Punjab

ਗ੍ਰਿਫਤਾਰ ਨੌਵਜਾਨਾਂ ਦੇ ਲਈ ਸੁਖਬੀਰ ਸਿੰਘ ਬਾਦਲ ਦਾ ਵੱਡਾ ਐਲਾਨ ! ਅਕਾਲੀ ਦਲ ਦੇਵੇਗਾ ਕਾਨੂੰਨੀ ਮਦਦ !

ਬਿਊਰੋ ਰਿਪੋਰਟ : ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਹਮਾਇਤੀਆਂ ਦੀ ਗ੍ਰਿਫਤਾਰੀ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਗੈਰ ਸੰਵਿਧਾਨਕ ਅਤੇ ਵੱਡੀ ਸਾਜਿਸ਼ ਦੱਸਿਆ ਹੈ । ਉਨ੍ਹਾਂ ਨੇ ਫੜੇ ਗਏ 154 ਲੋਕਾਂ ਨੂੰ ਕਾਨੂੰਨੀ ਮਦਦ ਦੇਣ ਦੀ ਪੇਸ਼ਕਸ਼ ਕੀਤੀ ਹੈ । ਇਸ ਦੇ ਲਈ ਬਾਦਲ ਨੇ ਕੁਝ ਲੀਗਲ ਸਲਾਹਕਾਰਾਂ ਅਤੇ ਅਕਾਲੀ ਦਲ ਦਾ ਹੈਲਪਲਾਈਨ ਨੰਬਰ ਵੀ ਜਾਰੀ ਕਰ ਦਿੱਤਾ ਹੈ ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵਕੀਲਾਂ ਦੇ ਨੰਬਰ ਆਪਣੇ ਟਵਿੱਟਰ ਹੈਂਡਲ ‘ਤੇ ਸ਼ੇਅਰ ਕੀਤੇ ਹਨ । ਅਕਾਲੀ ਦਲ ਦਾ ਕਹਿਣਾ ਰੈ ਕਿ ਮਾਨ ਸਰਕਾਰ ਲੋਕਾਂ ਦੇ ਅਧਿਕਾਰਾਂ ਨੂੰ ਦਬਾ ਰਹੀ ਹੈ ਅਤੇ ਨੌਜਵਾਨਾਂ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਅਕਾਲੀ ਦਲ ਗੈਰ ਸੰਵਿਧਾਨਿਕ ਤਰੀਕੇ ਦਾ ਸਹਾਰਾ ਲੈਕੇ ਸਿਰਫ਼ ਸ਼ੱਕ ਦੇ ਅਧਾਰ ‘ਤੇ ਨਿਰਦੋਸ਼ ਸਿੱਖ ਨੌਜਵਾਨਾਂ ਦੀ ਗ੍ਰਿਫਤਾਰੀ ਦੀ ਨਿਖੇਦੀ ਕਰਦੀ ਹੈ। ਅਕਾਲੀ ਦਲ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਹ ਜਲਦ ਤੋਂ ਜਲਦ ਨੌਜਵਾਨਾਂ ਨੂੰ ਰਿਹਾਅ ਕਰੇ ।

ਇਨਸਾਫ ਲਈ ਖੜਾ ਹੈ ਅਕਾਲੀ ਦਲ

ਸੁਖਬੀਰ ਬਾਦਲ ਨੇ ਕਿਹਾ ਅਕਾਲੀ ਦਲ ਇਨਸਾਫ ਲਈ ਖੜਾ ਹੈ ਅਤੇ ਹਮੇਸ਼ਾ ਪੰਜਾਬੀਆਂ ਦੇ ਅਧਿਕਾਰਾਂ ਦੀ ਰੱਖਿਆ ਕਰਦਾ ਹੈ। ਬਾਦਲ ਨੇ ਕਿਹਾ ਕਿ ਇੰਨਾਂ ਗ੍ਰਿਫਤਾਰੀ ਦੇ ਪਿੱਛੇ ਆਮ ਆਦਮੀ ਸਰਕਾਰ ਦਾ ਸਿਆਸੀ ਮਕਸਦ ਹੈ,ਚੋਣ ਜਿੱਤਣ ਦੇ ਲਈ ਸਿੱਖਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਬਾਦਲ ਨੇ ਕਿਹਾ ਕਿ ਅਕਾਲੀ ਦਲ ਪੰਜਾਬ ਵਿੱਚ ਅਣਐਲਾਨੀ ਐਮਰੈਂਸੀ ਅਤੇ ਆਮ ਆਦਮੀ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦੀ ਨਿੰਦਾ ਕਰਦਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਚੋਣਾਂ ਦਾ ਫਾਇਦਾ ਚੁੱਕਣ ਦੇ ਲਈ ਦੇਸ਼ ਭਗਤ ਸਿੱਖਾਂ ਨੂੰ ਬਦਨਾਮ ਨਾ ਕੀਤਾ ਜਾਵੇ।