Punjab

Punjab ‘ਚ Internet ਬੈਨ ਨੂੰ ਲੈ ਕੇ ਆਈ ਵੱਡੀ ਖ਼ਬਰ, ਇਹਨਾਂ ਥਾਵਾਂ ‘ਤੇ ਲੱਗੀ ਰੋਕ ਤੇ ਇਥੋਂ ਹਟੀ

ਚੰਡੀਗੜ੍ਹ : ਪੰਜਾਬ ਵਿੱਚ ਇੰਟਰਨੈੱਟ ਪਾਬੰਦੀ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਕਈ ਹਿੱਸਿਆਂ ਵਿੱਚ ਇੰਟਰਨੈਟ ‘ਤੇ ਪਾਬੰਦੀ ਹਟਾ ਦਿੱਤੀ ਗਈ ਹੈ ਪਰ ਤਰਨਤਾਰਨ ਤੇ ਫਿਰੋਜ਼ਪੁਰ ‘ਚ ਇੰਟਰਨੈੱਟ ਹਾਲੇ ਵੀ ਬੰਦ ਰਹੇਗਾ। ਕੱਲ ਤੱਕ ਇਹ ਪਾਬੰਦੀ ਜਾਰੀ ਰਹੇਗੀ।

ਹਾਲਾਂਕਿ ਅਜਨਾਲਾ,ਮੋਗਾ ਤੇ ਸੰਗਰੂਰ ‘ਚ ਇਹ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ। ਮੁਹਾਲੀ ਜਿਲ੍ਹੇ ਦੇ ਵਾਈਪੀਐਸ ਚੌਂਕ ‘ਚ ਵੀ ਮੁੜ ਸੇਵਾਵਾਂ ਸ਼ੁਰੂ ਹੋ ਗਈਆਂ ਹਨ।

ਪੰਜਾਬ ਵਿੱਚ ਇਹ ਸਾਰੀਆਂ ਪਾਬੰਦੀਆਂ ਲੰਘੀ 18 ਮਾਰਚ ਤੋਂ ਲਾਈਆਂ ਗਈਆਂ ਸਨ,ਜਿਸ ਤੋਂ ਬਾਅਦ ਇਹਨਾਂ ਵਿੱਚ ਵਾਧਾ ਕੀਤਾ ਗਿਆ।ਪਹਿਲਾਂ ਸਾਰੇ ਪੰਜਾਬ ਵਿੱਚ ਇਹ ਸੇਵਾਵਾਂ ਬੰਦ ਕੀਤੀਆਂ ਗਈਆਂ ਸੀ ਪਰ ਫਿਰ ਸਰਕਾਰ ਨੇ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਇਸ ਨੂੰ ਸੀਮਤ ਕਰ ਦਿੱਤਾ ਸੀ।

ਇਸ ਤੋਂ ਪਹਿਲਾਂ ਗ੍ਰਹਿ ਸਕੱਤਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਤਰਨਤਾਰਨ, ਫਿਰੋਜ਼ਪੁਰ, ਮੋਗਾ, ਸੰਗਰੂਰ, ਸਬ ਡਵੀਜ਼ਨ ਅਜਨਾਲਾ, ਮੁਹਾਲੀ ਵਿਚ ਵਾਈਪੀਐਸ ਚੌਂਕ ਤੋਂ ਲੈ ਕੇ ਏਅਰਪੋਰਟ ਰੋਡ ਤੱਕ ਕੁਝ ਇਲਾਕਿਆਂ ਵਿਚ 21 ਤੋਂ 23 ਮਾਰਚ ਦੁਪਹਿਰ 12.00 ਵਜੇ ਤੱਕ ਮੋਬਾਈਲ ਇੰਟਰਨੈਟ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਸੀ।

ਦੱਸ ਦੇਈਏ ਕਿ ਇੰਟਰਨੈੱਟ ਬੰਦ ਹੋਣ ਖਿਲਾਫ ਹਾਈਕੋਰਟ ਵਿਚ ਪਟੀਸ਼ਨ ਵੀ ਦਾਖਲ ਕੀਤੀ ਗਈ ਸੀ। ਮੋਬਾਈਲ ਇੰਟਰਨੈੱਟ ਤੋਂ ਇਲਾਵਾ ਡੌਂਗਲ ਤੇ ਐੱਸਐੱਮਐੱਸ ਸਰਵਿਸ ਵੀ ਪਿਛਲੇ ਕੁੱਞਦਿਨਾਂ ਤੋਂ ਬੰਦ ਸੀ, ਬਸ ਵਾਈਫਾਈ ਕਨੈਕਸ਼ਨ ਚੱਲ ਰਿਹਾ ਹੈ।ਇਸ ਪਾਬੰਦੀ ਨਾਲ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣੇ ਕਰਨਾ ਪੈ ਰਿਹਾ ਸੀ।

ਇੰਡੀਅਨ ਟੈਲੀਗ੍ਰਾਫ ਐਕਟ ਦੀ ਧਾਰਾ 5 ਅਤੇ ਟੈਂਪਰੇਰੀ ਸਸਪੈਂਸ਼ਨ ਆਫ ਟੈਲੀਕਾਮ ਸਰਵਿਸਿਜ਼ ਰੂਲਸ 2017 ਤਹਿਤ ਸਰਕਾਰ ਨੇ ਇੰਟਰਨੈੱਟ ਸੇਵਾਵਾਂ ਬੰਦ ਕੀਤੀਆਂ ਗਈਆਂ ਸਨ। ਪੰਜਾਬ ਵਿਚ ਇੰਟਰਨੈੱਟ ਸੇਵਾਵਾਂ ਬੰਦ ਹੋਣ ਨਾਲ ਲੋਕਾਂ ਦੇ ਵਪਾਰ, ਬਿੱਲ ਪੇਮੈਂਟ ਸਣੇ ਟੈਕਸੀ ਪੇਮੈਂਟ ਆਦਿ ਕਈ ਤਰ੍ਹਾਂ ਦੀਆਂ ਆਨਲਾਈਨ ਸੇਵਾਵਾਂ ਬੰਦ ਸਨ। ਜਿਸ ਨਾਲ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।