Punjab

ਤਰਨਤਾਰਨ ਇਲਾਕੇ ਵਿੱਚ ਹੋਈ ਵੱਡੀ ਵਾਰਦਾਤ,ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਦਾ ਕਤਲ

ਪੱਟੀ : ਪੰਜਾਬ ਦੀ ਗੋਇੰਦਵਾਲ ਜੇਲ੍ਹ ਵਿੱਚ ਹੋਈ ਗੈਂਗਵਾਰ ਦਾ ਮਾਮਲਾ ਹਾਲੇ ਠੰਡਾ ਨੀ ਪਿਆ ਸੀ ਕਿ ਇਸ ਦੌਰਾਨ ਇੱਕ ਹੋਰ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਤਰਨਤਾਰਨ ਵਿੱਚ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਤੇ ਕਾਂਗਰਸੀ ਆਗੂ ਮੇਜਰ ਸਿੰਘ ਧਾਲੀਵਾਲ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।

ਪੰਜਾਬ ਵਿੱਚ ਕਾਂਗਰਸ ਸਰਕਾਰ ਵੇਲੇ ਮਾਰਕੀਟ ਕਮੇਟੀ ਦੇ ਚੇਅਰਮੈਨ ਰਹੇ ਧਾਲੀਵਾਲ ਨੂੰ ਪੱਟੀ ਇਲਾਕੇ ਵਿੱਚ ਉਸ ਵਕਤ ਸ਼ਰੇਆਮ ਗੋਲੀਆਂ ਮਾਰੀਆਂ ਗਈਆਂ ਜਦੋਂ ਉਹ ਆਪਣੇ ਰਿਜ਼ੋਰਟ ਵਿੱਚ ਬੈਠੇ ਸਨ।ਦੱਸਿਆ ਜਾ ਰਿਹਾ ਹੈ ਕਿ ਸਾਰੇ ਦੋਸ਼ੀ ਮੋਟਰਸਾਈਕਲ ‘ਤੇ ਆਏ ਤੇ ਗੋਲੀਆਂ ਮਾਰਨ ਤੋਂ ਬਾਅਦ ਉਥੋਂ ਫਰਾਰ ਹੋ ਗਏ। ਦੋਸ਼ੀਆਂ ਦੇ ਗਿਣਤੀ ਬਾਰੇ ਵੀ ਹਾਲੇ .ਕੁੱਝ ਸਪਸ਼ਟ ਨਹੀਂ ਹੋ ਸਕਿਆ ਹੈ। ਇਸ ਘਟਨਾ ਤੋਂ ਤੁਰੰਤ ਬਾਅਦ ਧਾਲੀਵਾਲ ਨੂੰ ਹਸਪਤਾਲ ਲਿਜਾਇਆ ਗਿਆ ,ਜਿਥੇ ਜਾ ਕੇ ਉਹਨਾਂ ਨੇ ਦਮ ਤੋੜ ਦਿੱਤਾ।

ਮੇਜਰ ਸਿੰਘ ਧਾਲੀਵਾਲ, ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ,ਪੱਟੀ

ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲਿਆਂ ਦੀ ਹਾਲੇ ਕੋਈ ਪਛਾਣ ਸਾਹਮਣੇ ਨਹੀਂ ਆਈ ਹੈ। ਪੁਲਿਸ ਆਪਣੀ ਕਾਰਵਾਈ ਕਰ ਰਹੀ ਹੈ ਤੇ ਆਲੇ-ਦੁਆਲੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ।