Punjab

ਅੱਜ 26 ਜਨਵਰੀ ਨੂੰ ਰਿਹਾਅ ਨਹੀਂ ਹੋਣਗੇ ਨਵਜੋਤ ਸਿੱਧੂ , ਪਤਨੀ ਨਵਜੋਤ ਕੌਰ ਸਿੱਧੂ ਨੇ ਕਹੀ ਇਹ ਗੱਲ

Navjot Sidhu will not be released today on January 26, Navjot Kaur Sidhu's wife said this

ਚੰਡੀਗੜ੍ਹ : ਪੰਜਾਬ ਪ੍ਰਦੇਸ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ( Navjot singh sidhu ) ਦੀ ਕੇਂਦਰੀ ਜੇਲ੍ਹ ਪਟਿਆਲਾ ਤੋਂ ਰਿਹਾਈ ਦਾ ਮਾਮਲਾ ਫਾਈਲਾਂ ‘ਚ ਫਸਿਆ ਹੋਇਆ ਹੈ। 26 ਜਨਵਰੀ ਦੀ ਸ਼ਾਮ ਨੂੰ ਸਿੱਧੂ ਨੂੰ ਰਿਹਾਅ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਉਹ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਹੋ ਸਕਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਸਕੱਤਰ ਦਫ਼ਤਰ ਤੋਂ ਜੇਲ੍ਹ ਵਿਭਾਗ ਵੱਲੋਂ ਰਿਹਾਅ ਕੀਤੇ ਜਾਣ ਵਾਲੇ ਕੈਦੀਆਂ ਦੀ ਫਾਈਲ ਭੇਜਣ ’ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਹਰੇਕ ਕੈਦੀ ਦੀ ਵੱਖਰੀ ਫਾਈਲ ਮੰਤਰੀ ਮੰਡਲ ਤੋਂ ਮਨਜ਼ੂਰੀ ਮਿਲਣ ਮਗਰੋਂ ਭੇਜਣ ਲਈ ਕਿਹਾ ਸੀ।

ਰਾਜਪਾਲ ਇਹ ਜਾਣਨਾ ਚਾਹੁੰਦਾ ਸੀ ਕਿ ਕਿਸ ਕੈਦੀ ਨੂੰ ਕਿਸ ਅਪਰਾਧ ਲਈ ਸਜ਼ਾ ਦਿੱਤੀ ਗਈ ਸੀ ਅਤੇ ਜੇਲ੍ਹ ਵਿਚ ਉਸ ਦਾ ਵਿਵਹਾਰ ਕਿਵੇਂ ਰਿਹਾ ਸੀ। ਪੰਜਾਬ ਸਰਕਾਰ ਦੇ ਇੱਕ ਅਧਿਕਾਰੀ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਹਰੇਕ ਕੈਦੀ ਦੀਆਂ ਵੱਖਰੀਆਂ ਫਾਈਲਾਂ ਨਹੀਂ ਭੇਜੀਆਂ ਗਈਆਂ ਹਨ।

ਉਹਨਾਂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਖੁਦ ਇਕ ਟਵੀਟ ਕਰ ਇਹ ਖੁਲ੍ਹਾਸਾ ਵੀ ਕੀਤਾ ਹੈ ਤੇ ਸਰਕਾਰ’ਤੇ ਹਮਲਾ ਵੀ ਬੋਲਿਆ ਹੈ। ਉਹਨਾਂ ਲਿਖਿਆ ਹੈ ਕਿ ਨਵਜੋਤ ਸਿੱਧੂ ਖਤਰਨਾਕ ਜਾਨਵਰ ਦੀ ਕੈਟਾਗਿਰੀ ਵਿਚ ਆਉਂਦੇ ਹਨ। ਇਸ ਲਈ ਸਰਕਾਰ ਉਹਨਾਂ ਨੂੰ 75ਵੇਂ ਆਜ਼ਾਦੀ ਦਿਹਾੜੇ ਦੀ ਰਾਹਤ ਨਹੀਂ ਦੇਣਾ ਚਾਹੁਦੀ। ਤੁਹਾਨੂੰ ਸਾਰਿਆਂ ਨੂੰ ਬੇਨਤੀ ਹੈ ਕਿ ਉਹਨਾਂ ਤੋਂ ਦੂਰ ਰਹੋ।

ਸਿੱਧੂ ਦੇ ਸਮਰਥਕਾਂ ਵੱਲੋਂ ਸੜਕਾਂ ’ਤੇ ਲਗਾਏ ਗਏ ਬੋਰਡ ਵੀ ਹਟਾ ਦਿੱਤੇ ਗਏ ਹਨ। ਦਿਲਚਸਪੀ ਵਾਲੀ ਗੱਲ ਇਹ ਹੈ ਕਿ ਬੀਤੇ ਦਿਨ ਸੋਸ਼ਲ ਮੀਡੀਆ ’ਤੇ ਨਵਜੋਤ ਸਿੱਧੂ ਦੇ ਪੇਜ ’ਤੇ ਬਕਾਇਦਾ ਰੂਟ ਵੀ ਸਾਂਝਾ ਕੀਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਦੀ ਰਹਾਈ ਨੂੰ ਲੈ ਕੇ ਕਾਫੀ ਚਰਚਾ ਵਿਚ ਰਹੇ ਇਸ ਦੌਰਾਨ ਜੇ ਉਹ ਅੱਜ ਭਾਵ ਗਣਤੰਤਰ ਦਿਵਸ ਵਾਲੇ ਦਿਨ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot singh sidhu) ਆਪਣੀ ਸਜ਼ਾ ਪੂਰੀ ਕਰਕੇ ਪਟਿਆਲਾ ਜੇਲ੍ਹ (Patiala jail) ਤੋਂ ਬਾਹਰ ਆਉਣਾ ਸੀ।

ਉਨ੍ਹਾਂ ਦੀ ਰਿਹਾਈ ਤੋਂ ਪਹਿਲਾਂ ਭਾਵ ਕਿ ਪਿਛਲੇ ਸ਼ਨੀਵਾਰ ਸਿੱਧੂ ਦੀ ਪਤਨੀ ਡਾਕਟਰ ਨਵਜੋਤ ਕੌਰ (Navjot kaur) ਨੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮੱਲਿਕਾਰਜੁਨ ਖੜਗੇ, ਕਾਂਗਰਸ ਦੇ ਜਨਰਲ ਸਕੱਤਰਾਂ ਪ੍ਰਿਅੰਕਾ ਗਾਂਧੀ ਅਤੇ ਕੇਸੀ ਵੇਣੂਗੋਪਾਲ ਨਾਲ ਮੁਲਾਕਾਤ ਕੀਤੀ ਸੀ। ਡਾ. ਨਵਜੋਤ ਸਿੱਧੂ ਦੀ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਨਾਲ ਮੀਟਿੰਗ ਨੂੰ ਸਿਆਸੀ ਗਲਿਆਰੇ ਵਿੱਚ ਕਾਫੀ ਅਹਿਮ ਮੰਨਿਆ ਜਾ ਰਿਹਾ ਸੀ। ਇਸ ਮੀਟਿੰਗ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਆਗੂਆਂ ਵਿੱਚ ਚਰਚਾ ਜ਼ੋਰਾਂ ’ਤੇ ਛਿੜੀ ਹੋਈ ਸੀ।

ਨਵਜੋਤ ਸਿੱਧੂ ਦੀ 26 ਜਨਵਰੀ ਨੂੰ ਰਿਹਾਈ ਨੂੰ ਲੈ ਕੇ ਸੂਬਾ ਸਰਕਾਰ ਤੇ ਸਵਾਲ ਖੜੇ ਹੋ ਰਹੇ ਨੇ। ਸਿੱਧੂ ਦੇ ਨਾਲ 51 ਅਜਿਹੇ ਕੈਦੀ ਸੂਚੀ ਚ ਸ਼ਾਮਿਲ ਕੀਤੇ ਗਏ ਸਨ ਜਿਨ੍ਹਾ ਦੀ ਸਜ਼ਾ ਮੁਆਫ਼ ਕਰਕੇ ਉਨ੍ਹਾ ਨੂੰ 26 ਜਨਵਰੀ ਨੂੰ ਰਿਹਾਅ ਕੀਤਾ ਜਾਣਾ ਸੀ। 30 ਜਨਵਰੀ ਨੂੰ ਸ਼੍ਰੀਨਗਰ ਚ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਤਿਰੰਗਾ ਯਾਤਰਾ ਵੀ ਸੰਪੰਨ ਹੋਣ ਜਾ ਰਹੀ ਹੈ ਜਿਸ ਚ ਨਵਜੋਤ ਸਿੱਧੂ ਨੂੰ ਵੀ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ ਸੀ ।