Punjab

ਫਿਰੋਜ਼ਪੁਰ ‘ਚ ਪੁਲਿਸ ਮੁਲਾਜ਼ਮ ਨੇ ਮਹਿਲਾ ਕਾਂਸਟੇਬਲ ਨਾਲ ਕੀਤਾ ਇਹ ਸਲੂਕ , ਬਾਅਦ ‘ਚ ਖੁਦ ਵੀ ਚੁੱਕਿਆ ਇਹ ਕਦਮ

In Ferozepur, a policeman shot a female constable, later committed suicide

ਫਿਰੋਜ਼ਪੁਰ  : ਪੰਜਾਬ ਦੇ ਜਿਲ੍ਹੇ ਫਿਰੋਜ਼ਪੁਰ ਵਿੱਚੋਂ ਇਕ ਦਿਲ ਦਹਿਲਾਉਣ ਵਾਲੀ ਖਬਰ ਆਈ ਹੈ ਜਿੱਥੇ ਇਕ ਪੁਲਿਸ ਮੁਲਾਜ਼ਮ ਨੇ ਮਹਿਲਾ ਕਾਂਸਟੇਬਲ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਬਾਅਦ ਵਿੱਚ ਆਪ ਵੀ ਖੁਦਕੁਸ਼ੀ ਕਰ ਲਈ। ਇਹ ਘਟਨਾ ਫਿਰੋਜ਼ਪੁਰ ਕੈਂਟ ਦੀ ਦੱਸੀ ਜਾ ਰਹੀ ਹੈ।ਇਹ ਮਾਮਲਾ ਫ਼ਿਰੋਜ਼ਪੁਰ ਛਾਉਣੀ ਦਾ ਹੈ। ਇਸ ਗੱਲ ਦਾ ਪਤਾ ਲੱਗਦਿਆਂ ਹੀ ਪੁਲਿਸ ‘ਚ ਹੜਕੰਪ ਮੱਚ ਗਿਆ। ਮੌਕੇ ‘ਤੇ ਪਹੁੰਚ ਕੇ ਦੋਵਾਂ ਦੀਆਂ ਲਾਸ਼ਾਂ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ। ਪੂਰੇ ਮਾਮਲੇ ਦੇ ਪਿੱਛੇ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ।

ਮ੍ਰਿਤਕ ਮਹਿਲਾ ਕਾਂਸਟੇਬਲ ਦੀ ਪਹਿਚਾਣ ਅਮਨਦੀਪ ਕੌਰ ਵਜੋਂ ਹੋਈ ਹੈ। ਗੋਲੀਆਂ ਮਾਰਨ ਵਾਲਾ ਮੁਲਾਜ਼ਮ ਗੁਰਸੇਵਕ ਸਿੰਘ ਦੱਸਿਆ ਜਾ ਰਿਹਾ ਹੈ। ਪੁਲਿਸ ਮੁਲਾਜ਼ਮ ਗੁਰਸੇਵਕ ਸਿੰਘ ਨੇ ਵੀ ਬਾਅਦ ਵਿੱਚ ਆਪ ਵੀ ਖੁਦਕੁਸ਼ੀ ਕਰ ਲਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਹਸਪਤਾਲ ਪਹੁੰਚਾ ਦਿੱਤਾ ਹੈ। ਪੁਲਿਸ ਵੱਲੋਂ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਇਸ ਮਾਮਲੇ ਵਿੱਚ ਗੰਭੀਰਤਾ ਨਾਲ ਜਾਂਚ ਵਿੱਚ ਜੁਟ ਗਈ ਹੈ।

ਜਾਣਕਾਰੀ ਅਨੁਸਾਰ ਐਤਵਾਰ ਰਾਤ ਅਮਨਦੀਪ ਕੌਰ ਥਾਣੇ ਤੋਂ ਡਿਊਟੀ ਖਤਮ ਕਰਕੇ ਐਕਟਿਵਾ ‘ਤੇ ਘਰ ਪਰਤ ਰਹੀ ਸੀ। ਜਦੋਂ ਉਹ ਬਾਬਾ ਸ਼ੇਰ ਸ਼ਾਹ ਵਲੀ ਪੀਰ ਦੇ ਕੋਲ ਪਹੁੰਚੀ ਤਾਂ ਗੁਰਸੇਵਕ ਕਾਰ ਵਿੱਚ ਆ ਗਿਆ। ਉਸ ਨੇ ਅਮਨਦੀਪ ਦੀ ਐਕਟਿਵਾ ਨੂੰ ਕਾਰ ਨਾਲ ਟੱਕਰ ਮਾਰ ਦਿੱਤੀ। ਫਿਰ ਉਸ ਨੇ ਕਾਰ ਤੋਂ ਹੇਠਾਂ ਉਤਰ ਕੇ ਅਮਨਦੀਪ ‘ਤੇ ਪੰਜ ਗੋਲੀਆਂ ਮਾਰ ਦਿੱਤੀਆਂ। ਜਿਸ ਤੋਂ ਬਾਅਦ ਉਹ ਉਥੋਂ ਫਰਾਰ ਹੋ ਗਿਆ। ਅਮਨਦੀਪ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਤਲਵੰਡੀ ਚੌਕ ‘ਚ ਖੁਦ ਨੂੰ ਗੋਲੀ ਮਾਰ ਲਈ

ਅਮਨਦੀਪ ਨੂੰ ਗੋਲੀ ਮਾਰਨ ਤੋਂ ਬਾਅਦ ਗੁਰਸੇਵਕ ਕਾਰ ਵਿੱਚ ਤਲਵੰਡੀ ਚੌਕ ਪਹੁੰਚਿਆ। ਉਥੇ ਉਸ ਨੇ ਖੁਦ ਨੂੰ ਵੀ ਗੋਲੀ ਮਾਰ ਲਈ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਮੌਤ ਹੋ ਚੁੱਕੀ ਸੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਦੇ ਪਿੱਛੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਦੋਵਾਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।