Punjab

ਬੱਚਿਆਂ ਤੇ ਮਹਿਲਾਵਾਂ ਦੀ ਸੁਰੱਖਿਆ-ਸੰਭਾਲ ਲਈ CM ਮਾਨ ਵੱਲੋਂ ਚੈਟਬੋਟ ਹੈਲਪਲਾਈਨ ਨੰਬਰ ਲਾਂਚ…

ਮੁਹਾਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਆਈ.ਐਸ.ਬੀ. ਮੋਹਾਲੀ ਵਿਖੇ ਮਹਿਲਾਵਾਂ ਤੇ ਬੱਚਿਆਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਵੱਲੋਂ ਅਨੋਖੀ ਪਹਿਲ ਦੀ ਸ਼ੁਰੂਆਤ ਕਰਨ ਲਈ ਮੁੱਖ ਤੌਰ ‘ਤੇ ਮੌਜੂਦ ਹਨ। ਇਸੇ ਦੌਰਾਨ ਮੁੱਖ ਮੰਤਰੀ ਮਾਨ ਨੇ ਆਪਣੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਨੂੰ ਖੁਸ਼ਹਾਲ ਅਤੇ ਸ਼ਾਤ ਸੂਬਾ ਬਣਾਉਣ ਲਈ ਦਿਨ ਰਾਤ ਮਿਹਨਤ ਕਰਨ ਵਾਲੇ ਪੰਜਾਬ ਪੁਲਿਸ ਦੇ ਜਵਾਨ ਅਤੇ ਵੱਖ ਵੱਖ ਖੇਤਰਾਂ ਵਿੱਚ ਕੰਮ ਰਹੇ ਐਲਜੀਓਜ਼ ਦਾ ਖਾਸ ਹਿੱਸਾ ਹੁੰਦਾ ਹੈ।

Cm ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਅਤੇ ਪੁਲਿਸ ਵਿਚਾਲੇ ਵੱਧ ਰਹੀਆਂ ਦੂਰੀਆਂ ਨੂੰ ਘਟਾਉਣ ਦੇ ਯਤਨ ਕਰ ਰਹੀ ਹੈ ਅਤੇ ਇਸ ਵਿੱਚ ਕਾਮਯਾਬ ਵੀ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਲੋਕ ਥਾਣੇ ਅਤੇ ਕਚਿਹਰੀ ਜਾਣ ਤੋਂ ਡਰਦੇ ਹਨ ਅਤੇ ਲੋਕ ਘਰੇਲੂ ਝਗੜੇ ਵੀ ਪੁਲਿਸ ਕੋਲ ਜਾਣ ਤੋਂ ਡਰਦੇ ਹਨ।  ਮਾਨ ਨੇ ਕਿਹਾ ਕਿ ਅੱਜ ਸਾਡਾ ਸਮਾਜ ਆਪਣੇ ਹੀ ਰਿਸ਼ਤਿਆਂ ਨੂੰ ਤਾਰ ਤਾਰ ਕਰਨ ਵਿੱਚ ਲੱਗਿਆ ਹੋਇਆ ਹੈ ਜਿੱਥੇ ਥੋੜੀ ਜਿਹੀ ਜ਼ਮੀਨ ਦੇ ਲਈ ਭਰਾ ਭਰਾ ਨੂੰ ਕਤਲ ਕਰ ਦਿੰਦਾ ਹੈ। ਉਨ੍ਹਾਂ ਨੇ ਕਿਹਾ ਕਿ ਸੰਗਰੂਰ ਵਿੱਚ ਕਤਲ ਕੀਤੇ ਗਏ ਮਾਸੂਮ ਬੱਚੇ ਉਦੈਵੀਰ ਦੀਜ਼ਿਕਰ ਕਰਦਿਆਂ ਕਿਹਾ ਕਿ ਇਸ ਦਾ ਖ਼ਮਿਆਜ਼ਾ ਬੱਚਿਆ ਨੂੰ ਭੁਗਤਣਾ ਪੈਂਦਾ ਹੈ।

