ਚੰਡੀਗੜ੍ਹ : ਰੋਜ਼ਾਨਾ ਆਮ ਨਾਲੋਂ ਜ਼ਿਆਦਾ ਵੱਧ ਰਹੇ ਤਾਪਮਾਨ ਦੌਰਾਨ ਹੁਣ ਰਾਹਤ ਦੀ ਖ਼ਬਰ ਆਈ ਹੈ। ਜੀ ਹਾਂ ਅਗਲੇ ਦੋ ਦਿਨ ਪੰਜਾਬ ਵਿੱਚ ਮੀਂਹ(Rain in Punjab) ਦੱਸਿਆ ਗਿਆ ਹੈ। ਚੰਡੀਗੜ੍ਹ ਮੌਸਮ ਵਿਭਾਗ(Chandigarh Meteorological Department) ਮੁਤਾਬਿਕ 28 ਫਰਵਰੀ ਨੂੰ ਪੰਜਾਬ ਦੇ ਮਾਝਾ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ, ਦੋਆਬਾ ਦੇ ਹੁਸ਼ਿਆਰਪੁਰ ਅਤੇ ਪੱਛਮੀ ਮਾਲਵਾ ਦੇ ਫ਼ਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਅਤੇ ਮੁਕਤਸਰ ਵਿਖੇ ਗਰਜ ਚਮਕ ਨਾਲ ਮੀਂਹ ਪਵੇਗਾ ਅਤੇ 30 ਤੋਂ 40 ਕਿੱਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਹੈ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਮੌਸਮ ਸਾਫ ਰਹੇਗਾ।
ਅਗਲੇ ਦਿਨ ਯਾਨੀ ਇੱਕ ਮਾਰਚ ਨੂੰ ਸਾਰੇ ਪੰਜਾਬ ਵਿੱਚ ਹੀ ਗਰਜ ਚਮਕ ਨਾਲ ਮੀਂਹ ਪਵੇਗਾ। ਇਸਦੇ ਨਾਲ ਹੀ 30 ਤੋਂ 40 ਕਿੱਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਦੋ ਮਾਰਚ ਨੂੰ ਫਰੀਦਕੋਟ ,ਮੋਗਾ, ਬਰਨਾਲਾ ਅਤੇ ਸੰਗਰੂਰ ਨੂੰ ਛੱਡ ਕੇ ਬਾਕੀ ਸਾਰਿਆਂ ਜ਼ਿਲ੍ਹਿਆਂ ਵਿੱਚ ਹਲਕਾ ਮੀਂਹ ਦੱਸਿਆ ਗਿਆ ਹੈ। ਤਿੰਨ ਮਾਰਚ ਅਤੇ ਚਾਰ ਮਾਰਚ ਨੂੰ ਪੰਜਾਬ ਦਾ ਮੌਸਮ ਸਾਫ ਰਹੇਗਾ।
ਮੌਸਮ ਵਿਭਾਗ ਮੁਤਾਬਿਕ ਅਗਲੇ 03 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਾ ਹੋਣ ਦੀ ਸੰਭਾਵਨਾ ਹੈ ਅਤੇ ਇਸ ਤੋਂ ਬਾਅਦ ਰਾਜ ਵਿੱਚ 02-03 ਡਿਗਰੀ ਸੈਲਸੀਅਸ ਤੱਕ ਵਧਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦੇ ਅਨੁਸਾਰ, ਇੱਕ ਤਾਜ਼ਾ ਪੱਛਮੀ ਗੜਬੜੀ ਭਲਕੇ ਯਾਨੀ 28 ਫਰਵਰੀ ਨੂੰ ਸਰਗਰਮ ਹੋਵੇਗੀ। ਜਿਸ ਦਾ ਅਸਰ ਪੱਛਮੀ ਹਿਮਾਲੀਅਨ ਖੇਤਰ ‘ਚ ਦੇਖਣ ਨੂੰ ਮਿਲੇਗਾ। ਇਸ ਦਾ ਅਸਰ 28 ਫਰਵਰੀ ਤੋਂ 02 ਮਾਰਚ ਤੱਕ ਦੇਖਿਆ ਜਾ ਸਕਦਾ ਹੈ। ਇਸ ਦੇ ਪ੍ਰਭਾਵ ਕਾਰਨ ਪੰਜਾਬ ਤੋਂ ਲੈ ਕੇ ਹਿਮਾਚਲ ਪ੍ਰਦੇਸ਼ ਤੱਕ ਮੀਂਹ ਦੀਆਂ ਸਰਗਰਮੀਆਂ ਦੇਖਣ ਨੂੰ ਮਿਲਣਗੀਆਂ।
ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 28 ਫਰਵਰੀ ਤੋਂ 02 ਮਾਰਚ ਤੱਕ ਮੀਂਹ ਪੈ ਸਕਦਾ ਹੈ। 01 ਅਤੇ 2 ਮਾਰਚ ਨੂੰ ਹਰਿਆਣਾ, ਚੰਡੀਗੜ੍ਹ ਵਿੱਚ ਮੀਂਹ ਪੈ ਸਕਦਾ ਹੈ।
ਮੌਸਮ ਵਿਭਾਗ ਨੇ ਉਤਰਾਖੰਡ ਸਮੇਤ ਕਈ ਰਾਜਾਂ ਵਿੱਚ ਮੀਂਹ, ਬਰਫ਼ਬਾਰੀ ਅਤੇ ਗੜੇ ਪੈਣ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ, ਆਈਐਮਡੀ ਨੇ ਉੱਤਰਾਖੰਡ ਦੇ ਕੁਝ ਖੇਤਰਾਂ ਵਿੱਚ ਮੀਂਹ ਅਤੇ ਬਰਫ਼ਬਾਰੀ ਲਈ ਇੱਕ ਯੈਲੋ ਅਲਰਟ ਵੀ ਜਾਰੀ ਕੀਤਾ ਹੈ।
ਦੂਜੇ ਪਾਸੇ 01 ਮਾਰਚ ਨੂੰ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਮੀਂਹ ਦੇਖਣ ਨੂੰ ਮਿਲ ਸਕਦੀ ਹੈ। ਹਿਮਾਚਲ ਪ੍ਰਦੇਸ਼ ਵਿੱਚ 28 ਫਰਵਰੀ ਅਤੇ 01 ਮਾਰਚ ਨੂੰ ਗਰਜ ਦੇ ਨਾਲ-ਨਾਲ ਗੜੇਮਾਰੀ ਵੀ ਦੇਖੀ ਜਾ ਸਕਦੀ ਹੈ। ਇਸ ਦੇ ਨਾਲ ਸਿੱਕਮ, ਅਰੁਣਾਚਲ ਪ੍ਰਦੇਸ਼ ਅਤੇ ਅੰਡੇਮਾਨ ਅਤੇ ਨਿਕੋਬਾਰ ਦੇ ਦੱਖਣੀ ਟਾਪੂਆਂ ਵਿੱਚ ਹਲਕਾ ਮੀਂਹ ਪੈ ਹੈ।