ਫਿਰੋਜ਼ਪੁਰ : ਪੰਜਾਬ ਵਿੱਚ ਵਗ ਰਹੇ ਨ ਸ਼ਿਆਂ ਦੇ ਛੇਵੇਂ ਦਰਿਆ ਨੇ ਸੂਬੇ ਦੀ ਨੌਜਵਾਨੀ ਨੂੰ ਤਬਾਹ ਕਰ ਦਿੱਤਾ ਹੈ। ਪੰਜਾਬ ਵਿੱਚ ਨ ਸ਼ਾ ਸਰਾਪ(Drug overdose death) ਬਣਿਆ ਹੋਇਆ ਹੈ। ਪੰਜਾਬ ਦੀ ਜਵਾਨੀ ਨੂੰ ਨ ਸ਼ਿਆਂ ਨੇ ਆਪਣੇ ਜਾਲ ’ਚ ਜਕੜਿਆ ਹੋਇਆ ਹੈ। ਪੰਜਾਬ ਵਿੱਚ ਨ ਸ਼ੇ ਦੀ ਓਵਰਡੋਜ਼ ਮੌ ਤਾਂ ਦੀ ਗਿਣਤੀ ਲਗਾਤਰ ਵੱਧ ਰਹੀ ਹੈ। ਨ ਸ਼ੇ ਕਾਰਨ ਲੋਕਾਂ ਦੇ ਘਰ ਉਜੜ ਰਹੇ ਹਨ, ਇਸ ਦੀ ਤਾਜ਼ਾ ਮਾਮਲਾ ਥਾਣਾ ਫਿਰੋਜ਼ਪੁਰ ਦੇ ਨਜ਼ਦੀਕੀ ਪਿੰਡ ਨਾਜ਼ੂ ਸ਼ਾਹ ਵਾਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਨਸ਼ੇ ਦੀ ਓਵਰ ਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਪਿੰਡ ਨਾਜ਼ੂ ਸ਼ਾਹ ਵਾਲਾ ਦੇ ਇਕ ਨੌਜਵਾਨ ਗੁਰਜੀਤ ਸਿੰਘ ਪੁੱਤਰ ਮੇਜਰ ਸਿੰਘ ਦੀ ਨਸ਼ੇ ਨਾਲ ਮੌਤ ਹੋ ਗਈ ਹੈ। ਗੁਰਜੀਤ ਦੀ ਮ੍ਰਿਤਕ ਦੇਹ ਫਿਰੋਜ਼ਪੁਰ ਫੀਡਰ ਨਹਿਰ ਦੇ ਕੋਲੋਂ ਮਿਲੀ ਹੈ । ਮ੍ਰਿਤਕ ਦੇ ਪਿਤਾ ਨੇ ਭਰੇ ਮਨ ਨਾਲ ਦੱਸਿਆ ਕਿ ਉਸਦਾ ਲੜਕਾ ਨਸ਼ੇ ਕਰਨ ਦਾ ਆਦਿ ਸੀ ,ਜਿਸਨੂੰ ਇਲਾਜ ਲਈ ਨਸ਼ਾ ਛੁਡਾਊ ਕੇਂਦਰ ਵਿੱਚ ਵੀ ਰੱਖਿਆ ਸੀ । ਉਨਾਂ ਦੱਸਿਆ ਕਿ ਅਜੇ ਕੁਝ ਦਿਨ ਪਹਿਲਾਂ ਹੀ ਗੁਰਜੀਤ ਸਿੰਘ ਨੂੰ ਘਰ ਲਿਆਂਦਾ ਸੀ ਕਿ ਇਹ ਭਾਣਾ ਵਰਤ ਗਿਆ।
ਨੌਜਵਾਨਾਂ ਦਾ ਨਸ਼ਿਆਂ ਦੀ ਦਲਦਲ ਦੇ ਵਿੱਚ ਫਸਣਾ ਚਿੰਤਾ ਦਾ ਵਿਸ਼ਾ ਹੈ। ਇਸ ਦਾ ਮੁੱਖ ਕਾਰਨ ਸਰਕਾਰਾਂ ਦੀ ਕੁੰਭਕਰਨੀ ਨੀਂਦ, ਵੱਧ ਰਹੀ ਬੇਰੁਜ਼ਗਾਰੀ, ਗਾਇਕਾਂ ਵੱਲੋਂ ਨਸ਼ਿਆਂ ਪ੍ਰਤੀ ਉਤਸ਼ਾਹਿਤ ਕਰਨਾ ਆਦਿ ਹਨ। ਜ਼ਰੂਰਤ ਹੈ ਕਿ ਸਰਕਾਰਾਂ ਇਸ ਸਬੰਧੀ ਠੋਸ ਕਦਮ ਚੁੱਕਣ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਹਟਾ ਕੇ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕੇ। ਨਸ਼ੇ ਨਾਲ ਬਰਬਾਦੀ ਦੀਆਂ ਕਈ ਉਦਾਹਰਣਾਂ ਦੇ ਬਾਵਜੂਦ ਕਈ ਲੋਕ ਇਸ ਦਾ ਸ਼ਿਕਾਰ ਹੋ ਰਹੇ ਹਨ। ਪੰਜਾਬ ਦੇ ਵਿਕਾਸ ਲਈ ਨਸ਼ਿਆਂ ਦੀ ਰੋਕਥਾਮ ਜ਼ਰੂਰੀ ਹੈ। ਇਸ ਲਈ ਸਰਕਾਰ ਨੂੰ ਗੰਭੀਰਤਾ ਨਾਲ ਨਸ਼ਾ ਰੋਕੂ ਕਦਮ ਚੁੱਕਣੇ ਚਾਹੀਦੇ ਹਨ।