Punjab

1052 ਸ਼ਰਧਾਲੂਆਂ ਦਾ ਜਥਾ ਅੱਜ ਪਾਕਿਸਤਾਨ ਹੋਵੇਗਾ ਰਵਾਨਾ, ਕੁੱਲ 2856 ਨੂੰ ਮਿਲਿਆ ਵੀਜ਼ਾ

A batch of 1052 pilgrims will leave for Pakistan today a total of 2856 have received visas

ਅੰਮ੍ਰਿਤਸਰ : ਖਾਲਸਾ ਸਾਜਨਾ ਦਿਵਸ ‘ਤੇ ਸਰਹੱਦ ਪਾਰ ਪਾਕਿਸਤਾਨ ਵਿਚ ਆਯੋਜਿਤ ਹੋਣ ਵਾਲੇ ਪ੍ਰੋਗਰਾਮਾਂ ਦਾ ਹਿੱਸਾ ਬਣਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਜ 1052 ਲੋਕਾਂ ਦਾ ਜੱਥਾ ਭੇਜ ਰਹੀ ਹੈ। ਇਸ ਸਾਲ ਪਾਕਿਸਤਾਨ ਨੇ ਪੂਰੇ ਭਾਰਤ ਤੋਂ 2856 ਲੋਕਾਂ ਨੂੰ ਵੀਜ਼ਾ ਦਿੱਤਾ ਹੈ ਜਿਨ੍ਹਾਂ ਵਿਚੋਂ 1052 ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਜਾ ਰਹੇ ਹਨ। ਸਾਰੇ ਸ਼ਰਧਾਲੂ ਅਟਾਰੀ ਸਰਹੱਦ ਦੇ ਰਸਤੇ ਪਾਕਿਸਤਾਨ ਪਹੁੰਚਣਗੇ।

ਐੱਸਜੀਪੀਸੀ ਵੱਲੋਂ ਵਿਸਾਖੀ ਮੌਕੇ ਹਰ ਸਾਲ ਪਾਕਿਸਤਾਨ ਲੀ ਵਿਸ਼ੇਸ਼ ਜਥਾ ਰਵਾਨਾ ਕੀਤਾ ਜਾਂਦਾ ਹੈ। ਇਸ ਸਾਲ SGPC ਨੇ 1161 ਸ਼ਰਧਾਲੂਆਂ ਦੇ ਪਾਸਪੋਰਟ ਨੂੰ ਪਾਕਿਸਤਾਨ ਅੰਬੈਸੀ ਨੂੰ ਭੇਜਿਆ ਸੀ। ਪਾਕਿਸਤਾਨ ਸਰਕਾਰ ਨੇ ਜਾਂਚ ਦੇ ਬਾਅਦ 109 ਲੋਕਾਂ ਦਾ ਵੀਜ਼ਾ ਰਿਜੈਕਟ ਕਰ ਦਿੱਤੇ ਗਏ। ਇਹ ਸ਼ਰਧਾਲੂ ਅੱਜ 9 ਅਪ੍ਰੈਲ ਨੂੰ ਪਾਕਿਸਤਾਨ ਲਈ ਰਵਾਨਾ ਹੋਣਗੇ ਤੇ 18 ਅਪ੍ਰੈਲ ਨੂੰ ਵਾਪਸੀ ਕਰਨਗੇ। ਐੱਸਜੀਪੀਸੀ ਵੱਲੋਂ ਭੇਜੇ ਜਾ ਰਹੇ ਜਥੇ ਦੀ ਪ੍ਰਧਾਨਗੀ ਅਮਰਜੀਤ ਸਿੰਘ ਭਲਾਈਪੁਰ ਨੂੰ ਸੌਂਪੀ ਗਈ ਹੈ। ਉਨ੍ਹਾਂ ਨਾਲ ਇਸ ਸਾਲ ਬਲਵਿੰਦਰ ਸਿੰਘ ਤੇ ਕੁਲਵੰਤ ਸਿੰਘ ਰੰਧਾਵਾ ਹੋਣਗੇ।

