ਚੰਡੀਗੜ੍ਹ : ਪੰਜਾਬ ‘ਚ ਕਾਨੂੰਨ ਵਿਵਸਥਾ ਤੇ ਲਗਾਤਾਰ ਜ਼ਬਰਦਸਤ ਘਮਸਾਣ ਛਿੜਿਆ ਹੋਇਆ ਹੈ । ਦੱਸ ਦੇਈਏ ਕਿ ਅੱਜ ਬੀਜੇਪੀ ਵੱਲੋਂ ਚੰਡੀਗੜ੍ਹ ‘ਚ ਵੱਡਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤੇ ਬੀਜੇਪੀ ਦੀ ਲੀਡਰਸ਼ਿਪ ਵੱਲੋਂ ਵਿਧਾਨ ਸਭਾ ਵੱਲ ਕੂਚ ਕੀਤਾ । ਪੁਲਿਸ ਨੇ ਰਸਤੇ ਚ ਬੀਜੇਪੀ ਦੇ ਲੀਡਰਾਂ ਨੂੰ ਰੋਕ ਲਿਆ ਹੈ, ਪੰਜਾਬ ਬੀਜੇਪੀ ਪ੍ਰਧਾਨ ਨੇ ਸਰਕਾਰ ਨੂੰ ਘੇਰਦਿਆਂ ਕਿਹਾ ਹੈ ਕਿ ਪੰਜਾਬ ‘ਚ ਹਰ ਦਿਨ ਕਤਲ, ਲੁੱਟਾਂ ਖੋਹਾਂ ਹੋ ਰਹੀਆਂ ਹਨ।
ਇਸੇ ਦੌਰਾਨ ਪੰਜਾਬ ਬੀਜੇਪੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਪੰਜਾਬ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਸੀਂ ਪੰਜਾਬ ਨੂੰ ਤੋੜਨ ਦੀ ਨਹੀਂ ਜੋੜਨ ਦੀ ਗੱਲ ਕਰੋ। ਉਨ੍ਹਾਂ ਕਿਹਾ ਕਿ ਭਾਈਚਾਰਾ ਤੋੜਨ ਵਾਲਾ ਪੰਜਾਬ ਦਾ ਵਾਰਿਸ ਨਹੀਂ ਹੋ ਸਕਦਾ।
ਉਨ੍ਹਾਂ ਨੇ ਮਾਨ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ਦੇ ਭਾਈਚਾਰੇ ਨੂੰ ਅਤੇ ਪੰਜਾਬ ਦੀ ਅਮਨ ਸ਼ਾਂਤੀ ਅਤੇ ਕਾਨੂੰਨ ਨੂੰ ਖਤਰੇ ਵਿੱਚ ਪਾ ਦਿੱਤੀ ਹੈ। ਉਨ੍ਹਾਂ ਨੇ ਸਰਕਾਰ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਸਰਕਾਰ ਨੇ ਪੰਜਾਬ ਨੂੰ ਅਰਾਜਕ ਤੱਤਾਂ ਦੇ ਹੱਥ ਵੇਚ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਮਾਨ ਸਰਕਾਰ ਨੇ ਜੋ ਵਾਅਦੇ ਪੰਜਾਬ ਦੇ ਲੋਕਾਂ ਨਾਲ ਕੀਤਾ ਸਨ ਉਹ ਅੱਜ ਉਨ੍ਹਾਂ ਵਾਅਦਿਆਂ ਅਤੇ ਦਾਅਵਿਆਂ ਤੋਂ ਮੁੱਕਰ ਰਹੀ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਸਿੱਖੀ ਨਾਲ ਜੁੜਨ ਲਈ ਵੀ ਪ੍ਰੇਰਿਆ।
ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦਾ ਜ਼ਿਕਰ ਕਰਦਿਆਂ ਕਿਹਾ ਕਿ ‘ਪੰਜਾਬ ਦਾ ਭਾਈਚਾਰਾ ਅੰਮ੍ਰਿਤਪਾਲ ਤੋੜੇਗਾ’ ਨਾਲ ਹੀ ਅਸ਼ਵਨੀ ਸ਼ਰਮਾ ਨੇ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਆਪ ਸਰਕਾਰ ‘ਚ ਬਾਹਰ ਆ ਕੇ ਬੋਲ ਬੋਲਣ ਦੀ ਹਿੰਮਤ ਨਹੀਂ ਹੈ ਤੇ ਕਿਹਾ ਕਿ ਆਪ ਸਰਕਾਰ ਨੇ ਪੰਜਾਬ ਨੂੰ ਖ਼ਤਰੇ ਚ ਪਾ ਦਿੱਤਾ ਹੈ | ਅਸ਼ਵਨੀ ਸ਼ਰਮਾ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਸਰਕਾਰ ਨੇ ਪੰਜਾਬ ਨੂੰ ਗਲਤ ਲੋਕਾਂ ਦੇ ਹੱਥਾਂ ਚ ਦੇ ਦਿੱਤਾ ਹੈ |