Punjab

CM ਮਾਨ ਦੇ ਬਿਆਨ ‘ਤੇ ਸਿਆਸੀ ਖਿੱਚੋਤਾਣ, ਅਕਾਲੀ ਦਲ ,ਕਾਂਗਰਸ ਨੇ ਕਿਹਾ ਸ਼ੇਖ਼ੀ ਮਾਰਨ ਦੀ ਬਜਾਏ ਐਕਸ਼ਨ ਦਿਖਾਓ, ਦਿੱਲੀ ਤੋਂ ਚੱਲ ਰਹੀ ਹੈ ਸਰਕਾਰ

Political tension on CM Mann's statement Akali Dal Congress said show action instead of boasting government is running from Delhi

ਮੁਹਾਲੀ : ਵਿਰੋਧੀ ਧਿਰਾਂ ਵੱਲੋਂ ਪੰਜਾਬ ਵਿੱਚ ਕਾਨੂੰਨ ਵਿਵਸਥਾ ( law and order ) ਖਰਾਬ ਹੋਣ ਦਾ ਦੋਸ਼ ਲਗਾਉਣ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੰਘੇ ਕੱਲ੍ਹ ਵਿਰੋਧੀਆਂ ਨੂੰ ਨਿਸ਼ਾਨੇ ’ਤੇ ਲੈਂਦਿਆਂ ਇਕ ਟਵੀਟ ਕੀਤਾ ਸੀ। ਉਹਨਾਂ ਕਿਹਾ ਕਿ ਵਿਰੋਧੀਆਂ ਦਾ ਪੰਜਾਬ ਨੂੰ ਫ਼ਿਰਕੂ ਅੱਗ ਦਾ ਤੰਦੂਰ ਬਣਾ ਕੇ ਆਪਣੀਆਂ ਰੋਟੀਆਂ ਸੇਕਣ ਦਾ ਸੁਪਨਾ ਕਦੇ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ।

ਮੁੱਖ ਮੰਤਰੀ ਮਾਨ ਦੇ ਬਿਆਨ ‘ਤੇ ਸਾਰੀਆਂ ਵਿਰੋਧੀ ਪਾਰਟੀਆਂ ਨੇ ਹਾਹਾਕਾਰ ਮਚਾ ਦਿੱਤੀ ਹੈ। ਮਾਨ ਦੇ ਬਿਆਨ ‘ਤੇ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਨੇ ਟਵੀਟਸ ਸਮੇਤ ਜ਼ੁਬਾਨੀ ਹਮਲੇ ਕੀਤੇ ਹਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਭ ਕੁਝ ਜਾਣਦੇ ਹੋਏ ਵੀ ਮੁੱਖ ਮੰਤਰੀ ਸੂਬੇ ਨੂੰ ਅੱਗ ਵਿੱਚ ਸੁੱਟ ਰਹੇ ਹਨ।

ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਕਿਹਾ ਕਿ ਸ਼ੇਖੀ ਮਾਰਨ ਦੀ ਬਜਾਏ ਜੋ ਵੀ ਕੰਮ ਹੋ ਸਕੇ ਕਰੋ। ਉਨ੍ਹਾਂ ਨੇ ਕਿਹਾ ਕਿ ਦੁੱਖ ਤਾਂ ਇਹੋ ਹੈ ਕਿ ਮੁਖਮੰਤਰੀ ਨੂੰ ਸਭ ਪਤਾ ਹੁੰਦਿਆਂ ਵੀ ਉਹ ਆਪ ਸੂਬੇ ਨੂੰ ਅੱਗ ਵਿੱਚ ਝੋਕ ਰਿਹਾ ਹੈ। ਇਹ ਸ਼ੇਖੀਆਂ ਮਾਰਨ ਨਾਲੋਂ ਜੋ ਬਣਦੀ ਕਾਰਵਾਈ ਹੈ ਉਹ ਕਰੋ ਕਿਉਂਕਿ ਸਭ ਕੁੱਝ ਅੱਖੀਂ ਵੇਖਣ ਤੋਂ ਬਾਅਦ ਪੰਜਾਬੀਆਂ ਨੂੰ ਹੁਣ ਦਿੱਲੀ ਤੋਂ ਰਿਮੋਟ ਨਾਲ ਚਲਦੀ ਸਰਕਾਰ ‘ਤੇ ਭਰੋਸਾ ਨਹੀਂ ਰਿਹਾ।

ਦੂਜੇ ਪਾਸੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੀਐਮ ਮਾਨ ਨੂੰ ਕਿਹਾ ਕਿ ਸ਼ੇਖੀ ਮਾਰਨ ਦੇ ਨਾਲ-ਨਾਲ ਕਾਰਵਾਈ ਵੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸੱਟ ਮਾਰਨ ਵਾਲਿਆਂ ਖ਼ਿਲਾਫ਼ ਪੁਲੀਸ ਨੂੰ ਕਾਰਵਾਈ ਕਰਨੀ ਪਵੇਗੀ। ਅਜਿਹਾ ਨਾ ਹੋਣ ‘ਤੇ ਵੀ ਉਨ੍ਹਾਂ ਆਪਣੇ ਪੱਧਰ ‘ਤੇ ਕਾਰਵਾਈ ਕਰਨ ਦੀ ਗੱਲ ਕਹੀ ਹੈ।

ਪੰਜਾਬ ਭਾਜਪਾ ਨੇ ਵੀ ਸਵਾਲ ਕੀਤੇ

ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਟਵੀਟ ਕਰਕੇ ਸੀਐਮ ਮਾਨ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਤੁਹਾਡੀ ਸਰਕਾਰ ਹੈ ਅਤੇ ਜ਼ਿੰਮੇਵਾਰੀ ਵੀ ਤੁਹਾਡੇ ‘ਤੇ ਆਉਂਦੀ ਹੈ। ਤੁਸੀਂ ਦੱਸੋ, ਕਦੋਂ ਤੱਕ ਪੰਜਾਬ ਵਿੱਚ ਕਤਲ ਹੁੰਦੇ ਰਹਿਣਗੇ, ਕਦੋਂ ਤੱਕ ਮਾਵਾਂ ਦੇ ਪੁੱਤ ਨਸ਼ੇ ਕਾਰਨ ਮਰਦੇ ਰਹਿਣਗੇ। ਉਨ੍ਹਾਂ ਮੁੱਖ ਮੰਤਰੀ ਨੂੰ ਤਾਅਨਾ ਮਾਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਹਰ ਪਲ ਦੀ ਖ਼ਬਰ ਹੁੰਦੀ ਤਾਂ ਅਜਨਾਲਾ ਥਾਣੇ ਦੇ ਕਬਜ਼ੇ ਦੀ ਵੀ ਖ਼ਬਰ ਹੁੰਦੀ।

ਪੰਜਾਬ ਵਿੱਚ ਕਾਨੂੰਨ ਵਿਵਸਥਾ ( law and order ) ਖਰਾਬ ਹੋਣ ਦਾ ਦੋਸ਼ ਲਗਾਉਂਦੇ ਹੋਏ ਵਿਰੋਧੀ ਧਿਰਾਂ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਜਾ ਰਿਹਾ ਸੀ। ਜਿਸ ਨੂੰ ਲੈ ਕੇ ਲੰਘੇ ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਮਾਨ ( CM Bhagwant Singh Mann ) ਨੇ ਟਵੀਟ ਕਰਕੇ ਵਿਰੋਧੀ ਧਿਰਾਂ ਨੂੰ ਜਵਾਬ ਦਿੱਤਾ ਸੀ। ਵਿਰੋਧੀਆਂ ਨੂੰ ਨਿਸ਼ਾਨੇ ’ਤੇ ਲੈਂਦਿਆਂ ਇਕ ਟਵੀਟ ਕੀਤਾ ਹੈ। ਉਹਨਾਂ ਕਿਹਾ ਕਿ ਵਿਰੋਧੀਆਂ ਦਾ ਪੰਜਾਬ ਨੂੰ ਫ਼ਿਰਕੂ ਅੱਗ ਦਾ ਤੰਦੂਰ ਬਣਾ ਕੇ ਆਪਣੀਆਂ ਰੋਟੀਆਂ ਸੇਕਣ ਦਾ ਸੁਪਨਾ ਕਦੇ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਵਿਰੋਧੀ ਧਿਰ ’ਤੇ ਵੱਡਾ ਹਮਲਾ ਬੋਲਿਆ ਸੀ  । CM ਮਾਨ ਨੇ ਇਕ ਟਵੀਟ ਕਰਦਿਆਂ ਕਿਹਾ  ਸੀ ਕਿ, ’’ਪੰਜਾਬ ਦੀ ਮੇਰੇ ਕੋਲ ਪਲ ਪਲ ਦੀ ਜਾਣਕਾਰੀ ਹੈ..ਵਿਰੋਧੀਆਂ ਦਾ ਪੰਜਾਬ ਨੂੰ ਫ਼ਿਰਕੂ ਅੱਗ ਦਾ ਤੰਦੂਰ ਬਣਾ ਕੇ ਆਪਣੀਆਂ ਰੋਟੀਆਂ ਸੇਕਣ ਦਾ ਸੁਪਨਾ ਕਦੇ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ.. ਪੰਜਾਬ ਦੇ 3 ਕਰੋੜ ਸ਼ਾਂਤੀ ਪਸੰਦ ਲੋਕਾਂ ਨੂੰ ਮੈਂ ਯਕੀਨ ਦਿਵਾਉਂਦਾ ਹਾਂ ਕਿ ਕਿਸੇ ਦੀ ਹਿੰਮਤ ਨਹੀਂ ਕਿ ਪੰਜਾਬ ਦੇ ਆਪਸੀ ਭਾਈਚਾਰੇ ਵੱਲ ਬੁਰੀ ਨਜ਼ਰ ਨਾਲ ਦੇਖੇ…।