Punjab

ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ’ਤੇ ਪੰਜਾਬ ਸਰਕਾਰ ਵੱਲੋਂ ਇਸ ਦਿਨ ਦੀ ਸਰਕਾਰੀ ਛੁੱਟੀ ਦਾ ਐਲਾਨ, ਦੇਖੋ ਨੋਟੀਫਿਕੇਸ਼ਨ…

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ( Shiromani Akali Dal )  ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ( Former Chief Minister Parkash Singh Badal )  ਦੇ ਦੇਹਾਂਤ ‘ਤੇ ਪੰਜਾਬ ਸਰਕਾਰ ਨੇ 27 ਅਪ੍ਰੈਲ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਪੰਜਾਬ ਸਰਕਰ ਨੇ ਨੋਟੀਫੀਕੇਸ਼ਨ ਜਾਰੀ ਕੀਤਾ ਹੈ।

ਨੋਟੀਫੀਕੇਸਨ ਵਿੱਚ ਕਿਹਾ ਗਿਆ ਹੈ ਕਿ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੀ ਦਾ ਦੇਹਾਂਤ ਹੋ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਸ਼ੋਕ ਵਜੋਂ 27-4-23 ਦਿਨ ਵੀਰਵਾਰ ਨੂੰ ਪੰਜਾਬ ਸਰਕਾਰ ਦੇ ਸਮੂਹ ਦਫਤਰ, ਬੋਰਡ, ਕਾਰਪੋਰੇਸ਼ਨਾਂ ਤੇ ਵਿੱਦਿਅਕ ਅਦਾਰਿਆਂ ਵਿਚ ਇੱਕ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ।

ਸੂਬੇ ਵਿੱਚ ਦੋ ਦਿਨਾਂ ਰਾਜਸ਼ੀ ਸੋਗ:

ਸੂਬੇ ਵਿੱਚ ਰਾਜਸ਼ੀ ਸੋਗ ਦਾ ਐਲਾਨ ਕੀਤਾ ਹੈ। ਇਸ ਸੰਬਧੀ ਕੇਂਦਰ ਸਰਕਾਰ ਵੱਲੋਂ ਦੋ ਦਿਨਾਂ ਕੌਮੀ ਸੋਗ ਦੇ ਐਲਾਨ ਤੋਂ ਬਾਅਦ ਪੰਜਾਬ ਸਰਕਾਰ ਨੇ ਰਾਜ ਦੇ ਸਮੂਹ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਨੋਟੀਫਿਕੇਸ਼ਨ ਭੇਜਿਆ ਹੈ। ਜਿਸ ਵਿੱਚ ਸਰਕਾਰੀ ਇਮਾਰਤਾਂ ’ਤੇ ਕੌਮੀ ਝੰਡੇ ਅੱਧੇ ਝੁਕੇ ਰਹਿਣਗੇ। ਇਸ ਦੌਰਾਨ ਸਰਕਾਰ ਦਫ਼ਤਰਾਂ ਵਿੱਚ ਕੋਈ ਮੰਨੋਰੰਜਨ ਆਦਿ ਨਹੀਂ ਹੋਵੇਗਾ।

ਦੱਸ ਦਈਏ ਕਿ ਬੀਤੇ ਕੱਲ੍ਹ ਦੇਰ ਸ਼ਾਮ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਦਾ ਦਿਹਾਂਤ ਹੋ ਗਿਆ ਸੀ । ਉਨ੍ਹਾਂ ਨੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਸ਼ਾਮ ਵੇਲੇ 95 ਸਾਲ ਦੀ ਉਮਰ ਵਿੱਚ ਅੰਤਿਮ ਸਾਹ ਲਏ । ਪਿਛਲੇ ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ ।