India

ਪੰਜਾਬ ਵਾਂਗ ਹਰਿਆਣਾ ਵਿੱਚ ਵੀ ਲਾਗੂ ਕਰਾਂਗੇ ਪੁਰਾਣੀ ਪੈਨਸ਼ਨ ਸਕੀਮ : ਅਰਵਿੰਦ ਕੇਜਰੀਵਾਲ

old pension scheme, AAP, Arvind Kejriwal, Haryana news

ਪੰਚਕੂਲਾ : ਪੁਰਾਣੀ ਪੈਨਸ਼ਨ ਸਕੀਮ (OPS) ਨੂੰ ਬਹਾਲ ਕਰਨ ਦੀ ਮੰਗ ਕਰ ਰਹੇ ਹਰਿਆਣਾ ਦੇ ਸਰਕਾਰੀ ਮੁਲਾਜ਼ਮਾਂ ‘ਤੇ ਪੁਲਿਸ ਨੇ ਹਲਕਾ ਲਾਠੀਚਾਰਜ ਕੀਤਾ।  ਇਕੱਠ ਨੂੰ ਖਿੰਡਾਉਣ ਲਈ ਪ੍ਰਦਰਸ਼ਨਕਾਰੀਆਂ ‘ਤੇ ਪਾਣੀ ਦੀ ਬੁਛਾਰ ਕੀਤੀ ਅਤੇ ਅੱਥਰੂ ਗੈਸ ਦੇ ਗੋਲੇ ਵੀ ਛੱਡੇ। ਪੰਚਕੂਲਾ ਵਿਖੇ ਐਤਵਾਰ ਨੂੰ ਸਰਕਾਰੀ ਕਰਮਚਾਰੀਆਂ ਦੇ ਪ੍ਰਦਰਸ਼ਨ ਵਿੱਚ ਲੋਕਾੋਂ ਦੇ ਠਾਠਾਂ ਮਾਰਦੇ ਇਕੱਠ ਨੇ ਸਭ ਨੂੰ ਹੈਰਾਨ ਕਰ ਦਿੱਤਾ। ਇਸ ਨੂੰ ਦੇਖ ਕੇ ਹਰਿਆਣਾ ਵਿੱਚ ਅਗਲੀ ਸਰਕਾਰ ਦੀ ਕਿਆਸਰਾਈਆਂ ਸ਼ੁਰੂ ਹੋ ਗਈਆਂ ਹਨ। ਇਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ਪੂਰੀ ਘਟਨਾ ‘ਤੇ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰਵਾਲ ਦੀ ਵੀ ਪ੍ਰਤੀਕਿਰਿਆ ਆਈ ਹੈ।

ਹਰਿਆਣਾ ਦੀ ਆਮ ਆਦਮੀ ਪਾਰਟੀ ਨੇ ਆਪਣੀ ਟਵਿੱਟਰ ਵਾਲ ‘ਤੇ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਕਿ ਹਰਿਆਣਾ ਦੇ ਕਰਮਚਾਰੀਆਂ ‘ਤੇ ਜਲ ਤੋਪ ਦੀ ਵਰਤੋਂ ਪੂਰੀ ਸੀਐੱਮ ਖੱਟਰ ਦੀ ਪੂਰੀ ਤਾਨਾਸ਼ਾਹੀ ਨੂੰ ਦਰਸਾਉਂਦਾ ਹੈ। ਇਸ ਭੀੜ ਨੂੰ ਦੇਖ ਕੇ ਭਾਜਪਾ ਨੂੰ ਯਕੀਨ ਹੋ ਗਿਆ ਹੋਵੇਗਾ ਕਿ ਉਨ੍ਹਾਂ ਦੇ ਦਿਨ ਖਤਮ ਹੋ ਗਏ ਹਨ… ਪਾਰਟੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਵੀਡੀਓ ਨੂੰ ਰੀ-ਟਵੀਟ ਕੀਤਾ ਅਤੇ ਲਿਖਿਆ ਕਿ ‘ਮੈਨੂੰ ਹਰਿਆਣਾ ਦੇ ਸਾਰੇ ਸਰਕਾਰੀ ਕਰਮਚਾਰੀਆਂ ‘ਤੇ ਭਰੋਸਾ ਹੈ- ਅਗਲੀ ਵਾਰ ਭਾਜਪਾ ਨੂੰ ਭਜਾਓ ਅਤੇ ‘ਆਪ’ ਬਣਾਓ। ਸਰਕਾਰ, ਅਸੀਂ ਪੰਜਾਬ ਵਾਂਗ ਹਰਿਆਣਾ ਵਿੱਚ ਵੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਾਂਗੇ’

ਦੱਸ ਦਈਏ ਕਿ ਐਤਵਾਰ ਨੂੰ ਪੰਚਕੂਲਾ-ਚੰਡੀਗੜ੍ਹ ਬਾਰਡਰ ‘ਤੇ ਇਕੱਠੇ ਹੋਏ ਮੁਲਾਜ਼ਮਾਂ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਦੀ ਸਰਹੱਦ ‘ਚ ਦਾਖਲ ਹੋ ਕੇ ਹਰਿਆਣਾ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ‘ਘਿਰਾਓ’ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਇਹ ਕਾਰਵਾਈ ਕੀਤੀ। ਪੁਲਿਸ ਨੇ ਦੱਸਿਆ ਕਿ ਸਰਹੱਦ ‘ਤੇ ਵੱਡੀ ਗਿਣਤੀ ‘ਚ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਹ ਧਰਨਾਕਾਰੀ ‘ਪੁਰਾਣੀ ਪੈਨਸ਼ਨ ਸਕੀਮ ਬਹਾਲੀ ਸੰਘਰਸ਼ ਕਮੇਟੀ’ ਦੇ ਬੈਨਰ ਹੇਠ ਪ੍ਰਦਰਸ਼ਨ ਕਰ ਰਹੇ ਸਨ ਅਤੇ ਕਮੇਟੀ ਦੇ ਨੁਮਾਇੰਦੇ ਨੇ ਪੰਚਕੂਲਾ ਵਿੱਚ ਪੱਤਰਕਾਰਾਂ ਸਾਹਮਣੇ ਦਾਅਵਾ ਕੀਤਾ ਕਿ ਪੁਲੀਸ ਦੀ ਕਾਰਵਾਈ ਵਿੱਚ ਕੁਝ ਮੁਲਾਜ਼ਮ ਜ਼ਖ਼ਮੀ ਹੋਏ ਹਨ।

ਕਰਮਚਾਰੀਆਂ ਦੀ ਕਮੇਟੀ ਦੇ ਨੁਮਾਇੰਦੇ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਉਨ੍ਹਾਂ ਦੀ ਜਾਇਜ਼ ਮੰਗ ਹੈ। ਰਾਜਸਥਾਨ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਸਰਕਾਰਾਂ ਨੇ ਇਸ ਨੂੰ ਬਹਾਲ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਇਹ ਬਹਾਨਾ ਬਣਾ ਰਹੀ ਹੈ ਕਿ ਜੇਕਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਨਾਲ ਹਰਿਆਣਾ ਦੀਵਾਲੀਆ ਹੋ ਜਾਵੇਗਾ, ਜੋ ਕਿ ਕਿਸੇ ਵੀ ਪੱਖੋਂ ਠੀਕ ਨਹੀਂ ਹੈ।