ਦਿੱਲੀ : ਦਿੱਲੀ ਸਮੇਤ ਉੱਤਰੀ ਭਾਰਤ ਵਿੱਚ ਲੋਕਾਂ ਨੂੰ ਠੰਢ ਤੋਂ ਰਾਹਤ ਮਿਲੀ ਹੈ ਅਤੇ ਇਸ ਦੇ ਹੋਰ ਵੀ ਜਾਰੀ ਰਹਿਣ ਦੀ ਸੰਭਾਵਨਾ ਹੈ ਪਰ ਮੌਸਮ ਵਿਭਾਗ ਦੇ ਮੁਤਾਬਕ ਸੋਮਵਾਰ ਤੋਂ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਇੱਕ ਹੋਰ ਮੌਸਮੀ ਗੜਬੜੀ ਦੇ ਕਾਰਨ 26 ਜਨਵਰੀ ਤੱਕ ਪੱਛਮੀ ਹਿਮਾਲੀਆ ਦੇ ਖੇਤਰ ਪ੍ਰਭਾਵਿਤ ਹੋਣਗੇ ਤੇ ਇਸ ਦਾ ਪ੍ਰਭਾਵ 23 ਤੋਂ 25 ਦਸੰਬਰ ਤੱਕ ਉੱਤਰ-ਪੱਛਮੀ ਮੈਦਾਨੀ ਖੇਤਰਾਂ ਵਿੱਚ ਦੇਖਿਆ ਜਾਵੇਗਾ। ਇਸ ਵਜਾ ਨਾਲ ਕਾਰਨ 22 ਜਨਵਰੀ ਨੂੰ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ ਅਤੇ 23 ਤੋਂ 26 ਜਨਵਰੀ ਦਰਮਿਆਨ ਇਸ ਮੌਸਮੀ ਗੜਬੜੀ ਦਾ ਪ੍ਰਭਾਵ ਵਧਣ ਕਾਰਨ 23 ਅਤੇ 24 ਜਨਵਰੀ ਨੂੰ ਪੰਜਾਬ, ਹਰਿਆਣਾ, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।
ਆਈਐਮਡੀ ਦੇ ਅਨੁਸਾਰ ਦਿੱਲੀ, ਹਰਿਆਣਾ ਅਤੇ ਚੰਡੀਗੜ੍ਹ ਵਿੱਚ 23 ਜਨਵਰੀ ਨੂੰ ਵੱਖ-ਵੱਖ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ ਅਤੇ 24 ਤੋਂ 27 ਜਨਵਰੀ ਦੇ ਵਿਚਕਾਰ ਵਿਆਪਕ ਖੇਤਰਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਅਸਮਾਨ ਸਾਫ ਰਹਿਣ ਦੀ ਸੰਭਾਵਨਾ ਜਤਾਈ ਅਤੇ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਕ੍ਰਮਵਾਰ 10 ਡਿਗਰੀ ਅਤੇ 23 ਡਿਗਰੀ ਦੇ ਆਸਪਾਸ ਰਹਿ ਸਕਦਾ ਹੈ।