ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹੁਣ ਵਿਜੀਲੈਂਸ ਦੀ ਰਾਡਾਰ ਵਿੱਚ ਆ ਗਏ ਹਨ ਤੇ ਜਲਦੀ ਹੀ ਉਹਨਾਂ ਤੇ ਕਾਰਵਾਈ ਦੇ ਸੰਕੇਤ ਨਜ਼ਰ ਆ ਰਹੇ ਹਨ ।
ਵਿਜੀਲੈਂਸ ਵੱਲੋਂ ਕਾਂਗਰਸੀ ਆਗੂ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨੋਟਿਸ ਭੇਜਿਆ ਹੈ।ਖ਼ਬਰ ਏਜੰਸੀ ਏਐਨਆਈ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ।ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਚੰਨੀ ਨੂੰ ਨੋਟਿਸ ਜਾਰੀ ਕੀਤਾ ਹੈ ਤੇ ਪੁੱਛਗਿੱਛ ਲਈ ਮੁੱਖ ਦਫ਼ਤਰ ਬੁਲਾਇਆ ਹੈ।
ਹਾਲਾਂਕਿ ਚੰਨੀ ਖਿਲਾਫ ਲੁੱਕਆਊਟ ਨੋਟਿਸ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ। ਇਹ ਪਹਿਲੀ ਵਾਰ ਹੈ ਜਦੋਂ ਚੰਨੀ ਨੂੰ ਵਿਜੀਲੈਂਸ ਵੱਲੋਂ ਤਲਬ ਕੀਤਾ ਗਿਆ ਹੈ।ਵਿਜੀਲੈਂਸ ਨੇ ਉਨ੍ਹਾਂ ਦੀ ਜਾਇਦਾਦ ਦੇ ਵੇਰਵੇ ਵੀ ਇਕੱਠੇ ਕੀਤੇ ਗਏ ਹਨ ਤਾਂ ਜੋ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇ। ਵਿਜੀਲੈਂਸ ਨੇ ਚੰਨੀ ਨੂੰ ਆਪਣੀ ਜਾਇਦਾਦ ਦਾ ਵੇਰਵਾ ਦੇਣ ਲਈ ਵੀ ਕਿਹਾ ਗਿਆ ਹੈ।
ਚਰਨਜੀਤ ਸਿੰਘ ਚੰਨੀ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਤੁਰੰਤ ਬਾਅਦ ਅਮਰੀਕਾ ਚਲੇ ਗਏ ਸਨ। ਜਿਥੇ ਉਹਨਾਂ ਨੇ 8 ਮਹੀਨਿਆਂ ਤੋਂ ਵੱਧ ਦਾ ਸਮਾਂ ਬਿਤਾਇਆ ਹੈ। ਉਹਨਾਂ ਦਾ ਕਹਿਣਾ ਸੀ ਕਿ ਉਹ ਆਪਣੀ ਪੀਐਚਡੀ ਨੂੰ ਪੂਰਾ ਕਰਨ ਉਥੇ ਗਏ ਸਨ।