ਨਵੀਂ ਦਿੱਲੀ : ਕੁਸ਼ਤੀ ਖਿਡਾਰੀਆਂ ਵਲੋਂ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਧਰਨੇ ਨੂੰ ਕਾਫੀ ਸਮਰਥਨ ਮਿਲ ਰਿਹਾ ਹੈ। ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਇਥੇ ਪਹੁੰਚੇ ਹਨ। ਉਨ੍ਹਾਂ ਨੇ ਖਿਡਾਰੀਆਂ ਨੂੰ ਹਰ ਤਰਾਂ ਨਾਲ ਸਮਰਥਨ ਦੇਣ ਦੀ ਗੱਲ ਕੀਤੀ ਹੈ ਅਤੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਹੁਣ ਤੱਕ ਗ੍ਰਿਫ਼ਤਾਰੀ ਨਾ ਹੋਣ ‘ਤੇ ਸਵਾਲ ਚੁੱਕੇ ਹਨ।
ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਹੁਣ ਤੱਕ ਗ੍ਰਿਫ਼ਤਾਰੀ ਨਾ ਹੋਣ ‘ਤੇ ਚੁੱਕੇ ਸਵਾਲ
- ਇਸੇ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਕਿਹਾ ਕਿ ਕਿਸੇ ਵੀ ਕੇਸ ਦੀ ਬੁਨਿਆਦ FIR ਹੁੰਦੀ ਹੈ। ਉਨ੍ਹਾਂ ਨੇ ਸਰਕਾਰ ਨੂੰ ਸਵਾਲ ਕਰਦਿਆਂ ਕਿਹਾ ਕਿ ਜਿੰਨ੍ਹਾਂ ਖੁਸ਼ਤੀ ਖਿਡਾਰੀਆਂ ਨੇ ਸਾਡੇ ਦੇਸ਼ ਦਾ ਮਾਣ ਵਧਿਆ ਹੈ, ਉਨ੍ਹਾਂ ਦੀ ਸ਼ਿਕਾਇਤ 10 ਦਿਨ ਬਾਅਦ ਕਿਉਂ ਲਿਖੀ ਗਈ?
- ਇਸਦੇ ਨਾਲ ਉਨ੍ਹਾਂ ਨੇ ਐਲਾਨ ਕੀਤਾ ਕਿ ਜੇਕਰ ਜਲਦ ਹੀ ਇੰਨ੍ਹਾਂ ਪਹਿਲਵਾਨਾਂ ਨੂੰ ਇਨਸਾਫ ਨਾ ਮਿਲਿਆ ਤਾਂ ਉਹ ਜਾਨ ਦੀ ਬਾਜ਼ੀ ਲਗਾ ਦੇਣਗੇ। ਉਨ੍ਹਾਂ ਨੇ ਇੱਕ ਹੋਰ ਸਵਾਲ ਕਰਦਿਆਂ ਕਿਹਾ ਕਿ ਜੇਕਰ ਦੇਸ਼ ਦਾ ਮਾਣ ਵਧਾਉਣ ਵਾਲੇ ਪਹਿਲਵਾਨਾਂ ਨੂੰ FIR ਦਰਜ ਕਰਵਾਉਣ ਲਈ 10-10 ਦਿਨ ਸੜਕਾਂ ‘ਚੇ ਬੈਠਣਾ ਪਵੇ ਤਾਂ ਆਮ ਲੋਕਾਂ ਨਾਲ ਕੀ ਹੁੰਦਾ ਹੋਵੇਗਾ ?
- ਐਫਆਈਆਰ ਦਾ ਖੁਲਾਸਾ ਨਾ ਕਰਨਾ ਦਰਸਾਉਂਦਾ ਹੈ ਕਿ ਐਫਆਈਆਰ ਬੇਤੁਕੀ ਹੈ ਅਤੇ ਸ਼ਿਕਾਇਤਕਰਤਾ ਦੀ ਸ਼ਿਕਾਇਤ ਦੀ ਪੁਸ਼ਟੀ ਨਹੀਂ ਕਰਦੀ। ਇਰਾਦਾ ਸ਼ੱਕੀ ਹੈ ਅਤੇ ਇਰਾਦਾ ਮੁਲਜ਼ਮ ਨੂੰ ਬਚਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਪੋਕਸੋ ਐਕਟ ਤਹਿਤ ਦਰਜ ਕੇਸ ਗੈਰ-ਜ਼ਮਾਨਤੀ ਹੈ। ਅਜੇ ਤੱਕ ਗ੍ਰਿਫ਼ਤਾਰੀ ਕਿਉਂ ਨਹੀਂ ਹੋਈ?
