चाहिए।
आपको दिल्ली के दबाव में, केजरीवाल जी के दबाव में नहीं आना चाहिए।
ये पंजाब की इज्जत की बात है। आपको स्वतंत्र रूप से काम करना चाहिए। किसी का रिमोट कंट्रोल नहीं बनना चाहिए।
:@RahulGandhi जी pic.twitter.com/n4zVCFOHq2
— Congress (@INCIndia) January 16, 2023
ਭਗਵੰਤ ਮਾਨ ‘ਤੇ ਵਿਰੋਧੀ ਧਿਰ ਦਾ ਹਮਲਾ
ਭਗਵੰਤ ਮਾਨ ਨੂੰ ਵਿਰੋਧੀ ਪਾਰਟੀਆਂ ਦੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜੋ ਦੋਸ਼ ਲਗਾਉਂਦੀਆਂ ਹਨ ਕਿ ਪੰਜਾਬ ਸਰਕਾਰ ਦੇ ਸਾਰੇ ਵੱਡੇ ਫੈਸਲੇ ਦਿੱਲੀ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖੁਦ ਲੈ ਰਹੇ ਹਨ ਜਦੋਂਕਿ ਮੁੱਖ ਮੰਤਰੀ ਭਗਵੰਤ ਮਾਨ ਇੱਕ ਕਠਪੁਤਲੀ ਵਾਂਗ ਕੰਮ ਕਰ ਰਹੇ ਹਨ।