ਹਰਿਆਣਾ ਸਰਕਾਰ ਨੇ ਬਲਾਤਕਾਰੀ ਅਤੇ ਕਾਤਲ ਸਾਧ ਰਾਮ ਰਹੀਮ ਦੀ ਪੈਰੋਲ ਵਿਰੁੱਧ ਦਾਇਰ ਪਟੀਸ਼ਨ ਨੂੰ ਲੈ ਕੇ ਅਦਾਲਤ ਵਿੱਚ ਆਪਣਾ ਜਵਾਬ ਦਾਖ਼ਲ ਕਰ ਦਿੱਤਾ ਹੈ। ਰਾਮ ਰਹੀਮ ਦਾ ਪੱਖ ਲੈਂਦੇ ਹੋਏ ਸਰਕਾਰ ਨੇ ਕਿਹਾ ਕਿ ਉਹ ਨਾ ਤਾਂ ਕੱਟੜ ਅਪਰਾਧੀ ਹੈ ਅਤੇ ਨਾ ਹੀ ਸੀਰੀਅਲ ਕਿਲਰ ਹੈ। ਸਰਕਾਰ ਨੇ ਜਵਾਬ ਦਿੰਦਿਆਂ ਕਿਹਾ ਕਿ ਰਾਮ ਰਹੀਮ ਕੱਟੜ ਅਪਰਾਧੀ ਨਹੀਂ ਹੈ ਹੈ। ਕ.ਤਲਾਂ ਦੇ ਮਾਮਲੇ ਵਿੱਚ ਉਨ੍ਹਾਂ ਦੀ ਸਜ਼ਾ ਨੂੰ ਸੀਰੀਅਲ ਕਿਲਿੰਗ ਨਹੀਂ ਕਿਹਾ ਜਾ ਸਕਦਾ।
ਹਰਿਆਣਾ ਸਰਕਾਰ ਨੇ ਕਿਹਾ ਕਿ ਰਾਮ ਰਹੀਮ ਨੂੰ ਆਪਣੇ ਕੀਤੇ ‘ਤੇ ਪਛਤਾਵਾ ਹੈ। ਉਸ ਨੂੰ ਆਈਪੀਸੀ ਦੀ ਧਾਰਾ 302 ਦੇ ਨਾਲ 120ਬੀ ਦੇ ਤਹਿਤ ਦੋਸ਼ੀ ਠਹਿਰਾਇਆ ਗਿਆ ਸੀ। ਸਰਕਾਰ ਨੇ ਰੋਹਤਕ ਦੇ ਜੇਲ੍ਹ ਸੁਪਰਡੈਂਟ ਰਾਹੀਂ ਆਪਣਾ ਜਵਾਬ ਦਾਇਰ ਕੀਤਾ। ਸਰਕਾਰ ਨੇ ਕਿਹਾ ਕਿ ਉਸ ਨੂੰ ਪਿਛਲੇ ਹੁਕਮਾਂ ਅਨੁਸਾਰ ਪੈਰੋਲ ਦਿੱਤੀ ਗਈ ਸੀ।
ਸਰਕਾਰ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਰਾਮ ਰਹੀਮ ਨੂੰ ਤਿੰਨ ਵਾਰ ਪੈਰੋਲ ਦਿੱਤੀ ਗਈ ਸੀ ਅਤੇ ਉਸ ਨੇ ਕੋਈ ਗਲਤ ਕੰਮ ਨਹੀਂ ਕੀਤਾ ਸੀ। ਇਸ ਤੋਂ ਇਲਾਵਾ 1000 ਹੋਰ ਕੈਦੀਆਂ ਨੂੰ ਵੀ ਪੈਰੋਲ ਦਿੱਤੀ ਗਈ ਹੈ। ਸਰਕਾਰ ਨੇ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਸਮਾਜ ਵਿੱਚ ਵਾਪਸ ਆ ਕੇ ਚੰਗੀ ਮਿਸਾਲ ਪੇਸ਼ ਕਰਨ ਦਾ ਹੱਕ ਹੈ। ਜਿਹੜੇ ਲੋਕ ਜੇਲ੍ਹ ਤੋਂ ਬਾਹਰ ਆ ਜਾਂਦੇ ਹਨ ਅਤੇ ਫਿਰ ਸਮਾਜ ਦਾ ਸਮਰਥਨ ਪ੍ਰਾਪਤ ਨਹੀਂ ਕਰਦੇ, ਉਹ ਮੁੜ ਸੁਧਾਰ ਕਰ ਸਕਦੇ ਹਨ। ਜੇਕਰ ਉਨ੍ਹਾਂ ਨੂੰ ਸਮਾਜ ਦਾ ਸਹਿਯੋਗ ਨਾ ਮਿਲਿਆ ਤਾਂ ਉਹ ਮੁੜ ਅਪਰਾਧੀ ਬਣ ਸਕਦੇ ਹਨ। ਇਸ ਲਈ ਕੈਦੀਆਂ ਨੂੰ ਸਮਾਜ ਨਾਲ ਤਾਲਮੇਲ ਰੱਖਣ ਦਾ ਮੌਕਾ ਦੇਣਾ ਜ਼ਰੂਰੀ ਹੈ।
ਪਿਛਲੇ ਸਾਲ ਵੀ ਰਾਮ ਰਹੀਮ ਦੀ ਪੈਰੋਲ ਨੂੰ ਚੁਣੌਤੀ ਦਿੱਤੀ ਗਈ ਸੀ। ਫਿਰ ਵੀ ਹਰਿਆਣਾ ਸਰਕਾਰ ਨੇ ਰਾਮ ਰਹੀਮ ਦੀ ਪੈਰੋਲ ਨੂੰ ਜਾਇਜ਼ ਠਹਿਰਾਇਆ ਹੈ। ਸਰਕਾਰ ਨੇ ਕਿਹਾ ਕਿ ਰਾਮ ਰਹੀਮ ਨੂੰ ਨਿਯਮਾਂ ਮੁਤਾਬਕ ਹੀ ਪੈਰੋਲ ਦਿੱਤੀ ਗਈ ਸੀ। ਰਾਮ ਰਹੀਮ ਕੱਟੜ ਅਪਰਾਧੀ ਨਹੀਂ ਹੈ। ਰਾਮ ਰਹੀਮ ਨੂੰ ਤੈਅ ਨਿਯਮਾਂ ਤਹਿਤ ਬਾਕੀ ਕੈਦੀਆਂ ਵਾਂਗ ਪੈਰੋਲ ਦਿੱਤੀ ਗਈ ਹੈ।
ਐਸਜੀਪੀਸੀ ਨੇ ਪਟੀਸ਼ਨ ਦਾਇਰ ਕੀਤੀ ਹੈ
SGPC ਨੇ ਰਾਮ ਰਹੀਮ ਦੀ ਪੈਰੋਲ ਖਿਲਾਫ ਪਟੀਸ਼ਨ ਦਾਇਰ ਕੀਤੀ ਹੈ। ਡੇਰਾ ਮੁਖੀ ਕਤਲ ਅਤੇ ਬਲਾਤਕਾਰ ਵਰਗੇ ਮਾਮਲਿਆਂ ਵਿੱਚ ਸਜ਼ਾ ਕੱਟ ਰਿਹਾ ਹੈ। ਉਸ ‘ਤੇ ਪੰਜਾਬ ‘ਚ ਵੀ ਕਈ ਮਾਮਲੇ ਦਰਜ ਹਨ। ਉਨ੍ਹਾਂ ਦੇ ਪੈਰੋਕਾਰਾਂ ਨੇ ਕਥਿਤ ਤੌਰ ‘ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਹੈ। ਜਿਸ ‘ਤੇ ਸਿੱਖਾਂ ਅਤੇ ਉਨ੍ਹਾਂ ਦੇ ਪੈਰੋਕਾਰਾਂ ਵਿਚਕਾਰ ਕਈ ਵਾਰ ਝਗੜਾ ਵੀ ਹੋਇਆ। ਇਸ ਕਾਰਨ ਪੰਜਾਬ ਭਰ ਵਿੱਚ ਕਈ ਰੋਸ ਮਾਰਚ, ਪੰਜਾਬ ਬੰਦ, ਸੜਕਾਂ ਅਤੇ ਰੇਲਵੇ ਲਾਈਨਾਂ ਜਾਮ ਕੀਤੀਆਂ ਗਈਆਂ। ਡੇਰਾ ਮੁਖੀ ਨੂੰ ਪੈਰੋਲ ਦੇਣ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।