ਉਨ੍ਹਾਂ ਨੇ ਕਿਹਾ ਕਿ ਸਭ ਤੋਂ ਪਹਿਲਾਂ ਕਾਰਵਾਈ ਮੁਲਜ਼ਮ ‘ਤੇ ਨਹੀਂ ਸਗੋਂ ਉਸ ਅਫ਼ਸਰ ‘ਤੇ ਹੋਣੀ ਚਾਹੀਦੀ ਹੈ, ਜਿਸ ਨੇ FIR ਲਿਖਣ ਵਿੱਚ 10 ਦਿਨ ਲਗਾ ਦਿੱਤੇ। ਸਿੱਧੂ ਨੇ ਕਿਹਾ ਕਿ ਮੁਲਜ਼ਮ ਇੱਕ ਉੱਚ ਪਦਵੀ ‘ਤੇ ਬੈਠਾ ਹੈ ਅਤੇ ਉਹ ਕਿਸੇ ਦਾ ਵੀ ਕਲੀਅਰ ਵਿਗਾੜ ਸਕਦਾ ਹੈ ਅਤੇ ਕਿਸੇ ਨੂੰ ਵੀ ਧਮਕਾ ਸਕਦਾ ਹੈ।
ਲਲਿਤਾ ਕੁਮਾਰੀ ਬਨਾਮ ਯੂਪੀ ਰਾਜ ਵਿੱਚ ਮਾਨਯੋਗ ਸੁਪਰੀਮ ਕੋਰਟ ਦੇ ਫੈਸਲੇ ਦੇ ਮੁਤਾਬਕ ਮਾਨਯੋਗ ਅਪਰਾਧ ਵਿੱਚ ਐਫਆਈਆਰ ਦਰਜ ਕਰਨਾ ਜ਼ਰੂਰੀ ਹੈ। ਪੋਕਸੋ ਤਹਿਤ ਦਰਜ ਕੇਸ ਗੈਰ-ਜ਼ਮਾਨਤੀ ਹਨ, ਤਾਂ ਫਿਰ ਗ੍ਰਿਫ਼ਤਾਰੀ ਕਿਉਂ ਨਹੀਂ ਕੀਤੀ ਗਈ।
ਮਾਮਲੇ ਨੂੰ ਠੰਡਾ ਕਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ
ਸਿੱਧੂ ਨੇ ਕਿਹਾ ਕਿ ਮਾਮਲੇ ਦੀ ਜਾਂਚ ਕਰ ਰਹੀ ਕਮੇਟੀ ਸਿਰਫ ਇਸ ਮਾਮਲੇ ਨੂੰ ਠੰਡਾ ਕਰਨ ਲਈ ਬਣਾਈ ਗਈ ਹੈ। ਉਨਾਂ ਨੇ ਕਿਹਾ ਕਿ ਅੱਜ ਤੱਕ ਕਿੰਨੀਆਂ ਕੁ ਕਮੇਟੀਆਂ ਨੇ ਮੁਲਜ਼ਮਾਂ ਨੂੰ ਸਜ਼ਾ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਹਾਲੇ ਤੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕੀਤਾ ਗਿਆ। ਸਿੱਧੂ ਨੇ ਸਵਾਲ ਕਰਦਿਆਂ ਕਿਹਾ ਕਿ ਕੀ ਕਾਨੂੰਨ ਉੱਚੇ ਲੋਕਾਂ ਲਈ ਦੌਹਰੇ ਮਾਪਦੰਡ ਰੱਖੇਗਾ।
