International Punjab

ਵਿਦੇਸ਼ੀ ਧਰਤੀ ਤੇ ਹੋਈ ਇੱਕ ਹੋਰ ਅਣਹੋਣੀ ,ਪੰਜਾਬੀ ਨੌਜਵਾਨ ਨੂੰ ਲੈ ਕੇ ਆਈ ਮਾੜੀ ਖ਼ਬਰ

Death of Punjabi youth in America due to heart attack

ਖਡੂਰ ਸਾਹਿਬ :  ਚੰਗੇ ਭਵਿੱਖ ਦੀ ਤਲਾਸ਼ ਵਿੱਚ ਸੱਤ ਸਮੁੰਦਰੋਂ ਪਾਰ ਗਏ ਨੌਜਵਾਨਾਂ ਨਾਲ ਵਾਪਰ ਰਹੀਆਂ ਘਟਨਾਵਾਂ ਨੇ ਸਾਰਿਆਂ ਨੂੰ ਚਿੰਤਾ ਵਿੱਚ ਪਾਇਆ ਹੋਇਆ ਹੈ। ਹੁਣ ਇੱਕ ਹੋਰ ਦੁਖਦਾਈ ਖ਼ਬਰ ਅਮਰੀਕਾ ਦੀ ਧਰਤੀ ਤੋਂ ਆ ਰਹੀ ਹੈ, ਜਿਥੇ ਇੱਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ ।

ਮਿਲੀ ਜਾਣਕਾਰੀ ਅਨੁਸਾਰ ਤਰਨਤਾਰਨ ਦੇ ਪਿੰਡ ਧੂੰਦਾ ਦੇ ਇਕ ਨੌਜਵਾਨ ਦੀ ਅਮਰੀਕਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।  ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਕਰੀਬ ਇਕ ਮਹੀਨਾ ਪਹਿਲਾਂ ਹੀ ਵਿਦੇਸ਼ ਪਹੁੰਚਿਆ ਸੀ। ਨੌਜਵਾਨ ਦੀ ਪਛਾਣ ਤਰਲੋਚਨ ਸਿੰਘ ਵਾਸੀ ਧੂੰਦਾ ਵਜੋਂ ਹੋਈ ਹੈ।

ਨੌਜਵਾਨ ਤਰਲੋਚਨ ਸਿੰਘ ਪੁੱਤਰ ਸਰਵਣ ਸਿੰਘ ਆਪਣੀ ਰੋਜ਼ੀ ਰੋਟੀ ਲਈ ਅਮਰੀਕਾ ਗਿਆ ਸੀ, ਜਿੱਥੇ ਉਥੇ ਉਸਦੀ ਹਾਰਟ ਅਟੈਕ ਆਉਣ ਕਰਕੇ ਮੌਤ ਹੋ ਗਈ ਹੈ। ਨੌਜਵਾਨ ਦੀ ਉਮਰ ਤਕਰੀਬਨ 27 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ ਇਹ ਨੌਜਵਾਨ ਕੁਝ ਦਿਨ ਪਹਿਲਾਂ ਹੀ ਅਮਰੀਕਾ ਪੁੱਜਾ ਸੀ। ਤਰਲੋਚਨ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਦਾ ਰੋ ਰੋ ਕੇ ਹੋਇਆ ਬੁਰਾ ਹਾਲ ਹੈ ਅਤੇ ਸਮੁੱਚਾ ਪਿੰਡ ਸੋਗ ਵਿੱਚ ਡੁੱਬਿਆ ਹੋਇਆ ਹੈ।

ਪਰਿਵਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਰਲੋਚਨ ਸਿੰਘ ਰਾਤ ਸਮੇਂ ਪਰਿਵਾਰ ਨਾਲ ਗੱਲਬਾਤ ਕਰਕੇ ਸੁੱਤਾ ਸੀ ਅਤੇ ਰਾਤ ਨੂੰ ਸੁੱਤੇ ਪਿਆ ਹੀ ਸਾਈਲੈਂਟ ਅਟੈਕ ਆਉਣ ਕਰਕੇ ਉਸਦੀ ਮੌਤ ਹੋ ਗਈ ਹੈ। ਮ੍ਰਿਤਕ ਦੇ ਪਰਿਵਾਰ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹਨਾਂ ਦੇ ਪੁੱਤਰ ਦੀ ਦੇਹ ਨੂੰ ਦੇਸ਼ ਵਾਪਸ ਲਿਆਉਣ ਲਈ ਮਦਦ ਕੀਤੀ ਜਾਵੇ, ਤਾਂ ਜੋ ਪਰਿਵਾਰ ਵਲੋਂ ਉਸ ਦਾ ਅੰਤਿਮ ਸਸਕਾਰ ਕੀਤਾ ਜਾ ਸਕੇ।

ਵਿਦੇਸ਼ਾਂ ‘ਚ ਵਸਦੇ ਨੌਜਵਾਨਾਂ ਦੇ ਆਏ ਦਿਨ ਮੌ ਤਾਂ ਦੇ ਸਿਲਸਿਲੇ ਲਗਾਤਾਰ ਵੱਧਦੇ ਹੀ ਜਾ ਰਹੇ ਹਨ। ਭਾਰਤ  ਤੋਂ ਹਰ ਸਾਲ ਹਜਾਰਾਂ ਨੌਜਵਾਨ ਵਿਦੇਸੀ ਧਰਤੀ ਉੱਤੇ ਸੁਨਿਹਰੇ ਭਵਿਖ ਲਈ ਰੋਜ਼ਗਾਰ ਖਾਤਰ ਜਾਂਦੇ ਹਨ।  ਜਿਥੇ ਉਹਨਾਂ ਨੂੰ ਆਪਣੀ ਰੋਜ਼ੀ ਰੋਟੀ ਲਈ ਅਤੇ ਸਦੀਵੀ ਟਕਾਣੇ ਲਈ ਜੂਝਣਾ ਪੈਂਦਾ ਹੈ ਪਰ ਇਸ ਦੇ ਨਾਲ ਨਾਲ 7 ਸਮੁੰਦਰੋਂ ਪਾਰ ਮਾਪਿਆਂ ਦੇ ਲਾਡਲੇ ਜਿੰਦਗੀ ਦੇ ਸੰਘਰਸ਼ ਵਿੱਚ ਜੂਝਦੇ ਹੋਏ ਮੌਤ ਦੇ ਮੂੰਹ ਵਿੱਚ ਜਾ ਪੈਂਦੇ ਹਨ।