ਮਾਨ ਨੇ ਕਿਹਾ ਕਿ ਅੱਜ ਦੇਸ਼ ਵਿੱਚ ਮਾਸੂਮ ਬੱਚਿਆਂ ਨੂੰ ਕਿਡਨੈਪ ਕਰਕੇ ਉਨ੍ਹਾਂ ਨੂੰ ਅਸਮਰੱਥ ( Handicap) ਬਣਾ ਕੇ ਭੀਖ ਮੰਗਵਾਈ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਇੱਕ ਗੈਂਗ ਜੋ ਕਿ ਦੇਸ਼ ਦੇ ਹਰ ਸੂਬੇ ਵਿੱਚ ਮੌਜੂਦ ਹੈ ਅਤੇ ਇਹ ਬੱਚਿਆਂ ਤੋਂ ਭੀਖ ਮੰਗਵਾ ਕੇ ਕਮਾਈਆਂ ਕਰ ਰਹੇ ਹਨ।

ਉੱਥੇ ਮੁੱਖ ਮੰਤਰੀ ਮਾਨ ਨੇ ਸਮਾਜ ਵਿੱਚ ਔਰਤਾਂ ਨਾਲ ਹੋ ਰਹੀਆਂ ਧੱਕੇਸ਼ਾਹੀ ‘ਤੇ ਬੋਲਦਿਆਂ ਕਿਹਾ ਕਿ ਪਹਿਲਾਂ ਸੂਬੇ ਵਿੱਚ ਵੀ ਔਰਤਾਂ ਨੂੰ ਇਜ਼ਤ ਦੇ ਨਾ ਦਾ ਸਹਾਰਾ ਲੈ ਕੇ ਅੱਗੇ ਵੱਧਣ ਤੋਂ ਰੋਕਿਆ ਜਾਂਦਾ ਸੀ। ਉਨ੍ਹਾਂ ਨੇ ਕਿਹਾ ਕਿ ਔਰਤ ਦੀ ਆਵਾਜ਼ ਨੂੰ ਘਰਾਂ ਜਾਂ ਪਿਡਾਂ ਦੀਆਂ ਪੰਚਾਇਤਾਂ ਵਿੱਚ ਹੀ ਦੱਬ ਲਿਆ ਜਾਂਦਾ ਸੀ ਪਰ ਅੱਜ ਦੀਆਂ ਕੁੜੀਆਂ ਪੜ੍ਹ ਲਿਖ ਕੇ ਆਪਣੇ ਪੈਰਾਂ ‘ਤੇ ਖੜ੍ਹੀਆਂ ਹੁੰਦੀਆਂ ਹਨ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕਰਦੀਆਂ ਹਨ।

ਉਨ੍ਹਾਂ ਨੇ ਕਿਹਾ ਕਿ ਔਰਤਾਂ ਅਤੇ ਬੱਚਿਆਂ ਨੂੰ ਕਿਡਨੈੱਪ ਕੀਤੇ ਜਾਣ ਵਾਲੇ ਅਪਰਾਧਾਂ ਨੂੰ ਦੇਖਦਿਆਂ ਇੱਕ ਐੱਪ ਲਾਂਚ ਕੀਤਾ ਗਿਆ ਜਿਸ ਦੇ ਜ਼ਰੀਏ ਕੋਈ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਜਿਸ ‘ਤੇ ਪੁਲਿਸ ਗੰਭੀਰਤਾ ਨਾਲ ਜਾਂਤ ਕਰੇਗੀ। ਇਸਦੇ ਨਾਲ ਹੀ ਮੁੱਖ ਮੰਤਰੀ ਮਾਨ ਵੱਲੋਂ  ਗੁੰਮਸ਼ੁਦਾ ਅਤੇ ਸ਼ੋਸ਼ਿਤ ਬੱਚਿਆਂ ਦੀ ਮਦਦ ਲਈ ਚੈਟਬੋਟ ਨੰਬਰ 9517795178 ਜਾਰੀ ਕੀਤਾ ਗਿਆ ਹੈ।  ਮੁੱਖ ਮੰਤਰੀ ਮਾਨ ਨੇ ਕਿਹਾ ਕਿ ਡਿਜੀਟਲ ਸ਼ਿਕਾਇਤਾਂ ਆਉਣ ਨਾਲ ਕੰਮ ਸੌਖਾ ਹੋ ਜਾਵੇਗਾ।