ਅਮਰੀਕਾ ( America ) ਵਿੱਚ ਇਨ੍ਹੀਂ ਦਿਨੀਂ ਗੋਲੀਬਾਰੀ ਦੀਆਂ ਘਟ ਨਾਵਾਂ (Shootings in America) ਆਮ ਹੁੰਦੀਆਂ ਜਾ ਰਹੀਆਂ ਹਨ। ਇਸ ਕਾਰਨ ਉਥੇ ਰਹਿਣ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਕਾਫੀ ਚਿੰਤਾ ਪੈਦਾ ਹੋ ਗਈ ਹੈ। ਅਮਰੀਕਾ ਵਿੱਚ ਇੱਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ ਜਿੱਥੇ ਟੈਕਸਾਸ ਦੇ ਇੱਕ ਸ਼ਾਪਿੰਗ ਮਾਲ ਵਿੱਚ ਗੋਲੀਬਾਰੀ ਦੌਰਾਨ ਇੱਕ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਅਮਰੀਕਾ ਦੇ ਟੈਕਸਾਸ ਸੂਬੇ ਦੇ ਐਲ ਪਾਸੋ ‘ਚ ਇਕ ਸ਼ਾਪਿੰਗ ਮਾਲ ‘ਚ ਗੋਲੀਬਾਰੀ ਕੀਤੀ ਗਈ, ਜਿਸ ਦੀ ਜਾਣਕਾਰੀ ਸਥਾਨਕ ਪੁਲਸ ਨੇ ਬੁੱਧਵਾਰ ਸ਼ਾਮ ਨੂੰ ਸ਼ਾਪਿੰਗ ਮਾਲ ਦੇ ਫੂਡ ਕੋਰਟ ‘ਚ ਦਿੱਤੀ। ਗੋਲੀਬਾਰੀ ‘ਚ ਚਾਰ ਲੋਕਾਂ ਨੂੰ ਗੋਲੀ ਲੱਗੀ, ਜਿਸ ‘ਚ ਹੁਣ ਤੱਕ ਇਕ ਵਿਅਕਤੀ ਦੀ ਮੌਤ ਹੋ ਚੁੱਕੀ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਅਮਰੀਕਾ ਵਿੱਚ ਗੋਲੀਬਾਰੀ ਦੀਾਂ ਘਟਵਾਨਾਂ ਸਾਹਮਣੇ ਆਈਆ ਸਨ ਜਿੰਨ੍ਹਾਂ ਵਿੱਚ ਕਈ ਲੋਕਾਂ ਦੀ ਮੌਤ ਹੋ ਗਈ ਸੀ । ਇਸ ਘਟਨਾ ਤੋਂ ਦੋ ਦਿਨ ਪਹਿਲਾਂ ਅਮਰੀਕਾ ਦੀ ਮਿਸ਼ੀਗਨ ਯੂਨੀਵਰਸਿਟੀ ਵਿਚ ਇਕ ਸ਼ੱਕੀ ਵਿਅਕਤੀ ਵੱਲੋਂ ਗੋਲੀਆਂ ਚਲਾਈਆਂ ਗਈਆਂ ਸਨ ਜਿਸ ਵਿਚ 5 ਵਿਅਕਤੀਆਂ ਦੀ ਮੌਤ ਹੋ ਗਈ ਸੀਜਦੋਂ ਕਿ ਕਈ ਹੋਰ ਜ਼ਖ਼ਮੀ ਹੋ ਗਏ ਸਨ। ਜ਼ਖਮੀਆਂ ਨੂੰ ਨੇੜਲੇ ਸਪੈਰੋ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਕੈਂਪਸ ਦੀਆਂ ਸਾਰੀਆਂ ਗਤੀਵਿਧੀਆਂ 48 ਘੰਟਿਆਂ ਲਈ ਰੱਦ ਕਰ ਦਿੱਤੀਆਂ ਗਈਆਂ ਸਨ।