ਉਨਾਂ ਨੇ ਕਿਹਾ ਕਿ ਇਹ ਲੜਾਈ ਇਨ੍ਹਾਂ ਪਹਿਲਵਾਨਾਂ ਦੇ ਇਕੱਲਿਆਂ ਦੀ ਨਹੀਂ ਹੈ, ਇਹ ਲੜਾਈ ਸਾਰੇ ਦੇਸ਼ ਦੀਆਂ ਔਰਤਾਂ ਦੀ ਹੈ ਕਿਉਂਕਿ ਕਦੋਂ ਵੀ ਸਭ ਕੁੱਝ ਕਿਸੇ ਨਾਲ ਵੀ ਹੋ ਸਕਦਾ ਹੈ। ਇਸ ਕਾਰਨ ਸਾਰਿਆਂ ਨੂੰ ਕੁਸ਼ਤੀ ਖਿਡਾਰੀਆਂ ਦਾ ਸਾਥ ਦੇ ਕੇ ਉਨ੍ਹਾਂ ਨੂੰ ਇਨਸਾਫ ਦਿਵਾਉਣ ਚਾਹੀਦਾ ਹੈ।
ਆਖ਼ਿਰ ਵਿੱਚ ਸਿੱਧੂ ਨੇ ਸਾਇਰਾਨਾ ਅੰਦਾਜ਼ ਵਿੱਚ ਕਿਹਾ ਕਿ
ਹੋ ਚੁੱਕੀ ਹੈ ਪੀੜ ਪਰਬਤ ਸੀ ਪਿਗਲਣੀ ਚਾਹੀਏ
ਇਸ ਹਿਮਾਲਿਆ ਸੇ ਕੋਈ ਗੰਗਾ ਨਿਕਲਣੀ ਚਾਹੀਏ ,
ਸਿਰਫ ਹੰਗਾਮਾ ਖੜਾ ਕਰਨਾ ਮੇਰੀ ਔਰ ਇਨਕਾ ਮਕਸਦ ਨਹੀਂ
ਸਾਰੀ ਕੋਸ਼ਿਸ਼ ਹੈ ਕਿ ਇਹ ਸੂਰਤ ਬਦਲਣੀ ਚਾਹੀਏ ,
ਫਿਰ ਮੇਰੇ ਦਿਲ ਮੇ ਨਾ ਸਹੀ ਤੇਰੇ ਦਿਲ ਮੇ ਹੀ ਸਹੀ
ਹੋ ਕਹੀ ਭੀ ਆਗ ਆਗ ਜਲਣੀ ਚਾਹੇ…
ਦੱਸ ਦਈਏ ਕਿ ਮਹਿਲਾ ਪਹਿਲਵਾਨਾਂ ਦੇ ਕਥਿਤ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਉਨ੍ਹਾਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਕਈ ਪਹਿਲਵਾਨ ਪਿਛਲੇ ਐਤਵਾਰ ਤੋਂ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੇ ਹਨ। ਅੱਜ ਉਸ ਦੇ ਪ੍ਰਦਰਸ਼ਨ ਦਾ 9ਵਾਂ ਦਿਨ ਹੈ।
ਇਸ ਪ੍ਰਦਰਸ਼ਨ ਵਿਚ ਬਜਰੰਗ ਪੂਨੀਆ, ਸਾਕਸ਼ੀ ਮਲਿਕ, ਵਿਨੇਸ਼ ਫੋਗਾਟ ਵਰਗੇ ਵੱਡੇ ਪਹਿਲਵਾਨ ਸ਼ਾਮਲ ਹਨ। ਇਨ੍ਹਾਂ ਪਹਿਲਵਾਨਾਂ ਨੇ ਬ੍ਰਿਜ ਭੂਸ਼ਣ ਵਿਰੁਧ ਮਹਿਲਾ ਪਹਿਲਵਾਨਾਂ ਨਾਲ ਜਿਨਸੀ ਸ਼ੋਸ਼ਣ ਦਾ ਇਲਜ਼ਾਮ ਲਗਾਇਆ ਹੈ। ਦਿੱਲੀ ਪੁਲਿਸ ਨੇ ਸ਼ੁਕਰਵਾਰ ਨੂੰ ਮਹਿਲਾ ਪਹਿਲਵਾਨਾਂ ਦੀ ਸ਼ਿਕਾਇਤ ’ਤੇ ਦੋ ਐਫ.ਆਈ.ਆਰਜ਼. ਦਰਜ ਕੀਤੀਆਂ ਹਨ।