ਲੁਧਿਆਣਾ ਪੰਜਾਬ ਦੇ ਸਰਾਭਾ ਨਗਰ ਥਾਣੇ ਅਧੀਨ ਪੈਂਦੇ ਰਣਜੀਤ ਨਗਰ ਬਾੜੇਵਾਲ ਦੇ ਵਿਚ ਡੇਡ ਸਾਲ ਦੀ ਬੱਚੀ ਦੇ ਨਾਲ ਕੁਕਰਮ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਪੀੜਿਤ ਪਿਤਾ ਦੇ ਬਿਆਨਾਂ ਦੇ ਆਧਾਰ ਤੇ ਸਰਾਭਾ ਨਗਰ ਪੁਲਿਸ ਵੱਲੋਂ ਐਫ ਆਈ ਆਰ ਨੰਬਰ 26 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਮੁਲਜ਼ਮ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ।
ਪੀੜਿਤ ਦੇ ਪਿਤਾ ਨੇ ਪੁਲਿਸ ਕੋਲ ਦੱਸਿਆ ਕਿ ਉਹਨਾਂ ਦੀ ਬੇਟੀ ਜਿਸਦੀ ਉਮਰ ਲਗਭਗ ਡੇਢ ਸਾਲ ਦੇ ਕਰੀਬ ਹੈ ਜਿਸ ਨੂੰ ਮੁਲਜ਼ਮ ਖਿਡਾਉਣ ਦੇ ਬਹਾਨੇ ਵਿਹੜੇ ਵਿੱਚੋਂ ਚੁੱਕ ਕੇ ਲੈ ਗਿਆ ਤੇ ਫਿਰ ਜਦੋਂ ਉਨ੍ਹਾਂ ਦੀ ਬੇਟੀ ਦੀ ਰੋਣ ਦੀ ਆਵਾਜ਼ ਸੁਣੀ ਤਾਂ ਬੇਟੀ ਕਾਫੀ ਗੰਭੀਰ ਸੀ ਅਤੇ ਮੁਲਜ਼ਮ ਮੌਕੇ ਤੋਂ ਭੱਜ ਗਿਆ ਜਿਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਤਫਤੀਸ਼ ਕੀਤੀ ਅਤੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਸੀਪੀ ਮਨਦੀਪ ਸਿੰਘ ਨੇ ਦੱਸਿਆ ਕਿ 26 ਨੰਬਰ ਐਫ ਆਈ ਆਰ ਦਰਜ ਕੀਤੀ ਗਈ ਹੈ ਮੁਲਜ਼ਮ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 376 ਅਤੇ ਪੋਕਸੋ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾ ਦੱਸਿਆ ਕਿ ਅਸੀਂ ਮਾਮਲੇ ਦੀ ਪੂਰੀ ਤਰਾਂ ਤਫਤੀਸ਼ ਕੀਤੀ ਜਾਵੇਗੀ ਬੱਚੀ ਨੂੰ ਇਲਾਜ ਲਈ ਸਿਵਲ ਹਸਪਤਾਲ ਭੇਜਿਆ ਗਿਆ ਹੈ ਉਸ ਦੇ ਪਰਿਵਾਰ ਨੇ ਇਨਸਾਫ ਦੀ ਮੰਗ ਕੀਤੀ ਹੈ। ਡੇਢ਼ ਸਾਲ ਦੀ ਬੱਚੀ ਦੇ ਨਾਲ ਕੁਕਰਮ ਕਰਨਾ ਦਿਲ ਦਹਿਲਾ ਦੇਣ ਵਾਲਾ ਮਾਮਲਾ ਹੈ ਇਨਸਾਨੀਅਤ ਸ਼ਰਮਸਾਰ ਹੁੰਦੀ ਵਿਖਾਈ ਦੇ ਰਹੀ ਹੈ।