ਮੀਡੀਆ ਰਿਪੋਰਟਾਂ ਅਨੁਸਾਰ ਰਾਮ ਰਹੀਮ ਨੂੰ ਇਨ੍ਹਾਂ ਕ.ਤਲਾਂ ਵਿੱਚ ਸਹਿ-ਮੁਲਜ਼ਮਾਂ ਨਾਲ ਅਪਰਾਧਿਕ ਸਾਜ਼ਿਸ਼ ਰਚਣ ਦਾ ਦੋਸ਼ੀ ਠਹਿਰਾਇਆ ਗਿਆ ਹੈ। ਉਸਨੂੰ IPC ਦੀ ਧਾਰਾ 120-B ਦੀ ਮਦਦ ਨਾਲ ਹੀ IPC ਦੀ ਧਾਰਾ 302 ਦੇ ਤਹਿਤ ਸਜ਼ਾ ਦਿੱਤੀ ਗਈ ਹੈ। ਧਾਰਾ 120-B ਇੱਕ ਸੁਤੰਤਰ ਅਪਰਾਧ ਹੈ। ਇਸ ਧਾਰਾ ਦੇ ਤਹਿਤ ਦੋਸ਼ ਸੁਤੰਤਰ ਢੰਗ ਨਾਲ ਤੈਅ ਕੀਤੇ ਜਾਂਦੇ ਹਨ। ਇਹ ਦਲੀਲ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਸਰਕਾਰ ਵੱਲੋਂ ਦਿੱਤੀ ਗਈ ਦਲੀਲ ਵਿੱਚ ਕਿਹਾ ਗਿਆ ਹੈ। ਸਰਕਾਰ ਵੱਲੋਂ ਕੋਰਟ ਵਿੱਚ ਇੱਕ ਹੋਰ ਦਲੀਲ ਦਿੱਤੀ ਗਈ ਹੈ ਕਿ ਰਾਮ ਰਹੀਮ ਇਨ੍ਹਾਂ ਦੋਹਾਂ ਕ.ਤਲਾਂ ਵਿੱਚ ਹਮਲਾਵਰ ਸਾਬਿਤ ਨਹੀਂ ਹੋਇਆ ।
ਦੱਸ ਦੇਈਏ ਕਿ ਹਰਿਆਣਾ ਸਰਕਾਰ ਵੱਲੋਂ ਰਾਮ ਰਹੀਮ ਨੂੰ ਪਹਿਲਾਂ ਵੀ ਕਈ ਵਾਰ ਪੈਰੋਲ ਦਿੱਤੀ ਜਾ ਚੁੱਕੀ ਹੈ। ਹਰਿਆਣਾ ਸਰਕਾਰ ਨੇ ਰਾਮ ਰਹੀਮ ਨੂੰ 21 ਜਨਵਰੀ ਨੂੰ 40 ਦਿਨਾਂ ਦੀ ਪੈਰੋਲ ‘ਤੇ ਰੋਹਤਕ ਸਥਿਤ ਸੁਨਾਰੀਆ ਜੇਲ੍ਹ ਤੋਂ ਰਿਹਾਅ ਕੀਤਾ ਸੀ। ਜਿਸ ਤੋਂ ਬਾਅਦ ਉਸਨੂੰ ਫਿਰ 40 ਦਿਨ ਦੀ ਪੈਰੋਲ ਦਿੱਤੀ ਗਈ ਸੀ ਜੋ 25 ਨਵੰਬਰ ਨੂੰ ਖਤਮ ਹੋਈ ਸੀ। ਜਿਸ ਤੋਂ ਬਾਅਦ ਉਹ ਬਾਗਪਤ ਦੇ ਬਰਨਾਵਾ ਆਸ਼ਰਮ ਆਇਆ ਸੀ। ਇਸ ਵੀ ਰਾਮ ਰਹੀਮ ਪੈਰੋਲ ‘ਤੇ ਬਾਹਰ ਆ ਕੇ ਬਰਨਾਵਾ ਆਸ਼ਰਮ ਪਹੁੰਚਿਆ।