ਅੰਮ੍ਰਿਤਸਰ : ਪੰਜਾਬ ਵਿੱਚ ਲਗਾਤਾਰ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ‘ਤੇ ਜਥੇਦਾਰ ਸ੍ਰੀ ਅਕਾਲ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਚਿੰਤਾ ਪ੍ਰਗਟਾਈ ਹੈ। ਉਹਨਾਂ ਕਿਹਾ ਹੈ ਕਿ ਅੱਜ ਮੋਰਿੰਡਾ ਵਿੱਚ ਛੋਟੇ ਸਾਹਿਬਜਾਦਿਆਂ ਨਾਲ ਸੰਬੰਧਿਤ ਪਾਵਨ ਪਵਿਤਰ ਸਥਾਨ ‘ਤੇ ਵਾਪਰੀ ਇਹ ਘਟਨਾ ਬੇਹਦ ਮੰਦਭਾਗੀ ਤੇ ਹਿਰਦਾ ਵਲੂੰਧਰ ਦੇਣ ਵਾਲੀ ਹੈ।
ਇੱਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਪਾਠੀ ਸਿੰਘਾਂ ਨਾਲ ਵੀ ਦੁਰਵਿਵਹਾਰ ਕੀਤਾ ਗਿਆ ,ਜੋ ਕਿ ਇਕ ਬੇਹਦ ਚਿੰਤਾ ਦਾ ਵਿਸ਼ਾ ਹੈ । ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਵੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਤੀ ਹੈ ਤੇ ਕਿਹਾ ਹੈ ਕਿ ਇਸ ਤਰਾਂ ਨਾਲ ਹੀ ਇਹ ਘਟਨਾਵਾਂ ਰੁੱਕ ਸਕਦੀਆਂ ਹਨ।
ਮੋਰਿੰਡਾ ਤੇ ਫ਼ਰੀਦਕੋਟ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਦਿੱਤੀਆਂ ਜਾਣ ਮਿਸਾਲੀ ਸਜ਼ਾਵਾਂ: ਗਿਆਨੀ ਹਰਪ੍ਰੀਤ ਸਿੰਘ, ਜਥੇਦਾਰ, ਸ੍ਰੀ ਅਕਾਲ ਤਖ਼ਤ ਸਾਹਿਬ@J_Harpreetsingh @HMOIndia @PunjabGovtIndia @CMOPb @PunjabPoliceInd @DGPPunjabPolice @RupnagarPolice @DcRupnagar @rupnagardpro pic.twitter.com/x5hG4ZC0dg
— Shiromani Gurdwara Parbandhak Committee (@SGPCAmritsar) April 24, 2023
ਜ਼ਿਲ੍ਹਾ ਫਰੀਦਕੋਟ ਵਿੱਚ ਵਾਪਰੀ ਬੇਅਦਬੀ ਦੀ ਘਟਨਾ ਬਾਰੇ ਬੋਲਦਿਆਂ ਜਥੇਦਾਰ ਸ੍ਰੀ ਅਕਾਲ ਤਖ਼ਤ ਨੇ ਦੱਸਿਆ ਹੈ ਇਥੋਂ ਫੜੇ ਗਏ ਦੋਨੋਂ ਦੋਸ਼ੀ ਇਸਾਈ ਧਰਮ ਨਾਲ ਸੰਬੰਧ ਰੱਖਦੇ ਹਨ। ਉਹਨਾਂ ਇਸ ਸਾਰੀ ਘਟਨਾ ਨੂੰ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਦੱਸਿਆ ਹੈ।