ਅਸਾਮ (Assam fire)ਦੇ ਜੋਰਹਾਟ ਜ਼ਿਲ੍ਹੇ ਦੇ ਇੱਕ ਬਾਜ਼ਾਰ(Jorhat’s Chowk Bazaar) ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਵੀਰਵਾਰ ਦੇਰ ਰਾਤ ਲੱਗੀ। ਕਰੀਬ 150 ਦੁਕਾਨਾਂ ਇਸ ਦੀ ਲਪੇਟ (150 shops gutted) ਵਿੱਚ ਆ ਗਈਆਂ। ਅੱਗ ਇੰਨੀ ਜ਼ਬਰਦਸਤ ਸੀ ਕਿ ਸਾਰੀਆਂ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ। ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਦੀ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਦੱਸਿਆ ਕਿ ਜੋਰਹਾਟ ਸ਼ਹਿਰ ਦੇ ਚੌਕ ਬਾਜ਼ਾਰ ‘ਚ ਅੱਗ ‘ਤੇ ਕਾਬੂ ਪਾਉਣ ਲਈ 25 ਫਾਇਰ ਇੰਜਨ ਤਾਇਨਾਤ ਕੀਤੇ ਗਏ ਸਨ।
ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ
ਪੁਲੀਸ ਅਨੁਸਾਰ ਸ਼ਾਰਟ ਸਰਕਟ ਕਾਰਨ ਦੁਕਾਨ ਵਿੱਚ ਅੱਗ ਲੱਗਣ ਦਾ ਖ਼ਦਸ਼ਾ ਹੈ। ਪੁਲਿਸ ਨੇ ਦੱਸਿਆ ਕਿ ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ ਕਿਉਂਕਿ ਸਾਰੀਆਂ ਦੁਕਾਨਾਂ ਬੰਦ ਸਨ ਅਤੇ ਮਾਲਕ ਅਤੇ ਕਰਮਚਾਰੀ ਆਪਣੇ ਘਰਾਂ ਨੂੰ ਚਲੇ ਗਏ ਸਨ। ਉਨ੍ਹਾਂ ਦੱਸਿਆ ਕਿ ਅੱਗ ਨਾਲ ਸੜ ਕੇ ਸਵਾਹ ਹੋਈਆਂ ਜ਼ਿਆਦਾਤਰ ਦੁਕਾਨਾਂ ਕੱਪੜਿਆਂ ਅਤੇ ਕਰਿਆਨੇ ਦੀਆਂ ਸਨ। ਖੁਸ਼ਕਿਸਮਤੀ ਨਾਲ ਇਸ ਵੱਡੇ ਹਾਦਸੇ ਵਿੱਚ ਕਿਸੇ ਦੀ ਮੌਤ ਨਹੀਂ ਹੋਈ।
ਜੋਰਹਾਟ ਜ਼ਿਲ੍ਹੇ ਦੇ ਪੁਲਿਸ ਸੁਪਰਡੈਂਟ ਮੋਹਨ ਲਾਲ ਮੀਨਾ ਨੇ ਏਐਨਆਈ ਨੂੰ ਫ਼ੋਨ ‘ਤੇ ਦੱਸਿਆ ਕਿ ‘ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਅਸੀਂ ਨੁਕਸਾਨ ਦੇ ਅੰਕੜੇ ਬਾਰੇ ਕੁਝ ਨਹੀਂ ਕਹਿ ਸਕਦੇ ਪਰ 100 ਤੋਂ ਵੱਧ ਦੁਕਾਨਾਂ ਨੂੰ ਨੁਕਸਾਨ ਪਹੁੰਚਿਆ ਹੈ ਕਿਉਂਕਿ ਜਿਸ ਥਾਂ ‘ਤੇ ਅੱਗ ਲੱਗੀ ਉਹ ਵਪਾਰਕ ਖੇਤਰ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਇਲਾਕੇ ‘ਚ ਪਹੁੰਚ ਗਈਆਂ ਹਨ। ਹੁਣ ਸਥਿਤੀ ਕਾਬੂ ਹੇਠ ਹੈ। ਸਾਨੂੰ ਸ਼ੱਕ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ।’
ਵੱਡਾ ਨੁਕਸਾਨ ਦਾ ਖਦਸ਼ਾ
ਘਟਨਾ ਦੇ ਸਬੰਧ ‘ਚ ਜੋਰਹਾਟ ਜ਼ਿਲੇ ਦੇ ਪੁਲਸ ਸੁਪਰਡੈਂਟ ਮੋਹਨ ਲਾਲ ਮੀਨਾ ਨੇ ਕਿਹਾ ਕਿ ਫਿਲਹਾਲ ਅੱਗ ਨਾਲ ਹੋਏ ਨੁਕਸਾਨ ਦੀ ਜਾਣਕਾਰੀ ਨਹੀਂ ਦਿੱਤੀ ਜਾ ਸਕਦੀ ਹੈ। ਪਰ ਅੱਗ ਲੱਗਣ ਕਾਰਨ ਵੱਡੀ ਗਿਣਤੀ ਵਿੱਚ ਦੁਕਾਨਾਂ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ। ਅੱਗ ਦੇਰ ਰਾਤ ਲੱਗੀ, ਇਸ ਲਈ ਇਸ ‘ਤੇ ਕਾਬੂ ਪਾਉਣ ‘ਚ ਦੇਰੀ ਹੋਈ। ਦੁਕਾਨਾਂ ਦੇ ਮਾਲਕ ਅਤੇ ਕਰਮਚਾਰੀ ਸਾਰੇ ਆਪਣੀਆਂ ਦੁਕਾਨਾਂ ਬੰਦ ਕਰਕੇ ਘਰਾਂ ਨੂੰ ਚਲੇ ਗਏ। ਅੱਗ ਲੱਗਣ ਦੀ ਸੂਚਨਾ ਮਿਲਣ ਵਿੱਚ ਵੀ ਦੇਰੀ ਹੋਈ।