ਕੁਰੂਕਸ਼ੇਤਰ : ਮੁੱਕੇਬਾਜੀ ਵਿੱਚ ਪੰਜਾਬ ਦਾ ਨਾਂ ਅੰਤਰਰਾਸ਼ਟਰੀ ਪੱਧਰ ਤੇ ਕਰੋਸ਼ਨ ਕਰਨ ਵਾਲੇ ਅਰਜੁਨ ਅਵਾਰਡੀ ਅਤੇ ਪਦਮ ਸ਼੍ਰੀ ਮੁੱਕੇਬਾਜ਼ੀ ਦਿੱਗਜ ਕੌਰ ਸਿੰਘ (74) ਦੀ ਹਰਿਆਣਾ ਦੇ ਕੁਰੂਕਸ਼ੇਤਰ ਦੇ ਇੱਕ ਹਸਪਤਾਲ ਵਿੱਚ ਮੌਤ ਹੋ ਗਈ ਹੈ। ਉਹ ਪਿਛਲੇ ਕਈ ਦਿਨਾਂ ਤੋਂ ਬੀਮਾਰ ਸਨ ਤੇ ਇਥੇ ਉਹਨਾਂ ਦਾ ਇਲਾਜ਼ ਚੱਲ ਰਿਹਾ ਸੀ ।
ਜ਼ਿਕਰਯੋਗ ਹੈ ਕਿ ਫੌਜ ਤੋਂ ਸੇਵਾਮੁਕਤ ਹੋਣ ਤੋਂ ਬਾਅਦ ਉਹ ਇੱਥੇ ਆਪਣੇ ਜੱਦੀ ਪਿੰਡ ਖਨਾਲ ਖੁਰਦ ਵਿਖੇ ਠਹਿਰੇ ਹੋਏ ਸਨ। ਅੰਤਰਰਾਸ਼ਟਰੀ ਮੁਕਾਬਲੇ ਜਿੱਤਣ ਤੋਂ ਇਲਾਵਾ, ਸਿੰਘ ਨੇ 1980 ਵਿੱਚ ਦਿੱਲੀ ਦੇ ਨੈਸ਼ਨਲ ਸਟੇਡੀਅਮ ਵਿੱਚ ਮੁੱਕੇਬਾਜ਼ੀ ਦੇ ਮਹਾਨ ਖਿਡਾਰੀ ਮੁਹੰਮਦ ਅਲੀ ਨਾਲ ਇੱਕ ਸ਼ੋਅ ਮੈਚ ਵੀ ਖੇਡਿਆ ਸੀਤੇ ਅਜਿਹਾ ਕਰਨ ਵਾਲੇ ਉਹ ਸਿਰਫ਼ ਇਕੋ ਇਕ ਭਾਰਤੀ ਸਨ।
ਉਹਨਾਂ ਦੇ ਮੁੱਕੇਬਾਜ਼ੀ ਦੇ ਸ਼ਾਨਦਾਰ ਕੈਰੀਅਰ ਦੀ ਸ਼ੁਰੂਆਤ 1971 ਵਿੱਚ ਫੌਜ ਵਿੱਚ ਭਰਤੀ ਹੋਣ ਤੋਂ ਬਾਅਦ ਹੋਈ ,ਜਦੋਂ ਕੌਰ ਸਿੰਘ ਨੇ 1977 ਵਿੱਚ ਮੁੱਕੇਬਾਜ਼ੀ ਵਿੱਚ ਹਿੱਸਾ ਲੈਣਾ ਸ਼ੁਰੂ ਕੀਤਾ।ਉਹਨਾਂ 1979 ਤੋਂ 1983 ਤੱਕ ਰਾਸ਼ਟਰੀ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਸੋਨ ਤਗਮੇ ਜਿੱਤੇ।ਉਸ ਤੋਂ ਬਾਅਦ ਏਸ਼ੀਅਨ ਖੇਡਾਂ ਸਮੇਤ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਛੇ ਸੋਨ ਤਗਮੇ ਜਿੱਤੇ।
ਲਾਸ ਏਂਜਲਸ ਓਲੰਪਿਕ ਵਿੱਚ ਉਹਨਾਂ ਭਾਗ ਲਿਆ ਤੇ 2 ਮੁਕਾਬਲੇ ਜਿੱਤੇ, ਪਰ ਤੀਜਾ ਹਾਰ ਗਏ।
ਫੌਜ ਤੋਂ ਸੂਬੇਦਾਰ ਵਜੋਂ ਸੇਵਾਮੁਕਤ ਹੋਣ ਤੋਂ ਬਾਅਦ ਉਹ ਪੰਜਾਬ ਪੁਲਿਸ ਵਿੱਚ ਸਹਾਇਕ ਸਬ-ਇੰਸਪੈਕਟਰ ਨਿਯੁਕਤ ਹੋਏ ਤੇ ਸੰਨ 1982 ਵਿੱਚ ਅਰਜੁਨ ਅਵਾਰਡ, 1983 ਵਿੱਚ ਪਦਮ ਸ਼੍ਰੀ ਅਤੇ 1988 ਵਿੱਚ ਵਿਸ਼ਿਸ਼ਟ ਸੇਵਾ ਮੈਡਲ ਪ੍ਰਾਪਤ ਕੀਤਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਉਹਨਾਂ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਟਵੀਟ ਵਿੱਚ ਉਹਨਾਂ ਕਿਹਾ ਹੈ ਕਿ ਓਲੰਪੀਅਨ ਮੁੱਕੇਬਾਜ ਪਦਮ ਸ਼੍ਰੀ ਕੌਰ ਸਿੰਘ ਨੇ ਸੰਗਰੂਰ ਦੇ ਪਿੰਡ ਖਨਾਲ ਖੁਰਦ ਤੋਂ ਆਪਣਾ ਸਫ਼ਰ ਸ਼ੁਰੂ ਕਰਦੇ ਹੋਏ ਏਸ਼ੀਆ ਗੇਮਜ਼ ‘ਚ ਭਾਰਤ ਦਾ ਦਬਦਬਾ ਬਣਾ ਕੇ ਰੱਖਿਆ ਤੇ ਸੋਨ ਤਗਮਾ ਦੇਸ਼ ਦੀ ਝੋਲੀ ਪਾਇਆ ਸੀ। ਮਾਨ ਨੇ ਪਰਮਾਤਮਾ ਅੱਗੇ ਅਰਦਾਸ ਵਿੱਛੜੀ ਰੂਹ ਨੂੰ ਚਰਨੀਂ ਲਾਉਣ ਦੀ ਅਰਦਾਸ ਤੇ ਮੁਸ਼ਕਲ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ ਦੀ ਗੱਲ ਵੀ ਕਹੀ ਹੈ।
