ਚੰਡੀਗੜ੍ਹ : ਪੰਜਾਬ ਅਤੇ ਚੰਡੀਗੜ੍ਹ ਸਮੇਤ ਕਈ ਥਾਵਾਂ ਤੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ । ਜਾਣਕਾਰੀ ਅਨੁਸਾਰ, ਚੰਡੀਗੜ੍ਹ ਟ੍ਰਾਈਸਿਟੀ ਤੋਂ ਇਲਾਵਾ ਹਰਿਆਣਾ ਅਤੇ ਦਿੱਲੀ ਦੇ ਕਈ ਹਿੱਸਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਮੰਗਲਵਾਰ ਦੁਪਹਿਰ ਨੂੰ ਦਿੱਲੀ ਅਤੇ ਐਨਸੀਆਰ ਖੇਤਰਾਂ ਵਿੱਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਸਥਾਨਕ ਨਿਵਾਸੀਆਂ ਵਿੱਚ ਦਹਿਸ਼ਤ ਫੈਲ ਗਈ।
Strong earthquake tremors felt in Delhi pic.twitter.com/VZkRU4uyLy
— ANI (@ANI) January 24, 2023
ਰਿਪੋਰਟਾਂ ਮੁਤਾਬਿਕ ਭੂਚਾਲ ਦੇ ਝਟਕੇ ਦੁਪਹਿਰ 2:28 ਵਜੇ ਦੇ ਕਰੀਬ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਲਗਭਗ 30 ਸਕਿੰਟ ਤੱਕ ਰਹੇ, ਜਿਸ ਕਾਰਨ ਬਹੁਤ ਸਾਰੇ ਲੋਕ ਘਬਰਾ ਕੇ ਆਪਣੇ ਘਰਾਂ ਅਤੇ ਦਫਤਰਾਂ ਤੋਂ ਬਾਹਰ ਨਿਕਲਣ ਲਈ ਮਜਬੂਰ ਹੋ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 5.8 ਮੈਗਨੀਟਿਊਡ ਮਾਪੀ ਗਈ ਹੈ।