‘ਦ ਖ਼ਾਲਸ ਬਿਊਰੋ : ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਅਜਨਾਲਾ ਥਾਣੇ ਵਿੱਚ ਵਾਪਰੀ ਘਟਨਾ ਨੂੰ ਲੈ ਕੇ ਜਿੱਥੇ ਵੱਖ ਵੱਖ ਰਾਜਨੀਤਿਕ ਪਾਰਟੀਆਂ, ਜਥੇਬੰਦੀਆਂ ਨਿੰਦਾ ਕਰ ਰਹੀਆਂ ਹਨ। ਹੁਣ ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਨੇ ਟਵੀਟ ਕਰਕੇ ਟਿੱਪਣੀ ਕੀਤੀ ਹੈ। ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਨੇ ਵੀ ਅਜਨਾਲਾ, ਅੰਮ੍ਰਿਤਸਰ ਵਿੱਚ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵੱਲੋਂ ਥਾਣੇ ਵਿਚ ਦਾਖਲ ਹੋਣ ‘ਤੇ ਪੁਲਿਸ ਨਾਲ ਝੜਪ ਦੀ ਵਾਪਰੀ ਘਟਨਾ ‘ਤੇ ਆਪਣਾ ਬਿਆਨ ਦਿੱਤਾ ਹੈ। c
ਕੰਗਣਾ ਰਣੌਤ ਨੇ ਲਿਖਿਆ ਹੈ ਕਿ, ‘ਮੈਂ ਦੋ ਸਾਲ ਪਹਿਲਾਂ ਹੀ ਇਸ ਬਾਰੇ ਭਵਿੱਖਬਾਣੀ ਕਰ ਦਿੱਤੀ ਸੀ’। ਉਸ ਨੇ ਲਿਖਿਆ ਹੈ ਕਿ ‘ਮੈਂ ਪਹਿਲਾਂ ਹੀ ਕਹਿ ਚੁੱਕੀ ਹਾਂ ਪਰ ਉਸ ਸਮੇਂ ਮੇਰੇ ਖਿਲਾਫ ਕਈ ਮਾਮਲੇ ਦਰਜ ਕੀਤੇ ਗਏ ਸਨ, ਇੱਥੋਂ ਤੱਕ ਕਿ ਮੇਰੇ ਖਿਲਾਫ ਗ੍ਰਿਫਤਾਰੀ ਵਾਰੰਟ ਵੀ ਜਾਰੀ ਕੀਤੇ ਗਏ ਸਨ। ਪੰਜਾਬ ‘ਚ ਮੇਰੀ ਗੱਡੀ ‘ਤੇ ਹਮਲਾ ਹੋਇਆ ਸੀ। ਹੁਣ ਸਮਾਂ ਆ ਗਿਆ ਹੈ ਕਿ ਗੈਰ-ਖਾਲਿਸਤਾਨੀ ਸਿੱਖਾਂ ਨੂੰ ਆਪਣੀ ਸਥਿਤੀ ਅਤੇ ਇਰਾਦੇ ਸਪੱਸ਼ਟ ਕਰਨ ਦੀ ਲੋੜ ਹੈ।’
https://twitter.com/KanganaTeam/status/1629145972310966272?s=20
ਦੱਸ ਦਈਏ ਕਿ ਕਿਸਾਨੀ ਅੰਦੋਲਨ ਦੌਰਾਨ ਕੰਗਣਾ ਸ਼ੁਰੂ ਤੋਂ ਹੀ ਕਿਸਾਨਾਂ ਦੇ ਸੰਘਰਸ਼ ਦੇ ਖਿਲਾਫ਼ ਰਹੀ ਹੈ ਅਤੇ ਕਿਸਾਨਾਂ ਬਾਰੇ ਲਗਾਤਾਰ ਇਤਰਾਜ਼ਯੋਗ ਟਿੱਪਣੀਆਂ ਕਰਦੀ ਰਹੀ ਹੈ। ਇਸੇ ਲੜੀ ਤਹਿਤ ਕੰਗਣਾ ਨੇ ਬਹਾਦਰਗੜ੍ਹ ਜੰਡੀਆਂ ਦੀ ਰਹਿਣ ਵਾਲੀ ਬਜ਼ੁਰਗ ਮਾਤਾ ਮਹਿੰਦਰ ਕੌਰ ਦੀ ਫੋਟੋ ਨੂੰ ਟਵੀਟ ਕਰਦਿਆਂ ਲਿਖਿਆ ਸੀ ਕਿ ਇਹ ਔਰਤਾਂ ਅੰਦੋਲਨ ਵਿੱਚ 100-100 ਰੁਪਏ ਦੀ ਦਿਹਾੜੀ ‘ਤੇ ਆਈਆਂ ਹਨ। ਇੰਨਾ ਹੀ ਨਹੀਂ, ਕੰਗਣਾ ਨੇ ਮਾਤਾ ਮਹਿੰਦਰ ਕੌਰ ਦੀ ਸ਼ਾਹੀਨ ਬਾਗ ਦੀ ਦਾਦੀ ਨਾਲ ਵੀ ਤੁਲਨਾ ਕੀਤੀ ਸੀ, ਜਿਸ ਤੋਂ ਬਾਅਦ ਕੰਗਣਾ ਰਣੌਤ ਖਿਲਾਫ਼ ਬਠਿੰਡਾ ਦੀ ਇੱਕ ਅਦਾਲਤ ਵਿੱਚ ਸ਼ਿਕਾਇਤ ਦਰਜ ਹੋ ਗਈ ਸੀ।
ਵੀਰਵਾਰ ਨੂੰ ਵੀਰਵਾਰ ਨੂੰ ਅਜਨਾਲਾ ਵਿੱਚ ਵਾਰਿਸ ਪੰਜਾਬ ਦੇ ਮੁੱਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵੱਲੋਂ ਸਿੱਖ ਨੌਜਵਾਨ ਤੂਫਾਨ ਸਿੰਘ ਦੀ ਗ੍ਰਿਫ਼ਤਾਰੀ ਦੇ ਰੋਸ ਵਜੋਂ ਵੱਲੋਂ ਤਿੱਖਾ ਰੋਸ ਪ੍ਰਦਰਸ਼ਨ ਕੀਤਾ। ਵੱਡੀ ਗਿਣਤੀ ਵਿੱਚ ਥਾਣੇ ਦੇ ਬਾਹਰ ਪੁਲਿਸ ਮੁਲਾਜ਼ਮ ਵੀ ਮੌਜੂਦ ਸਨ । ਮੌਕਾ ਵੇਖ ਕੇ ਪੁਲਿਸ ਨੇ ਹਮਾਇਤੀਆਂ ਨੂੰ ਚੁੱਕਣਾ ਸ਼ੁਰੂ ਕਰ ਦਿੱਤਾ । ਜਿਸ ਤੋਂ ਬਾਅਦ ਮਾਹੌਲ ਤਣਾਅ ਪੂਰਨ ਹੋ ਗਿਆ । ਦੱਸਿਆ ਜਾ ਰਿਹਾ ਹੈ ਕਿ ਉਸ ਤੋਂ ਬਾਅਦ ਬੈਰੀਕੇਡ ਤੋੜ ਦੇ ਹੋਏ ਭੀੜ ਥਾਣੇ ਦੇ ਅੰਦਰ ਵੜ ਗਈ ।
ਪੁਲਿਸ ਨੇ 17 ਫਰਵਰੀ ਨੂੰ ਵਰਿੰਦਰ ਸਿੰਘ ਨਾਮਕ ਨੌਜਵਾਨ ਦੇ ਬਿਆਨਾਂ ’ਤੇ ਅੰਮ੍ਰਿਤਪਾਲ ਸਿੰਘ, ਉਸ ਦੇ ਛੇ ਸਾਥੀਆਂ ਅਤੇ 20 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਥਾਣਾ ਅਜਨਾਲਾ ਵਿੱਚ ਕੇਸ ਦਰਜ ਕੀਤਾ ਸੀ। ਵਰਿੰਦਰ ਸਿੰਘ ਨੇ ਦੋਸ਼ ਲਾਇਆ ਸੀ ਕਿ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਨੇ ਉਸ ਨੂੰ ਅਗਵਾ ਕੀਤਾ, ਉਸ ਦੀ ਕੁੱਟਮਾਰ ਕੀਤੀ ਅਤੇ ਕਕਾਰਾਂ ਦੀ ਬੇਅਦਬੀ ਕੀਤੀ। ਉਸ ਦਾ ਪੈਸਾ ਵੀ ਲੁੱਟ ਲਿਆ। ਇਸ ਮਾਮਲੇ ਵਿੱਚ ਪੁਲਿਸ ਨੇ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਫੜਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਸੀ। ਵੀਰਵਾਰ ਨੂੰ ਅੰਮ੍ਰਿਤਪਾਲ ਨੇ ਪੰਜਾਬ ਭਰ ਤੋਂ ਆਪਣੇ ਸਮਰਥਕਾਂ ਨੂੰ ਅਜਨਾਲਾ ਥਾਣੇ ਪਹੁੰਚਣ ਦਾ ਸੱਦਾ ਦਿੱਤਾ ਸੀ।