10 ਦਿਨ ਦੇ ਵੀਜ਼ੇ ਦੌਰਾਨ ਸਿੱਖ ਸ਼ਰਧਾਲੂ ਗੁਰੂਧਾਮਾਂ ਦੇ ਦਰਸ਼ਨ ਕਰਨਗੇ। ਨਨਕਾਣਾ ਸਾਹਿਬ ਤੋਂ ਇਲਾਵਾ ਕਰਤਾਪੁਰ, ਪੰਜਾ ਸਾਹਿਬ ਗੁਰਦੁਆਰੇ ਵਿਚ ਨਤਮਸਤਕ ਹੋਣਗੇ। ਸਵੇਰੇ 8.30 ਵਜੇ ਰਵਾਨਾ ਹੋਣ ਦੇ ਬਾਅਦ ਸ਼ਰਧਾਲੂ ਅਟਾਰੀ ਸਰਹੱਦ ‘ਤੇ ਕਾਗਜ਼ੀ ਕਾਰਵਾਈ ਕੀਤੀ ਜਾਵੇਗੀ ਜਿਸ ਦੇ ਬਾਅਦ ਸਾਰੇ ਸ਼ਰਧਾਲੂ ਪਾਕਿਸਤਾਨ ਵਿਚ ਦਾਖਲ ਹੋਣਗੇ।

ਪਾਕਿਸਤਨ ਵਿੱਚ ਆਪਣੇ ਗੁਰੂਧਾਮਾਂ ਦੇ ਦਰਸ਼ਨ ਕਰਨ ਲਈ ਜਾ ਰਹੇ ਸ਼ਰਧਾਲੂਆ ਦਾ ਕਹਿਣਾ ਹੈ ਕਿ ਅਸੀਂ ਅੱਜ ਵਿਸਾਖੀ ਦਾ ਦਿਹਾੜਾ ਮਨਾਉਣ ਦੇ ਲਈ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰ ਲਏ ਜਾ ਰਹੇ ਹਨ ਉਨ੍ਹਾਂ ਕਿਹਾ ਕਿ 1947 ਦੀ ਵੰਡ ਵਿੱਚ ਜਿਹੜੇ ਗੁਰਦਵਾਰਾ ਸਾਹਿਬ ਪਾਕਿਸਤਾਨ ਵਿੱਚ ਰਹਿ ਗਏ ਸਨ ਉਨ੍ਹਾਂ ਗੁਰਧਾਮਾਂ ਦੇ ਦਰਸ਼ਨ ਕਰਨਗੇ ਉਥੇ ਸੇਵਾ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਅਸੀਂ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਸ਼ਰਧਾਲੂਆਂ ਦੇ ਵਿੱਚ ਨਹੀਂ ਕਰਨੇ ਚਾਹੀਦੇ ਪ੍ਰਸ਼ਨ ਸੱਦਾ ਲਵੋ ਅਤੇ ਮਨ ਦੇ ਵਿਚ ਬਹੁਤ ਚਾਹੁੰਦਾ ਹੈ ਆਪਣੇ ਗੁਰੂਧਾਮਾਂ ਦੇ ਦਰਸ਼ਨ ਕਰਨ ਲਈ ਇਸ ਕਰਕੇ ਵੱਧ ਤੋਂ ਵੱਧ ਵੀਜੇ ਲਗਾਏ ਜਾਣ ਉਨ੍ਹਾਂ ਕਿਹਾ ਕਿ ਅੱਜ ਸਾਨੂੰ ਬਹੁਤ ਖੁਸ਼ੀ ਹੈ ਕਿ ਅਸੀਂ ਆਪਣੇ ਗੁਰੂਧਾਮਾਂ ਦੇ ਦਰਸ਼ਨ ਕਰਨ ਲਈ ਪਾਕਿਸਤਨ ਵਿੱਚ ਜਾ ਰਹੇ ਹਾਂ।