ਹਰਿਆਣਾ ਦੇ ਬਹਾਦੁਰਗੜ੍ਹ ਤੋਂ ਦਿਲ ਨੂੰ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਘਰੇਲੂ ਝਗੜੇ ‘ਚ ਪਤੀ ਨੇ ਪਹਿਲਾਂ ਆਪਣੀ ਪਤਨੀ ਨੂੰ ਗੋਲੀ ਮਾਰ ਦਿੱਤੀ ਅਤੇ ਫਿਰ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।
ਮਾਮਲਾ ਬਹਾਦਰਗੜ੍ਹ ਦੇ ਮਪਿੰਡ ਆਸੰਡਾ ਦਾ ਹੈ। ਸੋਨੀਪਤ ਜਲ ਸਪਲਾਈ ਵਿਭਾਗ ਦੇ ਕਰਮਚਾਰੀ ਹੰਸਰਾਜ ਦਾ ਆਪਣੀ ਪਤਨੀ ਸੰਤੋਸ਼ ਨਾਲ ਝਗੜਾ ਚੱਲ ਰਿਹਾ ਸੀ। ਇਸ ਵਿਵਾਦ ਕਾਰਨ ਅਦਾਲਤ ਵਿੱਚ ਤਲਾਕ ਦਾ ਕੇਸ ਵੀ ਚੱਲ ਰਿਹਾ ਹੈ।
ਜਾਣਕਾਰੀ ਮੁਤਾਬਕ ਹੰਸਰਾਜ ਦਾ ਵਿਆਹ ਸਾਲ 2007 ‘ਚ ਕਲਹਾਵੜ ਪਿੰਡ ਦੀ ਸੰਤੋਸ਼ ਨਾਲ ਹੋਇਆ ਸੀ। ਵਿਆਹ ਦੀ ਸ਼ੁਰੂਆਤ ਵਿੱਚ ਸਭ ਕੁਝ ਠੀਕ ਚੱਲਿਆ। ਦੋਵਾਂ ਦੇ ਦੋ ਬੱਚੇ ਵੀ ਹਨ ਪਰ ਕੁਝ ਸਮੇਂ ਬਾਅਦ ਘਰੇਲੂ ਕਲੇਸ਼ ਵਧਦਾ ਗਿਆ ਅਤੇ ਇਸ ਕਾਰਨ ਦੋਵੇਂ ਵੱਖ-ਵੱਖ ਰਹਿਣ ਲੱਗ ਪਏ। ਅਦਾਲਤ ਦੇ ਹੁਕਮਾਂ ‘ਤੇ ਸੰਤੋਸ਼ ਆਪਣੇ ਦੋ ਬੱਚਿਆਂ ਸਮੇਤ ਅਸੰਡਾ ਪਿੰਡ ‘ਚ ਰਹਿਣ ਲੱਗੀ।
ਇਸ ਤੋਂ ਬਾਅਦ ਹੰਸਰਾਜ ਆਪਣੀ ਮਾਂ ਨਾਲ ਸੋਨੀਪਤ ‘ਚ ਰਹਿਣ ਲੱਗਾ। ਹੰਸਰਾਜ ਨੇ ਬੁੱਧਵਾਰ ਸਵੇਰੇ ਪਿੰਡ ਆ ਕੇ ਆਪਣੀ ਪਤਨੀ ਨੂੰ ਗੋਲੀ ਮਾਰ ਦਿੱਤੀ ਅਤੇ ਫਿਰ ਗਲੀ ‘ਚ ਆ ਕੇ ਖੁਦ ਨੂੰ ਗੋਲੀ ਮਾਰ ਲਈ। ਗੋਲੀ ਲੱਗਣ ਕਾਰਨ ਹੰਸਰਾਜ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਸੰਤੋਸ਼ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਸ ਨੂੰ ਇਲਾਜ ਲਈ ਰੋਹਤਕ ਪੀ.ਜੀ.ਆਈ. ਲਿਜਾਇਆ ਗਿਆ ਹੈ।
ਇਸ ਦੇ ਨਾਲ ਹੀ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਬਹਾਦਰਗੜ੍ਹ ਦੇ ਜਨਰਲ ਹਸਪਤਾਲ ਭੇਜ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਪੀੜਤਾ ਦੇ ਰਿਸ਼ਤੇਦਾਰਾਂ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰਨ ਦੀ ਗੱਲ ਕਰ ਰਹੀ ਹੈ। ਐਫਐਸਐਲ ਟੀਮ ਨੇ ਮੌਕੇ ’ਤੇ ਮੌਜੂਦ ਸਬੂਤ ਵੀ ਇਕੱਠੇ ਕੀਤੇ ਹਨ। ਪੁਲਿਸ ਦੀ ਜਾਂਚ ਵੀ ਜਾਰੀ ਹੈ। ਇਸ ਘਟਨਾ ਨਾਲ ਪਿੰਡ ਵਿੱਚ ਵੀ ਸੋਗ ਦਾ ਮਾਹੌਲ ਬਣਿਆ ਹੋਇਆ ਹੈ।