ਫਰੀਦਕੋਟ : ਬਹਿਬਲ ਕਲਾਂ ਵਿੱਚ ਪਿਛਲੇ ਲੰਮੇ ਸਮੇਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਉੱਤੇ ਇਨਸਾਫ਼ ਦੇ ਲਈ ਮੋਰਚਾ ਲੱਗਾ ਹੋਇਆ ਹੈ। ਮੋਰਚੇ ਦੀ ਅਗਵਾਈ ਕਰ ਰਹੇ ਸ਼ਹੀਦ ਭਾਈ ਕ੍ਰਿਸ਼ਨ ਭਗਵਾਨ ਸਿੰਘ ਨਿਆਮੀਵਾਲਾ ਦੇ ਸਪੁੱਤਰ ਸੁਖਰਾਜ ਸਿੰਘ ਨਿਆਮੀਵਾਲਾ ਦੇ ਸੱਦੇ ਉੱਤੇ ਅੱਜ ਬਠਿੰਡਾ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਨੂੰ ਜਾਮ ਕੀਤਾ ਗਿਆ ਹੈ। ਹਾਈਵੇਅ ਨੂੰ ਦੋਵਾਂ ਪਾਸਿਆਂ ਤੋਂ ਮੁਕੰਮਲ ਬੰਦ ਕਰ ਦਿੱਤਾ ਗਿਆ ਹੈ।
ਦੱਸ ਦਈਏ ਕਿ ਬਹਿਬਲ ਕਲਾਂ ਇਨਸਾਫ ਮੋਰਚੇ ਵੱਲੋਂ ਪਹਿਲਾਂ ਵੀ ਇਹ ਐਲਾਨ ਕੀਤਾ ਗਿਆ ਸੀ ਕਿ ਨੈਸ਼ਨਲ ਹਾਈਵੇਅ ਜ਼ਾਮ ਕੀਤਾ ਜਾਵੇਗਾ ਪਰ ਉਸ ਸਮੇਂ ਸ਼ਹੀਦੀ ਦਿਹਾੜੇ ਅਤੇ ਧੁੰਦ ਕਾਰਨ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ।
ਫਿਲਹਾਲ ਰੋਡ ਦੇ ਇੱਕ ਪੀਸੇ ਹੀ ਜਾਮ ਲਗਾਇਆ ਗਿਆ ਹੈ ਪਰ ਇਸ ਤੋਂ ਪਹਿਲਾਂ ਇਹ ਐਲਾਨ ਕੀਤਾ ਗਿਆ ਸੀ ਕਿ ਹਾਈਵੇਅ ਦੇ ਦੋਹੇ ਪਾਸੇ ਜਾਮ ਕੀਤੇ ਜਾਣਗੇ। ਸਿੱਖ ਜਥੇਬੰਦੀਆਂ ਵੱਲੋਂ ਮੋਰਚੇ’ਤੇ ਪਹੁੰਚਣ ‘ਤੇ ਅਤੇ ਸੰਗਤਾ ਦੀ ਸਹਿਮਤੀ ਨਾਲ ਅਗਲਾ ਫੈਸਲਾ ਲਿਆ ਜਾਵੇਗਾ ਕਿ ਦੋਹੇ ਰੋਡ ਜਾਮ ਕਰਨੇ ਹਨ ਜਾਂ ਫਿਰ ਇੱਕ ਅਤੇ ਇਸ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।