ਭਾਰਤ ਦੁਨੀਆ ਦੇ ਉਨ੍ਹਾਂ 14 ਦੇਸ਼ਾਂ ਵਿੱਚੋਂ ਇੱਕ ਹੈ, ਜੋ ਬੱਚਿਆਂ ਨੂੰ ਅਗਵਾ ਕਰਨ ਅਤੇ ਉਨ੍ਹਾਂ ਦੇ ਮਾਪਿਆਂ ਤੋਂ ਵੱਖ ਕਰਨ ਨਾਲ ਸਬੰਧਤ ਕਿਸੇ ਵੀ ਅੰਤਰਰਾਸ਼ਟਰੀ ਪ੍ਰੋਟੋਕੋਲ(ਨਿਯਮ) ਦੀ ਪਾਲਣਾ ਨਹੀਂ ਕਰਦੇ ਹਨ। ਇੱਕ ਅਮਰੀਕੀ ਰਿਪੋਰਟ ਵਿੱਚ ਇਹ ਦਾਅਵਾ ਕੀਤਾ ਗਿਆ ਹੈ। ਸਾਲ 2023 ਲਈ ਵਿਦੇਸ਼ ਵਿਭਾਗ ਦੀ ਸਾਲਾਨਾ ਰਿਪੋਰਟ ਅਮਰੀਕੀ ਸੰਸਦ ‘ਚ ਪੇਸ਼ ਕੀਤੀ ਗਈ। ਰਿਪੋਰਟ ਦੇ ਅਨੁਸਾਰ, ‘ਇਸ ਕਾਰਨ ਅਗਵਾ ਕੀਤੇ ਬੱਚਿਆਂ ਦੀ ਰਿਹਾਈ ਲਈ 65 ਪ੍ਰਤੀਸ਼ਤ ਬੇਨਤੀਆਂ ‘ਤੇ 12 ਮਹੀਨਿਆਂ ਤੋਂ ਵੱਧ ਸਮੇਂ ਤੋਂ ਕਾਰਵਾਈ ਨਹੀਂ ਕੀਤੀ ਗਈ।