ਚੰਡੀਗੜ੍ਹ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਲਗਾਤਾਰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਪਹਿਲ ਦਾ ਆਧਾਰ ‘ਤੇ ਬੇਰੁਜ਼ਗਾਰੀ ਨੂੰ ਖਤਮ ਕਰਨ ਵਿੱਚ ਅਹਿਮ ਕਦਮ ਚੁੱਕ ਰਹੀ ਹੈ ਤਾਂ ਸੂਬੇ ਦੀ ਨੌਜਵਾਨੀ ਨੂੰ ਬੇਰੁਜ਼ਗਾਰੀ ਤੋਂ ਤੰਗ ਆ ਕੇ ਨਸ਼ਿਆਂ ਵੱਲ ਜਾਂਣ ਤੋਂ ਰੋਕਿਆ ਜਾ ਸਕੇ।
ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲਾਈਵ ਹੋ ਕੇ ਸੂਬੇ ਦੇ ਨੌਜਵਾਨਾਂ ਨੂੰ ਅਹਿਮ ਸੁਨੇਹਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੇ ਇਰਾਦੇ ਬਹੁਤ ਹੀ ਦ੍ਰਿੜ ਹਨ ਅਤੇ ਇੰਨਾਂ ਵਿੱਚ ਸਮਾਜ ਲਈ ਕੁਝ ਕਰਨ ਦਾ ਇਰਾਦਾ ਹੈ ਪਰ ਕਿਤੇ ਨਾ ਕਿਤੇ ਮੌਕੇ ਨਾ ਮਿਲਣ ਕਰਕੇ ਨੌਜਵਾਨਾਂ ਦੇ ਸੁਪਨੇ ਸਾਕਾਰ ਨਹੀਂ ਹੁੰਦੇ।
ਉਨ੍ਹਾਂ ਨੇ ਪੰਜਾਬੀ ਹਮੇਸ਼ਾ ਦ੍ਰਿੜ ਇਰਾਦੇ ਅਤੇ ਸਖਤ ਮਹਿਨਤ ਕਰਨ ਵਾਲਿਆਂ ਵਜੋਂ ਜਾਣੇ ਜਾਂਦੇ ਹਨ ਇਸੇ ਕਾਰਨ ਅੱਜ ਦੇਸ਼ਾਂ ਵਿੱਚ ਵਿਦੇਸ਼ਾਂ ਵਿੱਚ ਪੰਜਾਬੀਆਂ ਦੇ ਕਰੋੜਾਂ ਦਾ ਕਾਰੋਬਾਰ ਹਨ ਜੋ ਉਨ੍ਹਾਂ ਦੀ ਮਿਹਨਤ ਅਤੇ ਲਗਨ ਦਾ ਨਤੀਜਾ ਹਨ।
ਆਪਣਾ ਆਦਰਸ਼, ਆਪ ਬਣੋ…! ਪੰਜਾਬ ਦੇ ਨੌਜਵਾਨਾਂ ਦੇ ਨਾਮ ਮੇਰਾ ਸੁਨੇਹਾ…Live https://t.co/IHg0PzGPdj
— Bhagwant Mann (@BhagwantMann) April 5, 2023
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਨੌਜਵਾਨਾਂ ਨੂੰ ਸੰਬੋਧਨ ਹੁੰਦੇ ਹੋਏ ਕਿਹਾ ਕਿ ਆਪਣਾ ਆਦਰਸ਼, ਆਪ ਬਣੋ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵੀ ਚਿੰਤਾ ਪ੍ਰਗਟਾਈ ਕਿ ਪੰਜਾਬ ਦੀਆਂ ਯੂਨੀਵਰਸਿਟੀਆਂ ਵਿੱਚ ਦਾਖਲਿਆਂ ਤੋਂ ਬਿਨਾਂ ਸੀਟਾਂ ਖਾਲੀ ਪਈਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿੱਚ ਸੀਟਾਂ ਖਾਲੀ ਪਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਨੌਜਵਾਨਾਂ ਨਾਲ ਗੱਲਬਾਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਹੀਨੇ ਵਿੱਚ ਦੋ ਨੌਜਵਾਨ ਸਭਾਵਾਂ ਕੀਤੀਆਂ ਜਾਣਗੀਆਂ। ਇਨ੍ਹਾਂ ਸਭਾਵਾਂ ਵਿੱਚ ਵੱਖ ਵੱਖ ਆਈਡੀਆ ਨੂੰ ਸੁਣਿਆ ਜਾਵੇਗਾ।
ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨੌਜਵਾਨ ਆਪਣਾ ਰੋਲ ਮਾਡਲ ਆਪ ਬਣਨ, ਉਹ ਨੌਕਰੀਆਂ ਮੰਗਣ ਵਾਲਿਆਂ ਦੀ ਬਜਾਏ ਨੌਕਰੀਆਂ ਵੰਡਣ ਵਾਲੇ ਬਣਨ। ਉਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸਖਤ ਮਿਹਨਤ ਕਰਨ ਦੀ ਲੋੜ ਹੈ। ਨੌਜਵਾਨ ਹਾਈ ਪ੍ਰੋਫਾਈਲ ਜੌਬਸ ਲਈ ਟ੍ਰਾਈ ਕਰਨ। ਪੰਜਾਬ ਸਰਕਾਰ ਇਸ ਸਬੰਧੀ ਨੌਜਵਾਨਾਂ ਦਾ ਪੂਰਾ ਸਾਥ ਦੇਵੇਗੀ।
ਸਰਕਾਰ ਵੱਲੋਂ ਨੌਜਵਾਨਾਂ ਨੂੰ ਸਹੂਲਤਾਂ ਮਿਲਣਗੀਆਂ। ਉਹ ਚਾਹੁੰਦੇ ਹਨ ਕਿ ਪੰਜਾਬ ਦੇ ਨੌਜਵਾਨ ਬਹੁਤ ਵੱਡੀ ਗੱਡੀ ਵਿਚ ਬੈਠ ਕੇ ਵੱਡੇ ਦਫਤਰ ਜਾਣ। ਇਸ ਲਈ ਪੰਜਾਬ ਸਰਕਾਰ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਅਸੀਂ ਤੁਹਾਡੇ ਨਾਲ ਗੱਲਬਾਤ ਕਰਾਂਗੇ। ਮਾਨ ਨੇ ਕਿਹਾ ਕਿ ਮਹੀਨੇ ਵਿਚ ਦੋ ਨੌਜਵਾਨ ਸਭਾ ਕਰਿਆ ਕਰਾਂਗੇ। ਨੌਜਵਾਨਾਂ ਤੋਂ ਸੁਝਾਅ ਲਏ ਜਾਣਗੇ। ਅਸੀਂ ਚਾਹੁੰਦੇ ਹਾਂ ਕੇ ਸਾਡੇ ਨੌਜਵਾਨ ਉਚੇ ਅਹੁਦਿਆਂ ਉਤੇ ਹੋਣ। ਜਿਥੇ ਵੀ ਜਾਣ ਉਨ੍ਹਾਂ ਨੂੰ ਮਾਨ-ਸਤਿਕਾਰ ਮਿਲੇ।