ਓਲੰਪੀਅਨ ਮੁੱਕੇਬਾਜ ਪਦਮ ਸ਼੍ਰੀ ਕੌਰ ਸਿੰਘ ਜੀ…ਜਿਨ੍ਹਾਂ ਸੰਗਰੂਰ ਦੇ ਪਿੰਡ ਖਨਾਲ ਖੁਰਦ ਤੋਂ ਹੁੰਦੇ ਹੋਏ ਏਸ਼ੀਆ ਗੇਮਜ਼ ‘ਚ ਭਾਰਤ ਦਾ ਦਬਦਬਾ ਬਣਾ ਕੇ ਰੱਖਿਆ ਤੇ ਸੋਨ ਤਗਮਾ ਦੇਸ਼ ਦੀ ਝੋਲੀ ਪਾਇਆ…ਕੌਰ ਸਿੰਘ ਅੱਜ ਸਾਨੂੰ ਵਿਛੋੜਾ ਦੇ ਗਏ…ਪਰਮਾਤਮਾ ਅੱਗੇ ਅਰਦਾਸ ਵਿੱਛੜੀ ਰੂਹ ਨੂੰ ਚਰਨੀਂ ਲਾਉਣ ਤੇ ਮੁਸ਼ਕਲ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ pic.twitter.com/koM0oYC06q
— Bhagwant Mann (@BhagwantMann) April 27, 2023
ਇਸ ਵਿੱਦਿਅਕ ਸੈਸ਼ਨ ਤੋਂ ਪਦਮ ਸ੍ਰੀ ਤੇ ਅਰਜੁਨਾ ਐਵਾਰਡ ਨਾਲ ਸਨਮਾਨਤ ਇਸ ਮਾਣਮੱਤੇ ਮੁੱਕੇਬਾਜ਼ ਦੀ ਜੀਵਨੀ ਸਕੂਲੀ ਸਿਲੇਬਸ ਦਾ ਹਿੱਸਾ ਬਣਾਈ ਹੈ। ਇਸ ਮਹਾਨ ਮੁੱਕੇਬਾਜ਼ ਨੂੰ ਸਿਜਦਾ ਕਰਦਾ ਹਾਂ। ਵਾਹਿਗੁਰੂ ਵਿਛੜੀ ਹੋਈ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਿੱਛੇ ਪਰਿਵਾਰ ਤੇ ਖੇਡ ਪ੍ਰੇਮੀਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ। (2/2) pic.twitter.com/hyNUO79C1H
— Gurmeet Singh Meet Hayer (@meet_hayer) April 27, 2023
ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਉਹਨਾਂ ਦੀ ਮੌਤ ਨੂੰ ਦੇਸ਼ ਦਾ ਬਹੁਤ ਵੱਡਾ ਨੁਕਸਾਨ ਦੱਸਿਆ ਹੈ। ਇੱਕ ਅਖਬਾਰ ਨਾਲ ਗੱਲਬਾਤ ਦੇ ਦੌਰਾਨ ਉਹਨਾਂ ਦੱਸਿਆ ਹੈ ਕਿ ਅਧਿਕਾਰੀਆਂ ਨੂੰ ਉਸ ਦੀ ਦੇਹ ਨੂੰ ਉਸ ਦੇ ਜੱਦੀ ਪਿੰਡ ਲਿਆਉਣ ਲਈ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ।
Saddened to learn about passing away of Olympian Boxer and Padma Shree Kaur Singh ji who also fought an exhibition match with legendary Muhammad Ali. May the departed soul rest in peace. pic.twitter.com/eAQBOGCBMe
— Partap Singh Bajwa (@Partap_Sbajwa) April 27, 2023
ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਪੰਜਾਬ ਸਰਕਾਰ ਨੇ ਇਹਨਾਂ ਦੀ ਜੀਵਨੀ ਨੂੰ ਸਕੂਲੀ ਬੱਚਿਆਂ ਦੇ ਪਾਠਕ੍ਰਮ ਵਿੱਚ ਸ਼ਾਮਿਲ ਕਰਨ ਦਾ ਫੈਸਲਾ ਕੀਤਾ ਸੀ।