‘ਦ ਖ਼ਾਲਸ ਬਿਊਰੋ : ਸਾਬਕਾ ਸੰਸਦ ਮੈਂਬਰ ਤੇ ਬਾਹੂਬਲੀ ਅਤੀਕ ਅਹਿਮਦ ਅਤੇ ਉਸ ਦੇ ਭਰਾ ਦੇ ਕਤਲ ਮਾਮਲੇ ਵਿੱਚ ਉਨ੍ਹਾਂ ਦੇ ਵਕੀਲ ਵੱਲੋਂ ਸੁਪਰੀਮ ਕੋਰਟ ‘ਚ ਪਾਈ ਗਈ ਪਟੀਸ਼ਨ ‘ਤੇ ਸੁਪਰੀਮ ਕੋਰਟ 24 ਅਪ੍ਰੈਲ ਨੂੰ ਸੁਣਵਾਈ ਕਰੇਗੀ। ਵਕੀਲ ਵਿਸ਼ਾਲ ਤਿਵਾਰੀ ਨੇ ਸੁਪਰੀਮ ਕੋਰਟ ਨੂੰ ਬੇਨਤੀ ਕੀਤੀ ਹੈ ਕਿ ਕਤਲ ਮਾਮਲੇ ਦੀ ਜਾਂਚ ਲਈ ਇੱਕ ਸੇਵਾ-ਮੁਕਤ ਜੱਜ ਦੀ ਅਗਵਾਈ ਹੇਠ ਮਾਹਿਰਾਂ ਦੀ ਕਮੇਟੀ ਬਣਾਈ ਜਾਵੇ।
ਵਕੀਲ ਦੀ ਪਟੀਸ਼ਨ ਵਿੱਚ ਉੱਤਰ ਪ੍ਰਦੇਸ਼ ‘ਚ ਪੁਲਿਸ ਮੁਕਾਬਲਿਆਂ ‘ਤੇ ਸੁਤੰਤਰ ਜਾਂਚ ਦੀ ਵੀ ਮੰਗ ਕੀਤੀ ਗਈ ਹੈ। ਵਿਸ਼ਾਲ ਤਿਵਾਰੀ ਨੇ ਕਿਹਾ, ”ਅਜਿਹੀਆਂ ਘਟਨਾਵਾਂ ਲੋਕਤੰਤਰ ਅਤੇ ਕਾਨੂੰਨ ਲਈ ਵੱਡਾ ਖਤਰਾ ਹਨ। ਉਨ੍ਹਾਂ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਕਿ ਹਿਰਾਸਤੀ ਕਤਲ ਜਾਂ ਝੂਠੇ ਪੁਲਿਸ ਮੁਕਾਬਲਿਆਂ ਵਰਗੀਆਂ ਚੀਜ਼ਾਂ ਦੀ ਲੋਕਤੰਤਰ ਵਿੱਚ ਕੋਈ ਥਾਂ ਨਹੀਂ ਹੈ।